ਕਿਸਾਨਾਂ ਦੀ ਭਲਾਈ ਨੂੰ ਯਕੀਨੀ ਨਹੀਂ ਬਣਾਇਆ ਪਾਇਆ ਪੰਜਾਬ ਕਿਸਾਨ ਵਿਕਾਸ ਚੈਂਬਰ
ਚੰਡੀਗੜ(ਅਸ਼ਵਨੀ ਚਾਵਲਾ)। ਮੋਹਾਲੀ ਵਿੱਚ ਸਥਿਤ ਪੰਜਾਬ ਕਿਸਾਨ ਵਿਕਾਸ ਚੈਂਬਰ, ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਉਦੇਸ਼ ਬਾਰੇ ਪੂਰੀ ਤਰਾਂ ਨਾਕਾਮ ਰਹਿ ਜਾਣ ‘ਤੇ ਮੰਤਰੀ ਮੰਡਲ ਨੇ ਇਸ ਦੀ ਦੋ ਏਕੜ ਜ਼ਮੀਨ ਅਤੇ ਦਫ਼ਤਰ ਦਾ ਕਬਜ਼ਾ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਹੱਥਾਂ ਵਿੱਚ ਸੌਂਪਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਲੇ ਦਾ ਮਨੋਰਥ ਵਿਕਾਸ ਚੈਂਬਰ ਨੂੰ ਮੁਫ਼ਤ ਵਿੱਚ ਮੁਹੱਈਆ ਕਰਵਾਈ ਗਈ ਜਾਇਦਾਦ ਦੀ ਵਰਤੋਂ ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਕਰਨਾ ਹੈ।
ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਰਾਜ ਕਿਸਾਨ ਤੇ ਖੇਤੀ ਕਾਮੇ ਕਮਿਸ਼ਨ ਅਤੇ ਐਗਰੀਕਲਚਰ ਮਾਰਕੀਟਿੰਗ ਇਨੋਵੇਸ਼ਨ ਰਿਸਰਚ ਐਂਡ ਇੰਟੈਲੀਜੈਂਸ ਸੈਂਟਰ (ਏ.ਐਮ.ਆਈ.ਆਰ.ਆਈ.ਸੀ) ਜੋ ਕਿਸਾਨ ਮੁੱਦਿਆਂ ਅਤੇ ਉਨਾਂ ਦੀ ਸਹਾਇਤਾ ਕਰਨ ਦੇ ਉਦੇਸ਼ ਦੇ ਕੇਂਦਰਿਤ ਹਨ, ਦੇ ਦਫ਼ਤਰ ਹੁਣ ਇਸ ਇਮਾਰਤ ਵਿੱਚ ਸਥਾਪਤ ਕੀਤੇ ਜਾਣਗੇ। ਇਸ ਵਿੱਚ ਪੰਜਾਬ ਕਿਸਾਨ ਵਿਕਾਸ ਚੈਂਬਰ ਸਮੇਤ ਹੋਰ ਸੰਸਥਾਵਾਂ ਨੂੰ ਕਿਸਾਨਾਂ ਦੀ ਭਲਾਈ ਲਈ ਸੈਮੀਨਾਰ ਕਰਵਾਉਣ ਦੀ ਇਜਾਜ਼ਤ ਦਿੱਤੀ ਜਾਇਆ ਕਰੇਗੀ। ਬੁਲਾਰੇ ਨੇ ਅੱਗੇ ਦੱਸਿਆ ਕਿ ਵਜ਼ਾਰਤ ਦਾ ਇਹ ਵੀ ਮੰਨਣਾ ਸੀ ਕਿ ਚੈਂਬਰ ਨੂੰ ਜਾਰੀ ਕੀਤੀ 25 ਕਰੋੜ ਦੀ ਗਰਾਂਟ ਵਿੱਚੋਂ ਬਕਾਇਆ ਪਈ ਰਕਮ ਵੀ ਵਾਪਸ ਲੈਣ ਦੀ ਲੋੜ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।