ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਐਜੂਸੈੱਟ ਰਾਹੀਂ ਅਧਿਆਪਕਾਂ ਨੂੰ ਕੀਤਾ ਉਤਸਾਹਿਤ
ਮੋਹਾਲੀ, (ਕੁਲਵੰਤ ਕੋਟਲੀ) ਪੰਜਾਬ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪੰਜਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿੱਚ ਅਪੀਅਰ ਹੋਣ ਜਾ ਰਹੇ ਵਿਦਿਆਰਥੀਆਂ ਨੂੰ ਪੜ੍ਹਾਉਣ ਵਾਲੇ ਅਧਿਆਪਕਾਂ ਨੂੰ ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਸਫ਼ਲਤਾ ਲਈ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਐਜੂਸੈੱਟ ਰਾਹੀਂ ਉਤਸ਼ਾਹਿਤ ਕੀਤਾ ਗਿਆ ਇਸ ਮੌਕੇ ਇੰਦਰਜੀਤ ਸਿੰਘ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪਰੀਸ਼ਦ ਪੰਜਾਬ ਕਮ- ਡੀਪੀਆਈ ਐਲੀਮੈਂਟਰੀ ਸਿੱਖਿਆ ਪੰਜਾਬ ਅਤੇ ਸਟੇਟ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਡਾ. ਦਵਿੰਦਰ ਸਿੰਘ ਬੋਹਾ ਨੇ ਵੀ ਅਧਿਆਪਕਾਂ ਨੂੰ ਸੰਬੋਧਨ ਕੀਤਾ
ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨੇ ਆਪਣੇ ਸੰਬੋਧਨ ਵਿੱਚ ਅਧਿਆਪਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਅਧਿਆਪਕਾਂ ਦੀ ਹਰ ਵਾਰ ਮੰਗ ਹੁੰਦੀ ਸੀ ਕਿ ਸਿੱਖਿਆ ਵਿੱਚ ਗੁਣਾਤਮਕ ਤੇ ਉਚੇਰੇ ਪੱਧਰ ਲਈ ਪੰਜਵੀਂ ਅਤੇ ਅੱਠਵੀਂ ਦੀ ਬੋਰਡ ਦੀ ਪ੍ਰੀਖਿਆ ਹੋਣੀ ਚਾਹੀਦੀ ਹੈ
ਹੁਣ ਹੋਣ ਜਾ ਰਹੀ ਬੋਰਡ ਦੀ ਪ੍ਰੀਖਿਆ ਲਈ ਅਧਿਆਪਕਾਂ ਵੱਲੋਂ ਸੂਖਮ ਯੋਜਨਾਬੰਦੀ ਉਲੀਕੀ ਗਈ ਹੈ ਜਿਸ ਨਾਲ ਇਹ ਵਿਸ਼ਵਾਸ ਹੈ ਕਿ ਮਿਸ਼ਨ ਸ਼ਤ-ਪ੍ਰਤੀਸ਼ਤ ਦੇ ਟੀਚੇ ਪ੍ਰਾਪਤ ਕੀਤੇ ਜਾਣਗੇ ਜਿਸ ਵਿੱਚ ਹਰ ਵਿਦਿਆਰਥੀ ਦਾ 100 ਫ਼ੀਸਦੀ ਨਤੀਜਾ ਅਤੇ ਮੈਰਿਟ ਸੂਚੀ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਗਿਣਤੀ ਹੋਵੇ
ਉਹਨਾਂ ਕਿਹਾ ਕਿ ਵਿਦਿਆਰਥੀ ਕੇਂਦਰਿਤ ਪਹੁੰਚ ਨਾਲ ਹਰ ਬੱਚੇ ਵੱਲ ਧਿਆਨ ਦੇਣ ਲਈ ਇੱਕ ਮਹੀਨੇ ਦਾ ਸਮਾਂ ਬਾਕੀ ਹੈ ਹਰ ਵਿਸ਼ੇ ਅਨੁਸਾਰ ਅਧਿਆਪਕ ਵਿਦਿਆਰਥੀਆਂ ਲਈ ਵਿਸ਼ੇਸ਼ ਟੌਪਿਕ ਨੂੰ ਸਮਝਾਉਣ ਹਿੱਤ ਕੋਚ ਬਣਕੇ ਵਾਧੂ ਕਲਾਸਾਂ ਦੀ ਚੰਗੀ ਪਿਰਤ ਪਾ ਰਹੇ ਹਨ ਅਤੇ ਬੱਚਿਆਂ ਦੇ ਮਜਬੂਤ ਪੱਖਾਂ ਨਾਲ ਮਿਸ਼ਨ ਸ਼ਤ-ਪ੍ਰਤੀਸ਼ਤ ਦੇ ਬਹੁਤ ਵਧੀਆ ਨਤੀਜੇ ਲੈਣ ਲਈ ਪੱਬਾਂ ਭਾਰ ਹੋਏ ਪਏ ਹਨ ਈ-ਕੰਟੈਂਟ ਨਾਲ ਦੁਹਰਾਈ ਕਰਵਾਉਣ ਵਿੱਚ ਸਮੇਂ ਦਾ ਸਦਉਪਯੋਗ ਹੋ ਰਿਹਾ ਹੈ
ਵਿਦਿਆਰਥੀਆਂ ਦੇ ਮਾਪਿਆਂ ਦੇ ਵਟਸਐਪ ਗਰੁੱਪਾਂ ਵਿੱਚ ਪਾਠਕ੍ਰਮ ਦੀਆਂ ਵੀਡੀਓ ਸਾਂਝੀਆਂ ਕਰਕੇ ਦੁਹਰਾਈ ਨੂੰ ਵਧਾਇਆ ਜਾ ਰਿਹਾ ਹੈ ਇਸ ਮੌਕੇ ਸਿੱਖਿਆ ਵਿਭਾਗ ਦੇ ਸਟੇਟ ਰਿਸੋਰਸ ਪਰਸਨ ਹਰਜੀਤ ਕੌਰ ਨੇ ਪੰਜਾਬੀ ਅਤੇ ਅੰਗਰੇਜ਼ੀ, ਦਲਜੀਤ ਸਿੰਘ ਨੇ ਵਾਤਾਵਰਨ ਸਿੱਖਿਆ, ਗੁਰਿੰਦਰ ਕੌਰ ਨੇ ਗਣਿਤ, ਦੀਪਿਕਾ ਨੇ ਹਿੰਦੀ ਦੇ ਪ੍ਰਸ਼ਨ ਪੱਤਰ ਪੈਟਰਨ ਅਤੇ ਹੱਲ ਕਰਨ ਸਮੇਂ ਧਿਆਨ ਰੱਖਣ ਯੋਗ ਗੱਲਾਂ ਬਾਰੇ ਵਿਸਤਾਰ ਵਿੱਚ ਜਾਣਕਾਰੀ ਸਾਂਝੀ ਕੀਤੀ ਇਸ ਮੌਕੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ , ਬੀਪੀਈਓ, ਸੈਂਟਰ ਹੈੱਡ ਟੀਚਰ ਅਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਦੇ ਮੈਂਬਰ ਵੀ ਸਕੂਲਾਂ ਵਿੱਚ ਸਥਾਪਤ ਆਰ ਓ ਟੀ ‘ਤੇ ਮੌਜੂਦ ਰਹੇ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।