ਸਰਦ ਰੁੱਤ ਛੁੱਟੀਆਂ ਤੋਂ ਬਾਅਦ ਸੋਮਵਾਰ ਛੇ ਜਨਵਰੀ ਨੂੰ ਜਦੋਂ ਅਦਾਲਤ ਖੁੱਲ੍ਹੇਗੀ ਤਾਂ ਪਟੀਸ਼ਨ ‘ਤੇ ਛੇਤੀ ਸੁਣਵਾਈ ਦੀ ਮੰਗ ਵੀ ਕੀਤੀ ਜਾ ਸਕਦੀ ਹੈ
ਏਜੰਸੀ/ਨਵੀਂ ਦਿੱਲੀ। ਟਾਟਾ ਸੰਸ ਨੇ ਕੌਮੀ ਕੰਪਨੀ ਕਾਨੂੰਨ ਅਪੀਲੀ ਟ੍ਰਿਬਿਊਨਲ (ਐਨਸੀਐਲਏਟੀ) ਦੇ ਉਸ ਫੈਸਲੇ ਖਿਲਾਫ਼ ਸੁਪਰੀਮ ਕੋਰਟ ਦਾ ਦਰਵਾਜਾ ਖੜਕਾਇਆ ਹੈ, ਜਿਸ ‘ਚ ਸਾਇਰਸ ਮਿਸਤਰੀ ਨੂੰ ਟਾਟਾ ਸੰਸ ਦੇ ਕਾਰਜਕਾਰੀ ਚੇਅਰਮੈਨ ਅਹੁਦੇ ‘ਤੇ ਬਹਾਲ ਕਰਨ ਦਾ ਆਦੇਸ਼ ਦਿੱਤਾ ਗਿਆ ਹੈ ਐਨਸੀਐਲਏਟੀ ਨੇ ਮਿਸਤਰੀ ਨੂੰ ਕਾਰਜਕਾਰੀ ਚੇਅਰਮੈਨ ਅਹੁਦੇ ਤੋਂ ਹਟਾਉਣ ਨੂੰ ਗੈਰ ਕਾਨੂੰਨੀ ਕਰਾਰ ਦਿੰਦਿਆਂ ਉਨ੍ਹਾਂ ਨੂੰ ਫਿਰ ਤੋਂ ਬਹਾਲ ਕਰਨ ਦਾ ਆਦੇਸ਼ ਜਾਰੀ ਕੀਤਾ ਸੀ ਟਾਟਾ ਸੰਸ ਨੇ ਸੁਪਰੀਮ ਕੋਰਟ ਨੂੰ ਟ੍ਰਿਬਿਊਨਲ ਦੇ ਫੈਸਲੇ ‘ਤੇ ਤੁਰੰਤ ਰੋਕ ਲਾਉਣ ਦੀ ਮੰਗ ਕੀਤੀ ਹੈ। Tata Sons
ਸਰਦ ਰੁੱਤ ਛੁੱਟੀਆਂ ਤੋਂ ਬਾਅਦ ਸੋਮਵਾਰ ਛੇ ਜਨਵਰੀ ਨੂੰ ਜਦੋਂ ਅਦਾਲਤ ਖੁੱਲ੍ਹੇਗੀ ਤਾਂ ਪਟੀਸ਼ਨ ‘ਤੇ ਛੇਤੀ ਸੁਣਵਾਈ ਦੀ ਮੰਗ ਵੀ ਕੀਤੀ ਜਾ ਸਕਦੀ ਹੈ ਜ਼ਿਕਰਯੋਗ ਹੈ ਕਿ 18 ਦਸੰਬਰ ਨੂੰ ਸਾਇਰਸ ਮਿਸਤਰੀ ਨੂੰ ਐਨਸੀਐਲਏਟੀ ਤੋਂ ਵੱਡੀ ਰਾਹਤ ਮਿਲੀ ਸੀ ਜਦੋਂ ਉਸਨੇ ਐਨ ਚੰਦਰਾ ਦੀ ਕਾਰਜਕਾਰੀ ਚੇਅਰਮੈਨ ਵਜੋਂ ਨਿਯੁਕਤੀ ਨੂੰ ਗੈਰ ਕਾਨੂੰਨ ਠਹਿਰਾਇਆ ਸੀ ਤੇ ਸਾਇਰਸ ਨੂੰ ਇਸ ਅਹੁਦੇ ‘ਤੇ ਫਿਰ ਤੋਂ ਬਹਾਲ ਕਰਨ ਦਾ ਆਦੇਸ਼ ਦਿੱਤਾ ਸੀ। Tata Sons
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।