Madrasa Teacher ਨਿਯੁਕਤੀ ਮਾਮਲਾ: ਸੁਣਵਾਈ ਅਗਲੇ ਹਫਤੇ
ਮਦਰਸਾ ਪ੍ਰਬੰਧਨ ਕਮੇਟੀ ਦੀ ਅਰਜੀ ‘ਤੇ ਸੁਪਰੀਮ ਕੋਰਟ ਕਰੇਗਾ ਸੁਣਵਾਈ
ਨਵੀਂ ਦਿੱਲੀ, ਏਜੰਸੀ। ਸੁਪਰੀਮ ਕੋਰਟ ਮਦਰਸਿਆਂ ‘ਚ ਅਧਿਆਪਕਾਂ ਦੀ ਨਿਯੁਕਤੀ ਦੇ ਮਾਮਲੇ ‘ਚ ਆਪਣੇ ਹਾਲੀਆ ਫੈਸਲੇ ਖਿਲਾਫ਼ ਮਦਰਸਾ ਪ੍ਰਬੰਧਨ ਕਮੇਟੀ ਦੀ ਅਰਜੀ ‘ਤੇ ਅਗਲੇ ਹਫਤੇ ਸੁਣਵਾਈ ਕਰੇਗਾ। ਸੀਨੀਅਰ ਵਕੀਲ ਅਤੇ ਸਾਬਕਾ ਕੇਂਦਰੀ ਮੰਤਰੀ ਸਲਮਾਨ ਖੁਰਸ਼ੀਦ ਨੇ ਮੁੱਖ ਜੱਜ ਐਸ ਏ ਬੋਬੜੇ ਦੀ ਪ੍ਰਧਾਨਗੀ ਵਾਲੀ ਬੈਚ ਦੇ ਸਾਹਮਣੇ ਮਾਮਲੇ ਦਾ ਵਿਸ਼ੇਸ਼ ਜਿਕਰ ਕੀਤਾ ਅਤੇ ਤੁਰੰਤ ਸੁਣਵਾਈ ਦੀ ਅਪੀਲ ਕੀਤੀ। ਸ੍ਰੀ ਖੁਰਸ਼ੀਦ ਨੇ ਦਲੀਲ ਦਿੱਤੀ ਕਿ ਪੱਛਮੀ ਬੰਗਾਲ ਮਦਰਸਾ ਸੇਵਾ ਕਮਿਸ਼ਨ ਐਕਟ ਨਾਲ ਸਬੰਧਿਤ ਜੱਜ ਅਰੁਣਾ ਮਿਸ਼ਰਾ ਦੀ ਪ੍ਰਧਾਨਗੀ ਵਾਲੀ ਬੈਚ ਦੇ ਪਿਛਲੇ ਸੋਮਵਾਰ ਦਾ ਫੈਸਲਾ ਜੱਜ ਆਰ ਐਫ ਨਰੀਮਨ ਦੀ ਪ੍ਰਧਾਨਗੀ ਵਾਲੀ ਤਿੰਨ ਮੈਂਬਰੀ ਬੈਚ ਦੇ ਫੈਸਲੇ ਦੇ ਵਿਰੁੱਧ ਹੈ। ਸ੍ਰੀ ਖੁਰਸ਼ੀਦ ਨੇ ਇਸ ਮਾਮਲੇ ਨੂੰ ਵੱਡੇ ਬੈਚ ਦੇ ਹਵਾਲੇ ਕਰਨ ਦੀ ਮੰਗ ਕੀਤੀ। ਜੱਜ ਬੋਬੜੇ ਨੇ ਕਿਹਾ ਕਿ ਉਹ ਇਸ ਮਾਮਲੇ ‘ਚ ਅਗਲੇ ਹਫਤੇ ਸੁਣਵਾਈ ਕਰੇਗਾ। Madrasa Teacher
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।