Dhindsa ਦੀ ਰਿਹਾਇਸ਼ ‘ਤੇ ਜੁੜੇ ਵੱਡੀ ਗਿਣਤੀ ਸਮਰਥਕ
-ਇਕੱਠ ‘ਚ ਭਾਜਪਾ ਆਗੂ ਵੀ ਸ਼ਾਮਲ
ਸੰਗਰੂਰ, ਗੁਰਪ੍ਰੀਤ ਸਿੰਘ।ਸ਼੍ਰੋਮਣੀ ਅਕਾਲੀ ਦਲ (ਬ) ਤੋਂ ਬਾਗੀ ਹੋਏ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ Dhindsa ਅੱਜ ਸੰਗਰੂਰ ਸਥਿਤ ਆਪਣੀ ਰਿਹਾਇਸ਼ ‘ਤੇ ਆਪਣੇ ਹਮਾਇਤੀਆਂ ਨਾਲ ਮਿਲਣ ਵਾਲੇ ਹਨ ਜਿਸ ਦੇ ਮੱਦੇਨਜ਼ਰ ਉਹਨਾਂ ਦੀ ਰਿਹਾਇਸ਼ ‘ਤੇ ਸਮਰਥਕਾਂ ਦਾ ਵੱਡਾ ਇਕੱਠਾ ਹੋਣਾ ਸ਼ੁਰੂ ਹੋ ਗਿਆ ਹੈ। ਇਸ ਪ੍ਰੋਗਰਾਮ ਨੂੰ ‘ਵਰਕਰ ਮਿਲਣੀ’ ਦਾ ਨਾਂਅ ਦਿੱਤਾ ਗਿਆ ਹੈ। ਢੀਂਡਸਾ ਦਾ ਆਪਣੇ ਹਮਾਇਤੀਆਂ ਦਾ ਦਾਅਵਾ ਹੈ ਕਿ ਜ਼ਿਲ੍ਹਾ ਸੰਗਰੂਰ ਤੇ ਬਰਨਾਲਾ ਵਿੱਚ ਅਕਾਲੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਉਹ ਹੁੰਮ-ਹੁਮਾ ਕੇ ਵੱਡੇ ਢੀਂਡਸਾ ਦੀ ਰਿਹਾਇਸ਼ ‘ਤੇ ਪਹੁੰਚ ਰਹੇ ਹਨ। ਇਸ ਦੇ ਨਾਲ ਹੀ ਅੱਗ ਦੇ ਸਮਾਗਮ ਵਿੱਚ ਸਿਰਫ ਅਕਾਲੀ ਆਗੂ ਹੀ ਨਹੀਂ ਸਗੋਂ ਵੱਡੀ ਗਿਣਤੀ ‘ਚ ਭਾਜਪਾ ਆਗੂ ਵੀ ਸ਼ਾਮਲ ਹੋ ਰਹੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।