trafic rules | ਪੰਜਾਬ ਸਰਕਾਰ ਨੇ ਇਸ ਐਕਟ ਨੂੰ ਲਾਗੂ ਕਰਨ ਤੋਂ ਕੀਤਾ ਸੀ ਇਨਕਾਰ
ਦੇਸ਼ ਭਰ ਵਿੱਚ ਕਈ ਹਜ਼ਾਰਾ ਤੋਂ ਲੈ ਕੇ ਲੱਖਾਂ ਰੁਪਏ ਹੋ ਰਹੇ ਹਨ ਜੁਰਮਾਨਾ, ਪੰਜਾਬ ਵੀ ਉਸੇ ਲੀਹ ‘ਤੇ
ਇਸੇ ਸਾਲ 1 ਸਤੰਬਰ ਤੋਂ ਲਾਗੂ ਹੋਇਆ ਸੀ ਦੇਸ ਵਿੱਚ ਕਾਨੂੰਨ, ਪੰਜਾਬ ‘ਚ ਹੁਣ ਹੋਏਗਾ ਲਾਗੂ
ਚੰਡੀਗੜ(ਅਸ਼ਵਨੀ ਚਾਵਲਾ)। ਟ੍ਰੈਫ਼ਿਕ ਨਿਯਮਾਂ ਨੂੰ ਤੋੜਨ ਵਾਲੇ ਪੰਜਾਬੀ ਹੁਣ ਭਾਰੀ ਜੁਰਮਾਨਾ ਭਰਨ ਲਈ ਤਿਆਰ ਰਹਿਣ, ਕਿਉਂਕਿ ਇਸੇ ਹਫ਼ਤੇ ਤੋਂ ਕੇਂਦਰ ਸਰਕਾਰ ਵੱਲੋਂ ਸੋਧ ਕੀਤਾ ਗਿਆ ਕਾਨੂੰਨ ਪੰਜਾਬ ਵਿੱਚ ਵੀ ਲਾਗੂ ਹੋਣ ਜਾ ਰਿਹਾ ਹੈ, ਜਿਸ ਰਾਹੀਂ ਟ੍ਰੈਫ਼ਿਕ ਨਿਯਮ ਤੋੜਨ ‘ਤੇ ਹਜ਼ਾਰਾ ਰੁਪਏ ਤੋਂ ਲੈ ਕੇ ਲੱਖਾਂ ਰੁਪਏ ਤੱਕ ਦਾ ਜੁਰਮਾਨਾ ਇਨਾਂ ਦਿਨਾਂ ਵਿੱਚ ਦੇਸ਼ ਭਰ ਵਿੱਚ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵਲੋਂ ਪਹਿਲਾਂ ਇਸ ਕਾਨੂੰਨ ਨੂੰ ਲਾਗੂ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਗਿਆ ਸੀ ਪਰ ਹੁਣ ਇਸ ਮਾਮਲੇ ਵਿੱਚ ਯੂ-ਟਰਨ ਲੈਂਦੇ ਹੋਏ ਸਰਕਾਰ ਨੇ ਇਸ ਨੂੰ ਲਾਗੂ ਕਰਨ ਦਾ ਫੈਸਲਾ ਕਰ ਲਿਆ ਹੈ। ਇਸ ਦੀ ਪੁਸ਼ਟੀ ਖ਼ੁਦ ਟਰਾਂਸਪੋਰਟ ਮੰਤਰੀ ਰੱਜਿਆ ਸੁਲਤਾਨਾ ਨੇ ਕਰ ਦਿੱਤੀ ਹੈ। trafic rules
ਜਾਣਕਾਰੀ ਅਨੁਸਾਰ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਆਮ ਲੋਕਾਂ ‘ਤੇ ਸਖ਼ਤੀ ਕਰਨ ਲਈ ਕੇਂਦਰ ਸਰਕਾਰ ਵਲੋਂ ਇਸੇ ਸਾਲ ਐਕਟ ਵਿੱਚ ਸੋਧ ਕਰਦੇ ਹੋਏ ਜੁਰਮਾਨਾ ਦੀ ਰਕਮ ਵਿੱਚ ਭਾਰੀ ਵਾਧਾ ਕਰ ਦਿੱਤਾ ਗਿਆ ਸੀ। ਇਸ ਐਕਟ ਦੀ ਸੋਧ ਨੂੰ ਲੈ ਕੇ ਦੇਸ਼ ਭਰ ਵਿੱਚ ਵਿਰੋਧ ਵੀ ਹੋਇਆ ਅਤੇ ਗੈਰ ਭਾਜਪਾ ਸਰਕਾਰਾਂ ਨੇ ਇਸ ਐਕਟ ਨੂੰ ਆਪਣੇ ਸੂਬੇ ਵਿੱਚ ਲਾਗੂ ਕਰਨ ਤੋਂ ਵੀ ਇਨਕਾਰ ਕਰ ਦਿੱਤਾ ਸੀ। ਇਸੇ ਤਹਿਤ ਪੰਜਾਬ ਵਿੱਚ ਕਾਂਗਰਸ ਸਰਕਾਰ ਨੇ ਇਸ ਐਕਟ ਨੂੰ ਲਾਗੂ ਕਰਨ ਤੋਂ ਇਨਕਾਰੀ ਕਰਦੇ ਹੋਏ ਜੁਰਮਾਨਾ ਵਿੱਚ ਕੋਈ ਵੀ ਵਾਧਾ ਨਹੀਂ ਕਰਨ ਸਬੰਧੀ ਕਿਹਾ ਸੀ।
ਦੇਸ਼ ਭਰ ਵਿੱਚ 1 ਸਤੰਬਰ ਤੋਂ ਲਾਗੂ ਹੋਏ ਇਸ ਐਕਟ ਨਾਲ ਪੰਜਾਬੀਆਂ ਨੂੰ ਵੱਡੀ ਰਾਹਤ ਮਿਲੀ ਹੋਈ ਸੀ ਪੰਜਾਬ ਦੀ ਟਰਾਂਸਪੋਰਟ ਮੰਤਰੀ ਰੱਜਿਆ ਸੁਲਤਾਨਾ ਨੇ ਇਸ ਸਬੰਧੀ ਕਿਹਾ ਕਿ ਕੇਂਦਰ ਦੇ ਇਸ ਕਾਨੂੰਨ ਨੂੰ ਉਹ ਜਿਆਦਾ ਦੇਰ ਤੱਕ ਰੋਕ ਕੇ ਨਹੀਂ ਰੱਖ ਸਕਦੇ ਹਨ ਅਤੇ ਹੁਣ ਉਨਾਂ ਨੇ ਲਾਗੂ ਕਰਨ ਦਾ ਫੈਸਲਾ ਕਰ ਲਿਆ ਹੈ
trafic rules | ਕਿਹੜੇ ਨਿਯਮਾਂ ਨੂੰ ਤੋੜਨ ‘ਤੇ ਹੁਣ ਕਿੰਨਾ ਲੱਗੇਗਾ ਜੁਰਮਾਨਾ ?
1 ਨਾਬਾਲਗ ਵਲੋਂ ਗੱਡੀ ਚਲਾਉਣ ‘ਤੇ 25 ਹਜ਼ਾਰ ਜੁਰਮਾਨਾ ਅਤੇ ਗੱਡੀ ਦੀ ਰਜਿਸ਼ਟ੍ਰੇਸ਼ਨ ਰੱਦ ਹੋਏਗੀ
2 ਬਿਨਾਂ ਹੈਲਮੈਟ ਦੇ ਮੋਟਰਸਾਇਕਲ/ਸਕੂਟਰ ਚਲਾਉਣ ‘ਤੇ 500 ਤੋਂ 1500 ਰੁਪਏ ਜੁਰਮਾਨਾ
3 ਮੋਟਰਸਾਇਕਲ/ਸਕੂਟਰ ‘ਤੇ ਤਿੰਨ ਸਵਾਰੀ ਬੈਠਣ ‘ਤੇ 100 ਦੀ ਥਾਂ 500 ਰੁਪਏ ਜੁਰਮਾਨਾ
4 ਪ੍ਰਦੂਸ਼ਨ ਸਰਟੀਫਿਕੇਟ ਨਹੀਂ ਹੋਣ ‘ਤੇ 100 ਦੀ ਥਾਂ 500 ਰੁਪਏ ਜੁਰਮਾਨਾ
5 ਬਿਨਾਂ ਡਰਾਈਵਿੰਗ ਲਾਇਸੰਸ ‘ਤੇ 500 ਦੀ ਥਾਂ 5 ਹਜ਼ਾਰ ਜੁਰਮਾਨਾ
6 ਖਤਰਨਾਕ ਡਰਾਈਵਿੰਗ ਕਰਨ ‘ਤੇ 1 ਹਜ਼ਾਰ ਦੀ ਥਾਂ 5 ਹਜ਼ਾਰ ਜੁਰਮਾਨਾ
7 ਡਰਾਈਵਿੰਗ ਦੌਰਾਨ ਫੋਨ ਕਰਨ ‘ਤੇ 1 ਹਜ਼ਾਰ ਦੀ ਥਾਂ 5 ਹਜ਼ਾਰ ਜੁਰਮਾਨਾ
8 ਰੈਡ ਲਾਇਟ ਜੰਪ ਕਰਨ ‘ਤੇ 100 ਰੁਪਏ ਦੀ ਥਾਂ ‘ਤੇ 10 ਹਜ਼ਾਰ ਜੁਰਮਾਨਾ
9 ਸੀਟ ਬੈਲਟ ਨਹੀਂ ਲਗਾਉਣ ‘ਤੇ 1 ਹਜ਼ਾਰ ਰੁਪਏ ਜੁਰਮਾਨਾ
10 ਸ਼ਰਾਬ ਪੀ ਕੇ ਗੱਡੀ ਚਲਾਉਣ ‘ਤੇ 10 ਹਜ਼ਾਰ ਰੁਪਏ ਜੁਰਮਾਨਾ
11 ਐਂਬੂਲੈਂਸ ਅਤੇ ਫਾਇਰ ਬ੍ਰਿਗੇਡ ਨੂੰ ਸਾਇਡ ਨਹੀਂ ਦੇਣ ‘ਤੇ 10 ਹਜ਼ਾਰ ਰੁਪਏ ਜੁਰਮਾਨਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।