-ਟਰੰਪ ਨੂੰ ਨਵੇਂ ਸਾਲ ਦੀਆਂ ਦਿੱਤੀਆਂ ਵਧਾਈਆਂ
-ਟਰੰਪ ਨੇ ਭਾਰਤ ਦੇ ਲੋਕਾਂ ਦੀ ਖੁਸ਼ਹਾਲੀ ਲਈ ਕੀਤੀ ਕਾਮਨਾ
ਨਵੀਂ ਦਿੱਲੀ (ਏਜੰਸੀ)। ਅਮਰੀਕਾ ਅਤੇ ਇਰਾਨ ਵਿਚਕਾਰ ਚੱਲ ਰਹੇ ਤਣਾਅ ਦੌਰਾਨ ਪ੍ਰਧਾਨ ਮੰਤਰੀ ਮੋਦੀ Modi ਨੇ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਫੋਨ ‘ਤੇ ਗੱਲਬਾਤ ਕਰਕੇ ਪਰਸਪਰ ਮਹੱਤਵ ਦੇ ਤਾਜ਼ਾ ਮੁੱਦਿਆਂ ‘ਤੇ ਚਰਚਾ ਕੀਤੀ। ਸ੍ਰੀ ਮੋਦੀ ਨੈ ਟਰੰਪ, ਉਨ੍ਹਾਂ ਦੇ ਪਰਿਵਾਰ ਦੇ ਲੋਕਾਂ ਨੂੰ ਨਵੇਂ ਸਾਲ ‘ਚ ਚੰਗੀ ਸਿਹਤ, ਖੁਸ਼ਹਾਲੀ ਅਤੇ ਸਫ਼ਲਤਾ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਰੋਸੇ, ਪਰਸਪਰ ਸਨਮਾਨ ਅਤੇ ਆਪਸੀ ਸਮਝ ਦੇ ਆਧਾਰ ‘ਤੇ ਦੋਵਾਂ ਦੇਸ਼ ਦੇ ਸਬੰਧ ਕਾਫ਼ੀ ਮਜ਼ਬੂਤ ਹੋਏ ਹਨ। ਉਨ੍ਹਾਂ ਪਿਛਲੇ ਸਾਲਾਂ ‘ਚ ਸਾਮਰਿਕ ਸਬੰਧਾਂ ‘ਚ ਆਈ ਮਜ਼ਬੂਤੀ ਦਾ ਵਿਸ਼ੇਸ਼ ਜ਼ਿਕਰ ਕੀਤਾ। ਸ੍ਰੀ ਮੋਦੀ ਨੇ ਪਰਸਪਰ ਮਹੱਤਵ ਦੇ ਸਾਰੇ ਖ਼ੇਤਰਾਂ ‘ਚ ਸਹਿਯੋਗ ਵਧਾਉਣ ਲਈ ਸ੍ਰੀ ਟਰੰਪ ਨਾਲ ਮਿਲ ਕੇ ਕੰਮ ਕਰਨ ਦੀ ਇੱਛਾ ਪ੍ਰਗਟ ਕੀਤੀ।
ਰਾਸ਼ਟਰਪਤੀ ਟਰੰਪ ਨੇ ਭਾਰਤ ਦੇ ਲੋਕਾਂ ਨੂੰ ਨਵੇਂ ਸਾਲ ‘ਚ ਤਰੱਕੀ ਅਤੇ ਖੁਸ਼ਹਾਲੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਦੋਵਾਂ ਦੇਸ਼ਾਂ ਵਿਚਕਾਰ ਸਬੰਧ ‘ਤੇ ਸਤੁਸ਼ਟੀ ਪ੍ਰਗਟ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਕੰਮ ਕਰਨ ਲਈ ਤਿਆਰ ਹਨ।
- ਅਮਰੀਕੀ ਹਮਲੇ ‘ਚ ਇਰਾਨ ਦੇ ਮੁਖੀ ਕਮਾਂਡਰ ਸੁਲੇਮਾਨੀ ਦੇ ਮਾਰੇ ਜਾਣ ਤੋਂ ਬਾਅਦ ਪੈਦਾ ਹੋਈ ਤਣਾਅਪੂਰਨ ਸਥਿਤੀ।
- ਦੋ ਵੱਡੇ ਦੇਸ਼ਾਂ ਦੇ ਨੇਤਾਵਾਂ ਦੀ ਇਸ ਗੱਲਬਾਤ ਨੂੰ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
- ਮੋਦੀ ਨੇ ਸਾਰੇ ਖ਼ੇਤਰਾਂ ‘ਚ ਸਹਿਯੋਗ ਵਧਾਉਣ ਲਈ ਸ੍ਰੀ ਟਰੰਪ ਨਾਲ ਮਿਲ ਕੇ ਕੰਮ ਕਰਨ ਦੀ ਇੱਛਾ ਪ੍ਰਗਟ ਕੀਤੀ।
- ਪਰਸਪਰ ਸਨਮਾਨ ਅਤੇ ਆਪਸੀ ਸਮਝ ਦੇ ਆਧਾਰ ‘ਤੇ ਦੋਵਾਂ ਦੇਸ਼ ਦੇ ਸਬੰਧ ਕਾਫ਼ੀ ਮਜ਼ਬੂਤ ਹੋਏ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।