ਕਾਂਗਰਸ ਪ੍ਰਧਾਨ ਸੁਨੀਲ ਜਾਖੜ ਬਣੇ ਰਹਿਣਗੇ, ਬਾਕੀ ਸਾਰੇ ਅਹੁਦੇਦਾਰੀਆਂ ਭੰਗ
ਸੋਨੀਆ ਗਾਂਧੀ ਨੇ ਜਾਰੀ ਕੀਤੇ ਆਦੇਸ਼, ਸਰਕਾਰ ਨਾਲ ਤਾਲਮੇਲ ਲਈ ਕੰਮ ਕਰੇਗੀ ਕਮੇਟੀ
ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਕਾਂਗਰਸ ਕਮੇਟੀ (Punjab Congress Committee) ਦੇ ਸਾਰੇ ਅਹੁਦੇਦਾਰਾਂ ਨੂੰ ਹਾਈ ਕਮਾਨ ਸੋਨੀਆ ਗਾਂਧੀ ਨੇ ਭੰਗ ਕਰਦੇ ਹੋਏ ਅਗਲੀ ਕਾਰਜਕਾਰਨੀ ਤੱਕ ਸਰਕਾਰ ਨਾਲ ਤਾਲਮੇਲ ਲਈ 11 ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਹੈ। ਇਸ 11 ਕਮੇਟੀ ਵਿੱਚ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਪੰਜਾਬ ਕਾਂਗਰਸ ਦੀਆਂ ਸਾਰੀਆਂ ਕਮੇਟੀਆਂ ਅਤੇ ਅਹੁਦੇਦਾਰ ਭੰਗ ਹੋਣ ਦੇ ਨਾਲ ਹੀ ਸਿਰਫ਼ ਸੁਨੀਲ ਜਾਖੜ ਪ੍ਰਧਾਨ ਦੀ ਕੁਰਸੀ ‘ਤੇ ਬਣੇ ਰਹਿਣਗੇ। ਇਸ ਤੋਂ ਇਲਾਵਾ ਕੋਈ ਵੀ ਅਹੁਦੇਦਾਰ ਕਾਂਗਰਸ ਪਾਰਟੀ ਵਿੱਚ ਨਹੀਂ ਹੋਏਗਾ।
ਪਾਰਟੀ ਅਤੇ ਸਰਕਾਰ ਵਿੱਚ ਤਾਲਮੇਲ ਬਿਠਾਉਂਦੇ ਹੋਏ ਕੰਮ ਕਰਨ ਲਈ 11 ਮੈਂਬਰੀ ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਕਾਂਗਰਸ ਇੰਚਾਰਜ ਆਸ਼ਾ ਕੁਮਾਰੀ ਨੂੰ ਚੇਅਰਮੈਨ ਲਗਾਇਆ ਗਿਆ ਹੈ ਤਾਂ ਦੂਜੇ ਨੰਬਰ ‘ਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਦਾ ਨਾਅ ਸ਼ਾਮਲ ਕੀਤਾ ਗਿਆ ਹੈ। ਇਥੇ ਹੀ ਇਸ ਕਮੇਟੀ ਵਿੱਚ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਸ 11 ਮੈਂਬਰੀ ਤਾਲਮੇਲ ਕਮੇਟੀ ਵਿੱਚ ਇਨਾਂ ਤੋਂ ਇਲਾਵਾ ਅੰਿਬਕਾ ਸੋਨੀ, ਚਰਨਜੀਤ ਸਿੰਘ ਚੰਨੀ, ਸ਼ਾਮ ਸੁੰਦਰ ਅਰੋੜਾ, ਸੁਖਜਿੰਦਰ ਸਿੰਘ ਸਰਕਾਰੀਆ, ਵਿਜੇਇੰਦਰ ਸਿੰਗਲਾ, ਕੈਪਟਨ ਸੰਦੀਪ ਸੰਧੂ ਅਤੇ ਕੁਲਜੀਤ ਸਿੰਘ ਨਾਗਰਾ ਤੋਂ ਇਲਾਵਾ ਗੁਰਕੀਰਤ ਕੋਟਲੀ ਨੂੰ ਸ਼ਾਮਲ ਕੀਤਾ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।