Bhagwant Mann | ਐਨਆਰਸੀ ਬਿੱਲ ਮੁਸਲਮਾਨਾਂ ਦੇ ਵਿਰੁੱਧ
ਸੰਗਰੂਰ (ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ) ਸ਼੍ਰੋਮਣੀ ਅਕਾਲੀ ਦਲ 99 ਸਾਲ ਲੀਜ਼ (ਕਿਰਾਏ) ‘ਤੇ ਚੱਲ ਰਹੀ ਸੀ ਜਿਸਦਾ ਸਮਾਂ ਪੂਰਾ ਹੋ ਚੁੱਕਿਆ ਹੈ, ਅਕਾਲੀ ਦਲ ਆਉਣ ਵਾਲੇ ਦਿਨਾਂ ਵਿੱਚ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ ਇਹ ਪ੍ਰਗਟਾਵਾ ਮੈਂਬਰ ਪਾਰਲੀਮੈਂਟ ਭਗਵੰਤ ਸਿੰਘ ਮਾਨ ਨੇ ਸੰਗਰੂਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ
ਮਾਨ ਅੱਜ ਆਪਣੇ ਦਫ਼ਤਰ ਵਿਖੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਪੁੱਜੇ ਹੋਏ ਸਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਜਿਸ ਤਰ੍ਹਾਂ ਦੇ ਅੱਜ ਹਾਲਾਤ ਬਣੇ ਹੋਏ ਹਨ, ਉਸ ਤੋਂ ਲੱਗ ਰਿਹਾ ਹੈ ਕਿ ਆਉਣ ਵਾਲੇ ਥੋੜ੍ਹੇ ਹੀ ਸਮੇਂ ਵਿੱਚ ਅਕਾਲੀ ਦਲ ਖਤਮ ਹੋ ਜਾਵੇਗਾ ਉਨ੍ਹਾਂ ਵਿਅੰਗ ਕਰਦਿਆਂ ਕਿਹਾ ਕਿ ਮੈਂ ਤਾਂ ਪਹਿਲਾਂ ਹੀ ਕਿਹਾ ਸੀ ਕਿ ਸ਼੍ਰੋਮਣੀ ਅਕਾਲੀ ਦਲ 99 ਸਾਲ ਲੀਜ਼ ‘ਤੇ ਲਿਆ ਹੋਇਆ ਸੀ ਅਤੇ ਇਸ ਦੀ ਮਿਆਦ 2019 ਵਿੱਚ ਖਤਮ ਹੋ ਚੁੱਕੀ ਹੈ ਕਿਉਂਕਿ ਇਸਦਾ ਆਰੰਭ 1920 ਵਿੱਚ ਹੋਇਆ ਸੀ ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਤੇ ਪ੍ਰਕਾਸ਼ ਸਿੰਘ ਬਾਦਲ ਨੇ ਹਰਸਿਮਰਤ ਕੌਰ ਨੂੰ ਕੇਂਦਰੀ ਮੰਤਰੀ ਬਣਾਉਣ ਲਈ ਸਾਰਾ ਅਕਾਲੀ ਦਲ ਦਾਅ ‘ਤੇ ਲਾ ਦਿੱਤਾ ਜਿਸ ਕਾਰਨ ਅੱਜ ਸੁਖਦੇਵ ਸਿੰਘ ਢੀਂਡਸਾ, ਬ੍ਰਹਮਪੁਰਾ ਤੇ ਸੇਖਵਾਂ ਵਰਗੇ ਆਗੂ ਬਾਗੀ ਹੋ ਗਏ ਹਨ
ਹੈਰਾਨੀਜਨਕ ਬਿਲ ਤੇ ਅਮਰੀਕਾ, ਜਾਪਾਨ ਤੇ ਇੱਥੋਂ ਤੱਕ ਕਿ ਬੰਗਲਾਦੇਸ਼ ਵਰਗੇ ਦੇਸ਼ਾਂ ਨੇ ਵੀ ਹੈਰਾਨੀ ਦਾ ਪ੍ਰਗਟਾਵਾ ਕੀਤਾ
ਉਨ੍ਹਾਂ ਪੰਜਾਬ ਸਰਕਾਰ ‘ਤੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੇ ਸੂਬੇ ਦਾ ਬੁਰਾ ਹਾਲ ਕਰ ਰੱÎਖਿਆ ਹੈ ਖਾਲੀ ਖਜਾਨੇ ਦਾ ਰੋਣਾ ਰੋਇਆ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਜਿਹੜਾ ਖਾਲੀ ਹੋ ਜਾਵੇ, ਉਹ ਖਜ਼ਾਨਾ ਨਹੀਂ ਹੁੰਦਾ, ਸਗੋਂ ਉਸ ਨੂੰ ਤਾਂ ਪੀਪਾ ਕਹਿ ਦੇਣਾ ਚਾਹੀਦਾ ਹੈ ਉਨ੍ਹਾਂ ਐਨ.ਆਰ.ਸੀ. ਬਿਲ ‘ਤੇ ਬੋਲਦਿਆਂ ਕਿਹਾ ਕਿ ਇਹ ਬਿਲ ਲਿਆ ਕੇ ਭਾਰਤ ਨੇ ਦੇਸ਼ਾਂ ਵਿਦੇਸ਼ਾਂ ਵਿੱਚ ਆਪਣਾ ਰਸੂਖ ਪ੍ਰਭਾਵਿਤ ਕੀਤਾ ਹੈ ਕਿਉਂਕਿ ਇਸ ਹੈਰਾਨੀਜਨਕ ਬਿਲ ਤੇ ਅਮਰੀਕਾ, ਜਾਪਾਨ ਤੇ ਇੱਥੋਂ ਤੱਕ ਕਿ ਬੰਗਲਾਦੇਸ਼ ਵਰਗੇ ਦੇਸ਼ਾਂ ਨੇ ਵੀ ਹੈਰਾਨੀ ਦਾ ਪ੍ਰਗਟਾਵਾ ਕੀਤਾ ਹੈ ਉਨ੍ਹਾਂ ਸਿੱਧਾ ਕਿਹਾ ਕਿ ਇਹ ਬਿਲ ਮੁਸਲਮਾਨਾਂ ਦੇ ਵਿਰੋਧ ਵਿੱਚ ਹੈ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਪਿਛਲੇ ਸਾਲਾਂ ਦੌਰਾਨ ਸਿਰਫ਼ ਮੰਦਰ ਮਸਜਿਦ ਦਾ ਮੁੱਦਾ ਹੀ ਚੁੱਕਿਆ ਹੈ, ਜਦੋਂ ਕਿ ਆਮ ਲੋਕਾਂ ਦਾ ਮਹਿੰਗਾਈ ਨੇ ਕਚੂੰਬਰ ਕੱਢ ਕੇ ਰੱਖ ਦਿੱਤਾ ਹੈ ਉਨ੍ਹਾਂ ਕਿਹਾ ਕਿ ਝਾਰਖੰਡ ਵਿੱਚ ਭਾਜਪਾ ਦੀ ਹਾਰ ਇਸ ਐਨ.ਆਰ.ਸੀ. ਬਿਲ ਦਾ ਹੀ ਨਤੀਜਾ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।