Pulwama ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ‘ਚ ਮੁਕਾਬਲਾ
ਵਾਧੂ ਪੁਲਿਸ ਬਲ ਬੁਲਾ ਕੇ ਖੇਤਰ ਦੀ ਪੂਰੀ ਘੇਰਾਬੰਦੀ ਕੀਤੀ
ਸ੍ਰੀਨਗਰ, ਏਜੰਸੀ। ਜੰਮੂ ਕਸ਼ਮੀਰ ਦੇ ਪੁਲਵਾਮਾ (Pulwama) ਜ਼ਿਲ੍ਹੇ ‘ਚ ਐਤਵਾਰ ਨੂੰ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਦੌਰਾਨ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਮੁਕਾਬਲਾ ਸ਼ੁਰੂ ਹੋ ਗਿਆ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਤ੍ਰਾਲ ਗੁਸ਼ਲਨਪਾਰਾ ਜੰਗਲ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫੀਆ ਸੂਚਨਾ ਦੇ ਆਧਾਰ ‘ਤੇ ਰਾਸ਼ਟਰੀ ਰਾਈਫਲ, ਵਿਸ਼ੇਸ਼ ਰਿਜਰਵ ਪੁਲਿਸ ਬਲ (ਸੀਆਰਪੀਐਫ) ਦੇ ਜਵਾਨਾਂ ਨੇ ਸਵੇਰੇ ਸਾਂਝਾ ਤਲਾਸ਼ੀ ਅਭਿਆਨ ਚਲਾਇਆ। ਉਨ੍ਹਾਂ ਦੱਸਿਆ ਕਿ ਸੁਰੱਖਿਆ ਬਲ ਜੰਗਲ ‘ਚ ਇੱਕ ਵਿਸ਼ੇਸ਼ ਸਥਾਨ ਵੱਲ ਵਧ ਰਹੇ ਸਨ ਤਾਂ ਤਦ ਹੀ ਲੁਕੇ ਅੱਤਵਾਦੀਆਂ ਨੇ ਉਹਨਾਂ ‘ਤੇ ਸਵੈ ਚਾਲਿਤ ਹਥਿਆਰਾਂ ਨਾਲ ਗੋਲੀਬਾਰੀ ਸ਼ੁਰੂ ਕਰ ਦਿੱਤੀ ਤੇ ਇਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਮੌਕੇ ‘ਤੇ ਵਾਧੂ ਪੁਲਿਸ ਬਲ ਬੁਲਾ ਕੇ ਖੇਤਰ ਦੀ ਪੂਰੀ ਘੇਰਾਬੰਦੀ ਕਰ ਦਿੱਤੀ ਗਈ ਹੈ ਤਾਂ ਕਿ ਅੱਤਵਾਦੀਅ ਮੌਕੇ ਦਾ ਫਾਇਦਾ ਉਠਾ ਕੇ ਭੱਜ ਨਾ ਜਾਣ। ਸੁਰੱਖਿਆ ਬਲਾਂ ਨੇ ਕੱਲ੍ਹ ਸ਼ਾਮ ਸ਼ੋਪੀਆਂ ‘ਚ ਹਿਜਬੁਲ ਮੁਜਾਹਿਦੀਨ ਦੇ ਦੋ ਮੁੱਖ ਅੱਤਵਾਦਆਂ ਨੂੰ ਗ੍ਰਿਫ਼ਤਾਰ ਕੀਤਾ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।