Kartarpur corridor | 9 ਨਵੰਬਰ ਨੂੰ ਹੋਇਆ ਸੀ ਸ੍ਰੀ ਕਰਤਾਰਪਰ ਸਾਹਿਬ ਲਾਂਘੇ ਦਾ ਉਦਘਾਟਨ
ਡੇਰਾ ਬਾਬਾ ਨਾਨਕ। ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ( Kartarpur corridor) ਦੀ ਉਦਘਾਟਨੀ ਤਖਤੀ ਨੂੰ ਕੇਂਦਰ ਸਰਕਾਰ ਵਲੋਂ ਬਦਲ ਦਿੱਤਾ ਗਿਆ। ਇਸ ਤਖਤੀ ‘ਚ ਪੰਜਾਬੀ ਪਹਿਲੇ, ਹਿੰਦੀ ਦੂਜੇ ਅਤੇ ਅੰਗਰੇਜ਼ੀ ਤੀਜੇ ਸਥਾਨ ‘ਤੇ ਲਿਖੀ ਗਈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 9 ਨਵੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ (Kartarpur corridor)ਦਾ ਉਦਘਾਟਨ ਕੀਤਾ ਗਿਆ ਸੀ।
ਇਸ ਉਦਘਾਟਨ ਮੌਕੇ ਯਾਤਰੀ ਟਰਮੀਨਲ ਦੇ ਅੰਦਰ ਕੇਂਦਰੀ ਗ੍ਰਹਿ ਵਿਭਾਗ ਵਲੋਂ ਉਦਘਾਟਨੀ ਤਖਤੀ ਲਗਾਈ ਗਈ ਸੀ, ਜਿਸ ‘ਤੇ ਅੰਗਰੇਜ਼ੀ ਅਤੇ ਹਿੰਦੀ ‘ਚ ਪ੍ਰਧਾਨ ਮੰਤਰੀ ਮੋਦੀ, ਉਦਘਾਟਨ ਸਥਾਨ ਅਤੇ ਹੋਰ ਹਾਜ਼ਰ ਪਤਵੰਤਿਆਂ ਦੇ ਨਾਮ ਲਿਖੇ ਹੋਏ ਸਨ। ਇਸ ‘ਚ ਪੰਜਾਬੀ ਨੂੰ ਅੱਖੋ-ਪਰੋਖੇ ਕੀਤਾ ਗਿਆ ਸੀ, ਜਿਸ ਦਾ ਮੁੱਦਾ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਅਤੇ ਹੋਰ ਪੰਜਾਬੀ ਪ੍ਰੇਮੀਆਂ ਨੇ ਚੁੱਕਿਆ। ਇਸ ‘ਤੇ ਪ੍ਰਤੀਕਿਰਿਆ ਕਰਦਿਆਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ 15 ਨਵੰਬਰ ਨੂੰ ਫੇਸਬੇਕ ‘ਤੇ ਆਪਣੇ ਸਟੇਟਸ ‘ਤੇ ਪਾਇਆ ਸੀ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀ ਉਦਘਾਟਨੀ ਤਖਤੀ ਪੰਜਾਬੀ ਲਿਖਾਉਣ ਲਈ ਲੋੜੀਂਦੇ ਕਦਮ ਚੁੱਕੇ ਗਏ ਪਰ ਡੇਢ ਮਹੀਨਾ ਬਾਅਦ ਵੀ ਇਸ ਤਖਤੀ ਨੂੰ ਨਹੀਂ ਸੀ ਬਦਲਿਆ ਗਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।