rape | ਪੁਲਿਸ ਨੇ ਕੀਤਾ ਮੁਲਜ਼ਮ ਗ੍ਰਿਫਤਾਰ
ਅੰਮ੍ਰਿਤਸਰ। ਕਸਬਾ ਬਿਆਸ ਦੇ ਇੱਕ ਨਿੱਜੀ ਸਕੂਲ ਵਿੱਚ ਦੂਜੀ ਜਮਾਤ ਦੀ ਵਿਦਿਆਰਥਣ ਦੇ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸ਼ਰਮਨਾਕ ਘਟਨਾ ਨੂੰ ਅੰਜਾਮ ਦੇਣ ਵਾਲਾ ਇਸੇ ਸਕੂਲ ਦਾ ਹੀ ਦਸਵੀਂ ਕਲਾਸ ਦਾ ਵਿਦਿਆਰਥੀ ਦੱਸਿਆ ਜਾਂਦਾ ਹੈ। ਇਹ ਘਟਨਾ ਸ਼ੁੱਕਰਵਾਰ ਸਵੇਰੇ ਵਾਪਰੀ ਅਤੇ ਜਦ ਪੀੜਤ ਬੱਚੀ ਨੇ ਇਹ ਘਟਨਾ ਆਪਣੇ ਮਾਪਿਆਂ ਨੂੰ ਦੱਸੀ ਤਾਂ ਉਨ੍ਹਾਂ ਸਕੂਲ ਪ੍ਰਬੰਧਕਾਂ ਖਿਲਾਫ ਰੋਸ ਜਾਹਰ ਕਰਦਿਆਂ ਮਾਮਲਾ ਪੁਲਿਸ ਨੂੰ ਦਰਜ ਕਰਵਾ ਦਿੱਤਾ। ਪੁਲਿਸ ਨੇ ਦਸਵੀਂ ਕਲਾਸ ਦੇ ਮੁਲਜ਼ਮ ਵਿਦਿਆਰਥੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਸ ਦੀ ਉਮਰ 18 ਸਾਲ ਤੋਂ ਘੱਟ ਹੋਣ ਕਰਕੇ ਹੁਸ਼ਿਆਰਪੁਰ ਵਿਖੇ ਜੁਵੇਨਾਇਲ ਕਸਟਡੀ ਦੇ ਵਿੱਚ ਭੇਜ ਦਿੱਤਾ ਹੈ।
ਥਾਣਾ ਬਿਆਸ ਦੀ ਪੁਲਿਸ ਨੇ ਮੁਲਜ਼ਮ ਵਿਦਿਆਰਥੀ ਦੇ ਖਿਲਾਫ ਜਬਰ ਜਨਾਹ ਅਤੇ ਪੋਕਸੋ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਬਾਬਾ ਬਕਾਲਾ ਦੇ ਡੀਐਸਪੀ ਹਰਕ੍ਰਿਸ਼ਨ ਸਿੰਘ ਨੇ ਇਸ ਮਾਮਲੇ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਮੁਲਜ਼ਮ ਵਿਦਿਆਰਥੀ ਦੀ ਪਛਾਣ ਨੂੰ ਜਨਤਕ ਨਹੀਂ ਕੀਤਾ ਜਾ ਸਕਦਾ ਪਰ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਇਸ ਮਾਮਲੇ ਦੇ ਵਿੱਚ ਜਿੱਥੇ ਪੀੜਤ ਪਰਿਵਾਰ ਦੇ ਨਾਲ ਗੱਲਬਾਤ ਕਰਕੇ ਬਿਆਨ ਦਰਜ ਕੀਤੇ ਜਾ ਰਹੇ ਹਨ ਉਥੇ ਹੀ ਮੁਲਜ਼ਮ ਅਤੇ ਸਕੂਲ ਪ੍ਰਬੰਧਕਾਂ ਦੇ ਕੋਲੋਂ ਵੀ ਪੁੱਛਗਿਛ ਕੀਤੀ ਜਾ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।