ਨਸ਼ੇ ਦੀ ਹੋਮ ਡਿਲੀਵਰੀ ਕਰਨ ਵਾਲਾ ਨੌਜਵਾਨ ਕਾਬੂ

arrest | 45 ਲੱਖ ਦੀ ਹਿਰੋਇਨ ਕੀਤੀ ਗਈ ਕਾਬੂ

ਫਾਜ਼ਿਲਕਾ। ਪੰਜਾਬ ਦੇ ਨਸ਼ੇ ਦਾ ਕਾਰੋਬਾਰ ਵਧਦਾ ਹੀ ਜਾ ਰਿਹਾ ਹੈ। ਨਸ਼ਾ ਤਸਕਰ ਖੁੱਲੇ ਆਮ ਘੁੰਮ ਰਹੇ ਹਨ। ਇਨ੍ਹਾਂ ਤਸਕਰਾਂ ਦੀ ਹਿੱਮਤ ਇਨ੍ਹੀ ਜਿਅਦਾ ਵੱਧ ਗਈ ਹੈ ਕਿ ਹੁਣ ਇਹ ਨਸ਼ਾ ਘਰ ਤੱਕ ਵੀ ਆਪ ਪਹੁੰਚਾ ਕੇ ਜਾਂਦੇ ਹਨ। ਤਾਜ਼ਾ ਖਬਰ ਪੰਜਾਬ ਦੇ ਫਾਜ਼ਿਲਕਾ ਜਿਲ੍ਹੇ ਦੀ ਹੈ। ਫਾਜ਼ਿਲਕਾ ਨਗਰ ਥਾਣਾ ਦੀ ਪੁਲਿਸ ਨੇ ਹੈਰੋਇਨ ਦੀ ਹੋਮ ਡਿਲੀਵਰੀ ਕਰਨ ਵਾਲੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਤੋਂ 45 ਲੱਖ ਰੁਪਏ ਦੀ ਹੈਰੋਇਨ ਬਰਾਮਦ ਹੋਈ ਹੈ। ਨੌਜਵਾਨ ਦੀ ਪਛਾਣ ਅਮਿਤ ਵਜੋਂ ਹੋਈ ਹੈ, ਜਿਸ ਨੂੰ ਅਦਾਲਤ ‘ਚ ਪੇਸ਼ ਕਰਕੇ ਪੁਲਿਸ ਨੇ ਇਕ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਗਰ ਥਾਣਾ ਪ੍ਰਭਾਰੀ ਫਾਜ਼ਿਲਕਾ ਨਵਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਅਮਿਤ ਨਾਂਅ ਦਾ ਨੌਜਵਾਨ ਹੈਰੋਇਨ ਵੇਚਣ ਦਾ ਕਾਰੋਬਾਰ ਕਰਦਾ ਹੈ। ਇਸ ਸੂਚਨਾ ਦੇ ਆਧਾਰ ‘ਤੇ ਉਨ੍ਹਾਂ ਕਾਰਵਾਈ ਕਰਦਿਆਂ ਅਮਿਤ ਨੂੰ ਪੁਲਿਸ ਨੇ ਫਾਜ਼ਿਲਕਾ ਦੇ ਸੰਜੀਵ ਸਿਨੇਮਾ ਚੌਕ ‘ਤੋਂ ਕਾਬੂ ਕਰ ਲਿਆ, ਜਿਸ ਤੋਂ 45 ਲੱਖ ਰੁਪਏ ਦੇ ਕਰੀਬ ਦੀ ਹੈਰੋਇਨ ਬਰਾਮਦ ਕੀਤੀ ਗਈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।