185 ਗ੍ਰਾਮ ਹੈਰੋਇਨ ਕੀਤੀ ਗਈ ਬਰਾਮਦ
ਗੁਰੂਹਰਸਹਾਏ। ਜ਼ਿਲਾ ਫਿਰੋਜ਼ਪੁਰ ਵਿਚ ਨਸ਼ੇ ਦੇ ਸਮੱਗਲਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਐੱਸ. ਟੀ. ਐੱਫ. ਪੁਲਿਸ ਨੇ ਏ. ਐੱਸ. ਆਈ. ਮਹੇਸ਼ ਸਿੰਘ ਦੀ ਅਗਵਾਈ ਹੇਠ ਇਕ ਸਮੱਗਲਰ ਨੂੰ ਗ੍ਰਿਫਤਾਰ ਕਰਕੇ ਉਸ ਤੋਂ 185 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਬਰਾਮਦ ਹੋਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 92 ਲੱਖ 50 ਹਜ਼ਾਰ ਰੁਪਏ ਦੱਸੀ ਜਾਂਦੀ ਹੈ। ਇਹ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਮਹੇਸ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪੁਲਿਸ ਪਾਰਟੀ ਨਾਲ ਗਸ਼ਤ ਦੌਰਾਨ ਗੁਪਤ ਸੂਚਨਾ ਮਿਲੀ ਸੀ ਕਿ ਕੁਲਦੀਪ ਸਿੰਘ ਪੁੱਤਰ ਰੂਪ ਸਿੰਘ ਵਾਸੀ ਜਗਤ ਸਿੰਘ ਵਾਲਾ, ਜ਼ਿਲਾ ਸ੍ਰੀ ਮੁਕਤਸਰ ਸਾਹਿਬ ਹੈਰੋਇਨ ਵੇਚਣ ਲਈ ਆਪਣੀ ਕਾਰ ‘ਤੇ ਦਾਣਾ ਮੰਡੀ ਗੁਰੂਹਰਸਹਾਏ ਵਿਖੇ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਹੈ। heroin
ਉਨ੍ਹਾਂ ਦੱਸਿਆ ਕਿ ਮਿਲੀ ਸੂਚਨਾ ਦੇ ਆਧਾਰ ‘ਤੇ ਪੁਲਿਸ ਪਾਰਟੀ ਨਾਲ ਰੇਡ ਕਰ ਕੇ ਕਥਿਤ ਸਮੱਗਲਰ ਕੁਲਦੀਪ ਸਿੰਘ ਨੂੰ ਕਾਬੂ ਕੀਤਾ ਗਿਆ ਤੇ ਤਲਾਸ਼ੀ ਦੌਰਾਨ ਉਸ ਕੋਲੋਂ 185 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਸਬੰਧੀ ਥਾਣਾ ਗੁਰੂਹਰਸਹਾਏ ਵਿਚ ਮੁਕੱਦਮਾ ਦਰਜ ਕਰ ਕੇ ਪੁਲਿਸ ਵੱਲੋਂ ਫੜੇ ਗਏ ਵਿਅਕਤੀ ਖਿਲਾਫ ਅਗਲੀ ਕਾਰਵਾਈ ਲਈ ਪੁੱਛਗਿੱਛ ਕੀਤੀ ਜਾ ਰਹੀ ਹੈ। heroin
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।