ਨਾਗਰਿਕਤਾ ਸੋਧ ਕਾਨੂੰਨ ‘ਤੇ ਰੋਕ ਤੋਂ ਕੋਰਟ ਨੇ ਕੀਤੀ ਨਾਂਹ
ਅਗਲੀ ਸੁਣਵਾਈ 22 ਜਨਵਰੀ ਨੂੰ
ਨਵੀਂ ਦਿੱਲੀ (ਏਜੰਸੀ)। ਮਾਣਯੋਗ ਸੁਪਰੀਮ ਕੋਰਟ ਨੇ ਨਾਗਰਿਕਤਾ ਸੋਧ ਐਕਟ 2019 Citizenship Amendment Act ਦੇ ਖਿਲਾਫ਼ ਅਰਜ਼ੀਆਂ ‘ਤੇ ਕੇਂਦਰ ਸਰਕਾਰ ਤੋਂ ਬੁੱਧਵਾਰ ਨੂੰ ਜਵਾਬ ਤਲਬ ਕੀਤਾ। ਹਾਲਾਂਕਿ ਉਸ ਨੇ ਇਸ ਕਾਨੂੰਨ ‘ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ। ਮਾਮਲੇ ਦੀ ਅਗਲੀ ਸੁਣਵਾਈ 22 ਜਨਵਰੀ ਨੂੰ ਹੋਵੇਗੀ। ਮੁੱਖ ਜੱਜ ਐੱਸਏ ਬੋਬਡੇ, ਜਸਟਿਸ ਬੀਆਰ ਗਵਈ ਅਤੇ ਜਸਟਿਸ ਸੂਰਿਆ ਕਾਂਤ ਦੀ ਬੈਂਚ ਨੇ ਨਾਗਰਿਕਤਾ ਸੋਧ ਕਾਨੂੰਨ 2019 ਨੂੰ ਚੁਣੌਤੀ ਦੇਣ ਵਾਲੀਆਂ ਘੱਟ ਤੋਂ ਘੱਟ 59 ਅਰਜ਼ੀਆਂ ਦੀ ਸੁਣਵਾਈ ਦੌਰਾਨ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।