ਕਿਹਾ, ਨਵਜੋਤ ਸਿੰਘ ਸਿੱਧੂ ਅਤੇ ਇਮਰਾਨ ਖਾਨ ਦੀ ਚੁੱਪ ਨੇ ਖੜ੍ਹੇ ਕੀਤੇ ਸੁਆਲ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਉੱਪਰ ਕੀਤੇ ਹਮਲੇ ਨੂੰ ਲੈ ਕੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਚੁੱਪੀ ਖਿਲਾਫ ਪੰਜਾਬੀਆਂ ਤੇ ਆਮ ਲੋਕਾਂ ਵਿੱਚ ਰੋਸ ਵਧਦਾ ਜਾ ਰਿਹਾ ਹੈ। ਅੱਜ ਇੱਥੇ ਪਟਿਆਲਾ ਵਿਖੇ ਸ਼ਿਵ ਸੈਨਿਕਾਂ ਵੱਲੋਂ ਨਵਜੋਤ ਸਿੰਘ ਦਾ ਪੁਤਲਾ ਸਾੜ ਕੇ ਨਾਅਰੇਬਾਜ਼ੀ ਕਰਦਿਆਂ ਉਸ ਦੀ ਚੁੱਪੀ ‘ਤੇ ਸਵਾਲ ਖੜ੍ਹੇ ਕੀਤੇ। ਸ਼ਿਵ ਸੈਨਾ ਬਾਲ ਠਾਕਰੇ ਦੇ ਪੰਜਾਬ ਕਾਰਜਕਾਰੀ ਪ੍ਰਧਾਨ ਹਰੀਸ਼ ਸਿੰਗਲਾ ਨੇ ਕਿਹਾ ਕਿ ਇਤਿਹਾਸ ਨੂੰ ਕਦੇ ਵੀ ਝੁਠਲਾਇਆ ਨਹੀਂ ਜਾ ਸਕਦਾ ਕਿ ਸਿੱਖਾਂ ਦੇ ਸਾਰੇ ਗੁਰੂਆਂ ਨੇ ਹਮੇਸ਼ਾ ਹੀ ਮੁਗ਼ਲਾਂ ਖ਼ਿਲਾਫ਼ ਲੜਾਈਆਂ ਲੜੀਆਂ। ਲੇਕਿਨ ਸਾਡੇ ਪੰਜਾਬ ਦੇ ਨੇਤਾ ਨਵਜੋਤ ਸਿੰਘ ਸਿੱਧੂ ਦਾ ਦਿਮਾਗ ਇੱਕ ਮੰਦਬੁੱਧੀ ਬੱਚੇ ਵਰਗਾ ਹੈ ਜਿਸ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਜ਼ਰੂਰਤ ਤੋਂ ਵੱਧ ਦੋਸਤੀ ਨਿਭਾਉਣ ਲਈ ਆਪਣਾ ਅਤੇ ਆਪਣੇ ਦੇਸ਼ ਦਾ ਸਭ ਕੁਝ ਦਾਅ ਉੱਪਰ ਲਾ ਦਿੱਤਾ।
- ਸਿੱਧੂ ਸਾਹਿਬ ਨੇ ਜੰਮੂ ਕਸ਼ਮੀਰ ਤੋਂ ਉੱਜੜ ਕੇ ਆਏ ਸਿੱਖ ਅਤੇ ਹਿੰਦੂਆਂ ਨੂੰ ਵਸਾਉਣ ਲਈ ਕੀ ਕੰਮ ਕੀਤਾ
- ਪਾਕਿਸਤਾਨ ਵਿੱਚ ਹਿੰਦੂ ਅਤੇ ਸਿੱਖਾਂ ਨੂੰ ਕਿਉਂ ਪ੍ਰਤਾੜਿਤ ਕੀਤਾ ਜਾ ਰਿਹਾ
- ਸਿੱਧੂ ਨੇ ਆਪਣੇ ਦੋਸਤ ਇਮਰਾਨ ਖਾਨ ਤੂੰ ਕੀ ਕਾਰਵਾਈ ਕਰਵਾਈ
ਪਾਕਿਸਤਾਨ ਵਿੱਚ ਹੋਈ ਇਸ ਘਿਨੌਣੀ ਕਾਰਵਾਈ ਨੂੰ ਲੈ ਕੇ ਸਿੱਖ ਸਮਾਜ ਦੇ ਨਾਲ ਨਾਲ ਹੀ ਹਿੰਦੂ ਸਮਾਜ ਵਿੱਚ ਵੀ ਬਹੁਤ ਜ਼ਿਆਦਾ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਸਿੱਧੂ ਤੋਂ ਸਵਾਲ ਪੁੱਛਦਿਆਂ ਕਿਹਾ ਕਿ ਸਿੱਧੂ ਸਾਹਿਬ ਨੇ ਜੰਮੂ ਕਸ਼ਮੀਰ ਤੋਂ ਉੱਜੜ ਕੇ ਆਏ ਸਿੱਖ ਅਤੇ ਹਿੰਦੂਆਂ ਨੂੰ ਵਸਾਉਣ ਲਈ ਕੀ ਕੰਮ ਕੀਤਾ ਪਾਕਿਸਤਾਨ ਵਿੱਚ ਹਿੰਦੂ ਅਤੇ ਸਿੱਖਾਂ ਨੂੰ ਕਿਉਂ ਪ੍ਰਤਾੜਿਤ ਕੀਤਾ ਜਾ ਰਿਹਾ ਹੈ। ਉਸ ਨੇ ਉਸ ਦੇ ਲਈ ਆਪਣੇ ਦੋਸਤ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਤੂੰ ਕੀ ਕਾਰਵਾਈ ਕਰਵਾਈ
ਸਿੱਖ ਸਮਾਜ ਦੇ ਨਾਲ ਨਾਲ ਹੀ ਹਿੰਦੂ ਸਮਾਜ ਵਿੱਚ ਵੀ ਬਹੁਤ ਜ਼ਿਆਦਾ ਰੋਸ
- ਸ਼ਿਵ ਸੈਨਿਕਾਂ ਨੇ ਪਟਿਆਲਾ ਦੀ ਯਾਦਵਿੰਦਰਾ ਕਾਲੋਨੀ ਵਿਖੇ ਸਥਿਤ ਨਵਜੋਤ ਸਿੰਘ ਸਿੱਧੂ ਦੀ ਕੋਠੀ ਦਾ ਘਿਰਾਓ ਕੀਤਾ
- ਨਵਜੋਤ ਸਿੰਘ ਸਿੱਧੂ ਇਮਰਾਨ ਖਾਨ ਅਤੇ ਪਾਕਿਸਤਾਨ ਮੁਰਦਾਬਾਦ ਦੇ ਨਾਅਰੇ ਲਗਾਏ
- ਰੋਸ ਪ੍ਰਦਰਸ਼ਨ ਕਰਦੇ ਹੋਏ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਨਵਜੋਤ ਸਿੰਘ ਸਿੱਧੂ ਦਾ ਇਕੱਠਾ ਪੁਤਲਾ ਜਲਾਇਆ
- ਨਵਜੋਤ ਸਿੰਘ ਸਿੱਧੂ ਨੂੰ ਚਿਤਾਵਨੀ ਦਿੱਤੀ ਗਈ ਕਿ ਨਵਜੋਤ ਸਿੱਧੂ ਨਨਕਾਣਾ ਸਾਹਿਬ ਹਮਲੇ ਉੱਪਰ ਆਪਣੀ ਚੁੱਪੀ ਤੋੜਨ
- ਨਵਜੋਤ ਸਿੰਘ ਸਿੱਧੂ ਉੱਥੇ ਦੇ ਹੈੱਡ ਗ੍ਰੰਥੀ ਦੀ ਬੇਟੀ ਜਗਜੀਤ ਕੌਰ ਨੂੰ ਵਾਪਸ ਲਿਆਉਣ ਵਿੱਚ ਅਹਿਮ ਭੂਮਿਕਾ ਅਦਾ ਕਰਨ
- ਹਰੀਸ਼ ਸਿੰਗਲਾ ਨੇ ਕਿਹਾ ਕਿ ਸ੍ਰੀ ਨਨਕਾਨਾ ਸਾਹਿਬ ਉੱਪਰ ਹੋਏ ਹਮਲੇ ਕਰਕੇ ਪਾਕਿਸਤਾਨੀ ਪਾਕਿਸਤਾਨੀਆਂ ਦੀ ਬਿੱਲੀ ਥੈਲੇ ਵਿਚੋਂ ਬਾਹਰ ਆ ਗਈ ਹੈ
- ਪਾਕਿਸਤਾਨ ਵਿੱਚ ਬੈਠੇ ਖਾਲਿਸਤਾਨੀ ਅੱਤਵਾਦੀਆਂ ਅਤੇ ਇਮਰਾਨ ਖਾਨ ਦੇ ਦੋਸਤ ਨਵਜੇਤ ਸਿੰਘ ਸਿੱਧੂ ਦੇ ਮੂੰਹ ‘ਤੇ ਚਪੇੜ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।