ਅਣਅਧਿਕਾਰਤ ਲਾਟਰੀਆਂ ਦੀ ਵਿੱਕਰੀ ‘ਤੇ ਰੋਕ, ਪੁਲਿਸ ਕਰੇਗੀ ਛਾਪੇਮਾਰੀ
ਚੰਡੀਗੜ, (ਅਸ਼ਵਨੀ ਚਾਵਲਾ)। ਆਨਲਾਈਨ ਲਾਟਰੀਆਂ (online lottery) ਦੀ ਆੜ ਵਿੱਚ ਅਣਅਧਿਕਾਰਤ ਲਾਟਰੀਆਂ ਦੀ ਹੁੰਦੀ ਵਿੱਕਰੀ ਰੋਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਸੂਬੇ ‘ਚ ਹਰੇਕ ਤਰਾਂ ਦੀਆਂ ਆਨ-ਲਾਈਨ ਲਾਟਰੀ ਸਕੀਮਾਂ ‘ਤੇ ਪਾਬੰਦੀ ਲਾਉਣ ਦਾ ਫੈਸਲਾ ਕੀਤਾ ਹੈ।
ਲਾਟਰੀ (ਰੈਗੂਲੇਸ਼ਨ) ਐਕਟ-1998 ਦੀ ਧਾਰਾ ‘ਆਨਲਾਈਨ ਲਾਟਰੀ ਸਕੀਮਾਂ’ ‘ਤੇ ਪਾਬੰਦੀ ਲਾਉਣ ਨਾਲ ਨਾ ਸਿਰਫ ਸੂਬੇ ਵਿੱਚ ਆਨਲਾਈਨ ਲਾਟਰੀਆਂ ਦੀ ਆੜ ਹੇਠ ਅਣਅਧਿਕਾਰਤ ਲਾਟਰੀਆਂ ਦੇ ਵਪਾਰ ਨੂੰ ਠੱਲ ਪਵੇਗੀ ਸਗੋਂ ਸਰਕਾਰ ਦੇ ਟੈਕਸ ਅਤੇ ਗੈਰ-ਟੈਕਸ ਮਾਲੀਏ ਵਿੱਚ ਵੀ ਵਾਧਾ ਹੋਵੇਗਾ।
ਮੰਤਰੀ ਮੰਡਲ ਵੱਲੋਂ ਵੈਂਡਿੰਗ ਮਸ਼ੀਨਾਂ, ਟਰਮੀਨਲਾਂ ਅਤੇ ਇਲੈਕਟ੍ਰੋਨਿਕ ਮਸ਼ੀਨਾਂ ਰਾਹੀਂ ਚਲਾਈਆਂ ਜਾ ਰਹੀਆਂ ਕੰਪਿਊਟ੍ਰਾਈਜ਼ਡ ਅਤੇ ਆਨਲਾਈਨ ਲਾਟਰੀਆਂ ਵੇਚਣ ਦੇ ਨਾਲ-ਨਾਲ ਭਾਰਤੀ ਖੇਤਰ ਜਾਂ ਵਿਦੇਸ਼ੀ ਮੁਲਕ ਵੱਲੋਂ ਇੰਟਰਨੈੱਟ ਰਾਹੀਂ ਆਨ ਲਾਈਨ ਸਕੀਮ ਦੀਆਂ ਟਿਕਟਾਂ ਦੀ ਵਿਕਰੀ ਜਾਂ ਉਤਸ਼ਾਹਤ ਕਰਨ ‘ਤੇ ਰੋਕ ਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।