CAA ਤੇ ਐਨ.ਆਰ.ਸੀ. ਖਿਲਾਫ ਹਜਾਰਾਂ ਔਰਤਾਂ ਵੱਲੋਂ ਮਲੇਰਕੋਟਲਾ ‘ਚ ਵਿਸ਼ਾਲ ਰੋਸ਼ ਮਾਰਚ
ਸਰਹਿੰਦੀ ਗੇਟ ਤੋਂ ਕਮਲ ਸਿਨੇਮਾ ਤੱਕ ਉਮੜਿਆ ਔਰਤਾਂ ਦਾ ਜਨ ਸੈਲਾਬ
ਮਾਲੇਰਕੋਟਲਾ (ਗੁਰਤੇਜ ਜੋਸੀ) ਕੇਂਦਰ ਦੀ ਮੋਦੀ ਸਰਕਾਰ ਵੱਲੋਂ ਦੇਸ਼ ਅੰਦਰ ਲਾਗੂ ਕੀਤੇ ਨਾਗਰਿਕਤਾ ਸੋਧ ਕਾਨੂੰਨ (CAA) ਅਤੇ ਐਨ.ਆਰ.ਸੀ. ਖਿਲਾਫ ਅੱਜ ਸੰਵਿਧਾਨ ਬਚਾਓ ਸੰਘਰਸ਼ ਮੋਰਚਾ ਦੇ ਝੰਡੇ ਹੇਠ ਹਜਾਰਾਂ ਔਰਤਾਂ ਨੇ ਸਥਾਨਕ ਸਰਹਿੰਦੀ ਗੇਟ ਤੋਂ ਕਮਲ ਸਿਨੇਮਾ ਤੱਕ ਵਿਸ਼ਾਲ ਰੋਸ਼ ਮਾਰਚ ਕਰਕੇ ਕੇਂਦਰੀ ਹਕੂਮਤ ਖਿਲਾਫ ਜਬਰਦਸਤ ਨਾਅਰੇਬਾਜੀ ਕੀਤੀ ਮਲੇਰਕੋਟਲਾ ਵਿਖੇ ਨਿਰੋਲ ਔਰਤਾਂ ਦਾ ਇਹ ਦੂਜਾ ਵਿਸ਼ਾਲ ਰੋਸ ਮਾਰਚ ਸੀ, ਇਸ ਤੋਂ ਪਹਿਲਾਂ 22 ਦਸੰਬਰ ਨੂੰ ਵੀ ਹਜਾਰਾਂ ਔਰਤਾਂ ਮੋਦੀ ਦੀ ਕੇਂਦਰੀ ਹਕੂਮਤ ਖਿਲਾਫ ਸਰਹਿੰਦੀ ਗੇਟ ਤੋਂ ਸੱਟਾ ਚੌਕ ਤੱਕ ਰੋਸ਼ ਮਾਰਚ ਕਰਕੇ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਦੇ ਚੁੱਕੀਆਂ ਹਨ
- ਕਰੀਬ ਦੋ ਵਜੇ ਸਰਹਿੰਦੀ ਗੇਟ ਵਿਖੇ ਇਕੱਠੀਆ ਹੋਈਆਂ ਹਜਾਰਾਂ ਔਰਤਾਂ ਨੇ ਮੋਦੀ ਸਰਕਾਰ ਖਿਲਾਫ ਜੋਰਦਾਰ ਕੀਤੀ
- ਮਾਰਚ ਸ਼ੁਰੂ ਕੀਤਾ ਤਾਂ ਵੱਡੀ ਗਿਣਤੀ ਤਾਇਨਾਤ ਪੁਲਿਸ ਫੋਰਸ ਵੀ ਹਰਕਤ ਵਿਚ ਆ ਗਈ
ਬਾਅਦ ਦੁਪਹਿਰ ਕਰੀਬ ਦੋ ਵਜੇ ਸਰਹਿੰਦੀ ਗੇਟ ਵਿਖੇ ਇਕੱਠੀਆ ਹੋਈਆਂ ਹਜਾਰਾਂ ਔਰਤਾਂ ਨੇ ਮੋਦੀ ਸਰਕਾਰ ਖਿਲਾਫ ਜੋਰਦਾਰ ਨਾਅਰੇਬਾਜੀ ਕਰਦਿਆ ਜਿਉਂ ਹੀ ਮਾਰਚ ਸ਼ੁਰੂ ਕੀਤਾ ਤਾਂ ਵੱਡੀ ਗਿਣਤੀ ਤਾਇਨਾਤ ਪੁਲਿਸ ਫੋਰਸ ਵੀ ਹਰਕਤ ਵਿਚ ਆ ਗਈ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਔਰਤਾਂ ਦੇ ਇਸ ਕਾਫਲੇ ਨੂੰ ਹਜਾਰਾਂ ਲੋਕ ਸੜਕਾਂ ਦੁਆਲੇ ਤੇ ਘਰਾਂ ਅਤੇ ਦੁਕਾਨਾਂ ਦੀਆਂ ਛੱਤਾਂ ਉਪਰੋਂ ਸਮੱਰਥਨ ਦੇਣ ਲਈ ਨਾਅਰੇਬਾਜੀ ਕਰਦੇ ਵੇਖੇ ਗਏ
ਕਮਲ ਸਿਨੇਮਾ ਨੇੜੇ ਔਰਤਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ
- ਗੈਰ ਸੰਵਿਧਾਨਿਕ ਤੇ ਫਿਰਕੂ ਕਾਨੂੰਨ ਲਾਗੂ ਕਰਨ ‘ਤੇ ਤੁਲੀ ਕੇਂਦਰੀ ਹਕੂਮਤ ਨੂੰ ਚੇਤਾਵਨੀ ਦਿੱਤੀ
- ਭਾਰਤੀ ਲੋਕ ਸੰਘਰਸਾਂ ਰਾਹੀਂ ਹਕੂਮਤ ਨੂੰ ਫਿਰਕੂ ਤੇ ਗੈਰ ਸੰਵਿਧਾਨਕ ਕਨੂੰਨ ਵਾਪਿਸ ਲੈਣ ਲਈ ਮਜਬੂਰ ਕਰ ਦੇਣਗੇ
ਕਮਲ ਸਿਨੇਮਾ ਨੇੜੇ ਔਰਤਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮਿਸ ਸਵਾਤੀ (ਦਿੱਲੀ ਯੂਨੀਵਰਸਿਟੀ ਤੋਂ ਕਾਨੂੰਨ ਦੀ ਵਿਦਿਆਰਥਣ), ਜ਼ੁਲੇਖਾ ਜਾਬੀਨ (ਦਿੱਲੀ ਤੋਂ ਮਨੁੱਖੀ ਅਧਿਕਾਰਾਂ ਦੀ ਐਕਟੀਵਿਟ), ਪੰਜਾਬ ਸਟੂਡੈਂਟਸ ਯੂਨੀਅਨ ਦੀ ਮੀਤ ਪ੍ਰਧਾਨ ਹਰਦੀਪ ਕੌਰ, ਦਿੱਲੀ ਹਾਈਕੋਰਟ ਤੋਂ ਵਕੀਲ ਮੈਡਮ ਤਨਵੀਰ ਖਾਨ ਅਤੇ ਬੀਬੀ ਹਰਸ਼ਰਨ ਕੌਰ ਚੰਡੀਗੜ੍ਹ ਨੇ ਨਾਗਰਿਕਤਾ ਸੋਧ ਕਾਨੂੰਨ ਅਤੇ ਐਨ.ਆਰ.ਸੀ. ਵਰਗੇ ਗੈਰ ਸੰਵਿਧਾਨਿਕ ਤੇ ਫਿਰਕੂ ਕਾਨੂੰਨ ਲਾਗੂ ਕਰਨ ‘ਤੇ ਤੁਲੀ ਕੇਂਦਰੀ ਹਕੂਮਤ ਨੂੰ ਚੇਤਾਵਨੀ ਦਿੱਤੀ ਕਿ ਜਾਗਦੀ ਜਮੀਰ ਵਾਲੇ ਜੁਝਾਰੂ ਭਾਰਤੀ ਲੋਕ ਸੰਘਰਸਾਂ ਰਾਹੀਂ ਕੇਂਦਰੀ ਹਕੂਮਤ ਨੂੰ ਅਜਿਹੇ ਫਿਰਕੂ ਤੇ ਗੈਰ ਸੰਵਿਧਾਨਕ ਕਨੂੰਨ ਵਾਪਿਸ ਲੈਣ ਲਈ ਮਜਬੂਰ ਕਰ ਦੇਣਗੇ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸਾਹ ਦੀ ਜੋੜੀ ਵੱਲੋਂ ਮੁਸਲਮਾਨਾਂ ਖਿਲਾਫ ਫਿਰਕੂ ਗੋਂਦਾਂ ਗੁੰਦਣ ਦਾ ਦੋਸ਼
- ਇਹ ਮੁਲਕ ਕਿਸੇ ਦੇ ਬਾਪ ਦੀ ਜਗੀਰ ਨਹੀਂ ਹੈ
- ਦੇਸ਼ ਨੂੰ ਇਕ ਸਾਜਿਸ਼ ਤਹਿਤ ਹਿੰਦੂ ਰਾਸ਼ਟਰ ਬਣਾਉਣਾ ਚਾਹੁੰਦੀ ਹੈ
- ਦੇਸ਼ ਦੇ ਇਨਸਾਫ ਪਸੰਦ ਜੁਲਮਾਂ ਦਾ ਮੂੰਹ ਤੋੜ ਜਵਾਬ ਦੇਣ ਲਈ ਤਿਆਰ ਹਨ
ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸਾਹ ਦੀ ਜੋੜੀ ਵੱਲੋਂ ਮੁਸਲਮਾਨਾਂ ਖਿਲਾਫ ਫਿਰਕੂ ਗੋਂਦਾਂ ਗੁੰਦਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਭਾਰਤ ਦੇਸ਼ ਨੂੰ ਅਜ਼ਾਦ ਕਰਵਾਉਣ ਲਈ ਸਭ ਤੋਂ ਵੱਧ ਕੁਰਬਾਨੀਆਂ ਮੁਸਲਮਾਨਾਂ ਤੇ ਸਿੱਖਾਂ ਨੇ ਦਿੱਤੀਆਂ ਹਨ
- ਕੇਂਦਰੀ ਹਕੂਮਤ ਵੱਲੋਂ ਢਾਹੇ ਜਾ ਰਹੇ ਜੁਲਮਾਂ ਦੀ ਘੋਰ ਨਿੰਦਾ ਕੀਤੀ
- ਸੈਕੂਲਰ ਲੋਕ ਅਜਿਹੇ ਜੁਲਮਾਂ ਦਾ ਮੂੰਹ ਤੋੜ ਜਵਾਬ ਦੇਣ ਲਈ ਤਿਆਰ ਹਨ
ਇਹ ਮੁਲਕ ਕਿਸੇ ਦੇ ਬਾਪ ਦੀ ਜਗੀਰ ਨਹੀਂ ਹੈ ਉਨ੍ਹਾਂ ਕੇਂਦਰੀ ਭਾਜਪਾ ਸਰਕਾਰ ਵੱਲੋਂ ਆਰ.ਐਸ.ਐਸ. ਦੇ ਇਸਾਰੇ ‘ਤੇ ਆਪਣੇ ਫਿਰਕੂ ਏਜੰਡੇ ਨੂੰ ਲਾਗੂ ਕਰਨ ਦੇ ਇਰਾਦੇ ਨਾਲ ਲਿਆਂਦੇ ਨਾਗਰਿਕਤਾ ਸੋਧ ਬਿਲ ਤੇ ਐਨ.ਆਰ.ਸੀ. ਨੂੰ ਤੁਰੰਤ ਵਾਪਿਸ ਲੈਣ ਦੀ ਮੰਗ ਕਰਦਿਆਂ ਕਿਹਾ ਕਿ ਅਜਿਹੇ ਕਾਨੂੰਨ ਲਾਗੂ ਕਰਕੇ ਭਾਜਪਾ ਦੇਸ਼ ਦੇ ਘੱਟ ਗਿਣਤੀ ਭਾਈਚਾਰਿਆਂ ਖਾਸ ਕਰਕੇ ਮੁਸਲਮਾਨਾਂ ਅੰਦਰ ਖੌਫ ਪੈਦਾ ਕਰ ਰਹੀ ਹੈ ਅਤੇ ਦੇਸ਼ ਨੂੰ ਇਕ ਸਾਜਿਸ਼ ਤਹਿਤ ਹਿੰਦੂ ਰਾਸ਼ਟਰ ਬਣਾਉਣਾ ਚਾਹੁੰਦੀ ਹੈ ਉਨ੍ਹਾਂ ਸੰਘਰਸ਼ ਦੇ ਰਾਹ ਪਏ ਦੇਸ਼ ਦੇ ਵਿਦਿਆਰਥੀਆਂ ‘ਤੇ ਕੇਂਦਰੀ ਹਕੂਮਤ ਵੱਲੋਂ ਢਾਹੇ ਜਾ ਰਹੇ ਜੁਲਮਾਂ ਦੀ ਘੋਰ ਨਿੰਦਾ ਕਰਦਿਆਂ ਕਿਹਾ ਕਿ ਦੇਸ਼ ਦੇ ਇਨਸਾਫ ਪਸੰਦ ਤੇ ਸੈਕੂਲਰ ਲੋਕ ਅਜਿਹੇ ਜੁਲਮਾਂ ਦਾ ਮੂੰਹ ਤੋੜ ਜਵਾਬ ਦੇਣ ਲਈ ਤਿਆਰ ਹਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ