ਢੀਂਡਸਾ ਦੇ ਇਕੱਠ ਮੁਕਾਬਲੇ ਫਿੱਕਾ ਰਿਹਾ ਅਕਾਲੀਆਂ ਦਾ ਇਕੱਠ
ਸਿਰਫ਼ ਜ਼ਿਲ੍ਹੇ ਦੇ ਮੁੱਖ ਅਹੁਦੇਦਾਰ ਹੀ ਹੋਏ ਸ਼ਾਮਲ, ਸੁਖਬੀਰ ਦੀ ਅਗਵਾਈ ‘ਚ ਭਰੋਸਾ ਦਿਖਾਇਆ
ਗੁਰਪ੍ਰੀਤ ਸਿੰਘ/ਸੰਗਰੂਰ। ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋ ਕੇ ਮੈਦਾਨ ਵਿੱਚ ਆਏ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਵੱਲੋਂ ਕੱਲ੍ਹ ਕੀਤੇ ਗਏ ਇਕੱਠ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਫੌਰੀ ਤੌਰ ‘ਤੇ ਪ੍ਰੋਗਰਾਮ ਉਲੀਕ ਕੇ ਜ਼ਿਲ੍ਹਾ ਪੱਧਰ ‘ਤੇ ਇੱਕਮੁਠਤਾ ਦਾ ਪ੍ਰਗਟਾਵਾ ਕੀਤਾ ਗਿਆ ਢੀਂਡਸਾ ਦੇ ਹਮਾਇਤੀਆਂ ਦੀ ਭਰਵੀਂ ਇਕੱਤਰਤਾ ਦੇ ਮੁਕਾਬਲੇ ਉਨ੍ਹਾਂ ਦੀ ਇਕੱਤਰਤਾ ਪ੍ਰਭਾਵਸ਼ਾਲੀ ਸਾਬਤ ਨਾ ਹੋਈ ਕਿਉਂਕਿ ਇਸ ਪ੍ਰੋਗਰਾਮ ਵਿੱਚ ਅਕਾਲੀ ਦਲ ਬਾਦਲ ਨਾਲ ਸਬੰਧਿਤ ਅਹੁਦੇਦਾਰ ਹੀ ਸ਼ਾਮਲ ਹੋਏ ਜਦੋਂਕਿ ਬੀਤੇ ਦਿਨ ਢੀਂਡਸਾ ਦੀ ਇਕੱਤਰਤਾ ਵਿੱਚ ਵੱਡੀ ਗਿਣਤੀ ਅਕਾਲੀ ਵਰਕਰਾਂ ਨੇ ਸ਼ਮੂਲੀਅਤ ਕੀਤੀ ਸੀ।
ਅੱਜ ਦੇ ਇਸ ਪ੍ਰੋਗਰਾਮ ਵਿੱਚ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਅਤੇ ਬਰਨਾਲਾ ਦੇ ਸਮੁੱਚੇ ਜ਼ਿਲ੍ਹਾ ਪ੍ਰਧਾਨ, ਹਲਕਾ ਇੰਚਾਰਜ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਰਕਲ ਪ੍ਰਧਾਨਾ ਵੱਲੋਂ ਅੱਜ ਇੱਕ ਪ੍ਰੈਸ ਮਿਲਣੀ ਕੀਤੀ ਗਈ, ਜਿਸ ਵਿੱਚ ਸ਼ਾਮਲ ਹੋਏ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਭਰੋਸਾ ਪ੍ਰਗਟਾਇਆ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਵਾਲੇ ਲੋਕਾਂ ਤੋਂ ਸੁਚੇਤ ਰਹਿਣ ਲਈ ਬੇਨਤੀ ਕੀਤੀ ਅਤੇ ਕਿਹਾ ਕਿ ਭਾਵੇਂ ਲੰਮੇ ਸਮੇਂ ਤੋਂ ਸੰਗਰੂਰ ਅਤੇ ਬਰਨਾਲਾ ਜ਼ਿਲ੍ਹਿਆਂ ਦੀ ਅਗਵਾਈ ਸੁਖਦੇਵ ਸਿੰਘ ਢੀਂਡਸਾ ਕਰ ਰਹੇ ਸਨ ਪਰੰਤੂ ਸਮੁੱਚੀ ਲੀਡਰਸ਼ਿਪ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਨਾਲ ਚੱਟਾਨ ਵਾਂਗ ਖੜ੍ਹੀ ਹੈ।
ਸੰਗਰੂਰ ਤੇ ਬਰਨਾਲਾ ਦੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਾਜ਼ਰ
ਇਸ ਮੌਕੇ ਸੰਗਰੂਰ ਤੇ ਬਰਨਾਲਾ ਦੇ ਤਿੰਨ ਸ਼੍ਰੋਮਣੀ ਕਮੇਟੀ ਮੈਂਬਰ, ਜਿਸ ‘ਚ ਹਰਦੇਵ ਸਿੰਘ ਰੋਗਲਾ, ਮਲਕੀਤ ਸਿੰਘ ਚੰਗਾਲ, ਜੈਪਾਲ ਸਿੰਘ ਮੰਡੀਆਂ ਤੋਂ ਇਲਾਵਾ ਸੰਗਰੂਰ ਤੇ ਬਰਨਾਲਾ ਦਾ ਬਾਕੀ ਸਾਰੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਾਜ਼ਰ ਸਨ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਇਕਬਾਲ ਸਿੰਘ ਝੂੰਦਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਲਦ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲਗਾਤਾਰ ਤੀਸਰੀ ਵਾਰ ਪ੍ਰਧਾਨ ਬਣਨ ਉਤੇ ਉਹਨਾਂ ਨੂੰ ਸਨਮਾਨਤ ਕਰਨ ਦਾ ਪ੍ਰੋਗਰਾਮ ਕੀਤਾ ਜਾਵੇਗਾ।
ਇਸ ਮੌਕੇ ਭਾਈ ਗੋਬਿੰਦ ਸਿੰਘ ਲੌਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਕੁਲਵੰਤ ਸਿੰਘ ਕੀਤੂ ਜ਼ਿਲ੍ਹਾ ਪ੍ਰਧਾਨ ਬਰਨਾਲਾ, ਬਲਦੇਵ ਸਿੰਘ ਮਾਨ ਸਾਬਕਾ ਮੰਤਰੀ, ਸਾਬਕਾ ਵਿਧਾਇਕ ਬਾਬੂ ਪ੍ਰਕਾਸ਼ ਚੰਦ ਗਰਗ, ਬਲਬੀਰ ਸਿੰਘ ਘੁੰਨਸ ਸਾਬਕਾ ਵਿਧਾਇਕ, ਹਰੀ ਸਿੰਘ, ਮਾਲੇਰਕੋਟਲਾ ਤੋਂ ਮੁਹੰਮਦ ਓਵੈਸ਼, ਦਿੜ੍ਹਬਾ ਤੋਂ ਗੁਲਜਾਰ ਸਿੰਘ, ਸਤਨਾਮ ਸਿੰਘ ਰਾਹੀ, ਗਗਗਨਜੀਤ ਸਿੰਘ ਬਰਨਾਲਾ, ਸੁਨਾਮ ਤੋਂ ਰਾਜਿੰਦਰ ਦੀਪਾ, ਰਵਿੰਦਰ ਚੀਮਾ, ਵਿਨਰਜੀਤ ਸਿੰਘ ਗੋਲਡੀ, ਸ਼ਹਿਰੀ ਜ਼ਿਲ੍ਹਾ ਪ੍ਰਧਾਨ ਪ੍ਰਿਤਪਾਲ ਸਿੰਘ ਹਾਂਡਾ ਦੇ ਸਪੁੱਤਰ ਹਰਵਿੰਦਰ ਸਿੰਘ ਹਨੀ, ਸੱਤਪਾਲ ਸਿੰਗਲਾ, ਇੰਦਰਮੋਹਨ ਸਿੰਘ ਲਖਮੀਰਵਾਲਾ, ਬੀਬੀ ਪਰਮਜੀਤ ਕੌਰ ਲਹਿਰਾ ਮੈਂਬਰ ਅੰਤਰਿੰਗ ਕਮੇਟੀ, ਬੀਬੀ ਸ਼ਰਨਜੀਤ ਕੌਰ ਕਿਲਾ ਹਕੀਮਾ, ਬਲਦੇਵ ਸਿੰਘ ਚੂੰਘਾ, ਦਰਬਾਰਾ ਸਿੰਘ ਛੀਨੀਵਾਲ, ਭੁਪਿੰਦਰ ਸਿੰਘ ਭਲਵਾਨ, ਮਲਕੀਤ ਕੌਰ ਕਮਾਲਪੁਰ, ਗੁਰਲਾਲ ਸਿੰਘ ਫਤਿਹਗੜ੍ਹ੍ਹ,ਪਰਮਜੀਤ ਸਿੰਘ ਖਾਲਸਾ ਤੋਂ ਇਲਾਵਾ ਹੋਰ ਵੀ ਵੱਡੀ ਗਿਣਤੀ ਵਿੱਚ ਅਹੁਦੇਦਾਰ ਸ਼ਾਮਲ ਹੋਏਜ਼ਿਕਰਯੋਗ ਹੈ ਕਿ ਢੀਂਡਸਾ ਦੇ ਪ੍ਰਦਰਸ਼ਨ ਤੋਂ ਬਾਅਦ ਸਿਆਸੀ ਲੋਕਾਂ ਦੀਆਂ ਨਜ਼ਰਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਕੀਤੀ ਜਾਣ ਵਾਲੀ ਇਸ ਪਲੇਠੀ ਕਾਰਵਾਈ ‘ਤੇ ਲੱਗੀਆਂ ਹੋਈਆਂ ਸਨ ਪਰ ਇਹ ਇਕੱਤਰਤਾ ਏਨੀ ਪ੍ਰਭਾਵਸ਼ਾਲੀ ਨਹੀਂ ਸਾਬਤ ਹੋਈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।