8 ਦੀ ਕੈਬਨਿਟ ਮੀਟਿੰਗ ‘ਚ ਮਸਲੇ ਹੱਲ ਕਰਵਾਉਣ ਲਈ ਦਿੱਤਾ ਮੰਗ ਪੱਤਰ
ਖੁਸ਼ਵੀਰ ਸਿੰਘ ਤੂਰ/ਪਟਿਆਲਾ। ਪਿਛਲੇ ਤਿੰਨ ਮਹੀਨਿਆਂ ਤੋਂ ਸੰਘਰਸ਼ ਕਾਰਨ ਚਰਚਾ ‘ਚ ਆਏ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਕੈਬੇਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਕੋਠੀ ਅੱਗੇ ਰੋਸ-ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਉਪਰੰਤ ਉਨ੍ਹਾਂ ਦੇ ਨਿੱਜੀ ਸਹਾਇਕ ਨੂੰ ਮੰਗ-ਪੱਤਰ ਸੌਂਪਿਆ ਗਿਆ। ਟੈੱਟ ਪਾਸ ਈਟੀਟੀ ਬੇਰੁਜ਼ਗਾਰ ਅਧਿਆਪਕ ਆਗੂ ਗੁਰਜੰਟ ਸਿੰਘ ਅਤੇ ਬੇਰੁਜ਼ਗਾਰ ਬੀਐੱਡ ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾਈ ਆਗੂ ਅਮਨ ਸੇਖਾ ਨੇ ਕਿਹਾ ਕਿ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਅਤੇ ਉੱਚ ਸਿੱਖਿਆ ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ 18 ਦਸੰਬਰ ਦੀ ਕੈਬਨਿਟ ਮੀਟਿੰਗ ‘ਚ ਬੇਰੁਜ਼ਗਾਰ ਈ ਟੀ ਟੀ ਤੇ ਬੀਐੱਡ ਅਧਿਆਪਕਾਂ ਦੀ ਮੰਗਾਂ ਦਾ ਏਜੰਡਾ ਲਿਆਂਦਾ ਜਾਵੇਗਾ। Unemployed
18 ਨੂੰ ਮਸਲਿਆਂ ਦਾ ਹੱਲ ਨਾ ਹੋਣ ‘ਤੇ 25 ਨੂੰ ਵੱਡਾ ਪ੍ਰਦਰਸ਼ਨ
ਉਨ੍ਹਾਂ ਕਿਹਾ ਕਿ 18 ਦਸੰਬਰ ਨੂੰ ਮਸਲਿਆਂ ਦਾ ਹੱਲ ਨਾ ਹੋਣ ‘ਤੇ 25 ਦਸੰਬਰ ਨੂੰ ਸੰਗਰੂਰ ਵਿਖੇ ਪੰਜਾਬ ਭਰ ਦੀਆਂ ਕਿਸਾਨ,ਮਜ਼ਦੂਰ, ਨੌਜਵਾਨ, ਵਿਦਿਆਰਥੀ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਸਹਿਯੋਗ ਨਾਲ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ।ਆਗੂਆਂ ਨੇ ਦੱਸਿਆ ਕਿ ਮੁੱਖ ਮੰਗਾਂ ‘ਚ ਈਟੀਟੀ ਦੀ ਭਰਤੀ ਲਈ ਗ੍ਰੈਜੂਏਸ਼ਨ ਦੀ ਸ਼ਰਤ ਖਤਮ ਕਰਨਾ ਅਤੇ ਬੀਐੱਡ ਅਧਿਆਪਕਾਂ ਦੀ ਭਰਤੀ ਲਈ ਗ੍ਰੈਜੂਏਸ਼ਨ ‘ਚੋਂ 55 ਫੀਸਦੀ ,ਈਟੀਟੀ ਦੀਆਂ 12 ਹਜ਼ਾਰ ਅਤੇ ਬੀਐੱਡ ਦੀਆਂ 15 ਹਜ਼ਾਰ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕਰਵਾਉਣਾ, ਉਮਰ ਹੱਦ 37 ਤੋਂ 42 ਸਾਲ ਕਰਨਾ ਸ਼ਾਮਲ ਹੈ। ਇਸ ਮੌਕੇ ਸੂਬਾ ਆਗੂ ਕੁਲਵਿੰਦਰ ਨਦਾਮਪੁਰ, ਰਣਵੀਰ ਨਦਾਮਪੁਰ, ਗੁਰੀ ਨਾਭਾ, ਦਿਲਬਾਗ ਮੰਡਵੀ, ਗੁਰਪ੍ਰੀਤ ਕਕਰਾਲਾ, ਗੁਰਦੀਪ ਫਤਿਹਪੁਰ, ਗੁਰਵਿੰਦਰ ਧਨੇਠਾ, ਸੋਨੀਆ, ਉਰਮਿਲਾ, ਰਜਨੀ, ਗੁਰਪ੍ਰੀਤ ਕੌਰ, ਹਰਅਵਤਾਰ ਸਿੰਘ, ਕੁਲਦੀਪ ਸਿੰਘ, ਸ਼ੋਕੀ ਸਮਾਣਾ, ਸਹਿਲ, ਹਰਵਿੰਦਰ ਸ਼ਰਮਾ, ਅਤਿੰਦਰ ਘੱਗਾ ਡੇਮੋਕ੍ਰੇਟਿਕ ਟੀਚਰਜ਼ ਫ਼ਰੰਟ, ਨੌਜਵਾਨ ਭਾਰਤ ਸਭਾ ਦੇ ਹਰਿੰਦਰਪਾਲ ਸੈਣੀਮਾਜਰਾ, ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੇ ਸੰਦੀਪ ਕੌਰ ਨੇ ਵੀ ਸੰਬੋਧਨ ਕੀਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।