ਬੀਤੇ ਦਿਨੀਂ ਸੰਗਰੂਰ ਦੀ ਰੈਲੀ ਦੌਰਾਨ ਦੋਹਾਂ ਨੂੰ ਪਾਰਟੀ ਤੋਂ ਕੱਢਣ ਲਈ ਪਾਸ ਕੀਤਾ ਗਿਆ ਸੀ ਮਤਾ
ਚੰਡੀਗੜ, (ਅਸ਼ਵਨੀ ਚਾਵਲਾ)। ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਸੋਮਵਾਰ ਨੂੰ ਵੱਡਾ ਫੈਸਲਾ ਕਰਦੇ ਹੋਏ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੂੰ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਦਿਖਾਉਂਦੇ ਹੋਏ ਬਰਖ਼ਾਸਤ ਕਰ ਦਿੱਤਾ ਗਿਆ ਹੈ। ਬੀਤੇ ਦਿਨੀਂ ਸੰਗਰੂਰ ਵਿਖੇ ਕੀਤੀ ਗਈ ਰੈਲੀ ਦੌਰਾਨ ਵਰਕਰਾਂ ਹੀ ਇਹ ਮਤਾ ਪਾਸ ਕੀਤਾ ਗਿਆ ਸੀ ਕਿ ਦੋਵੇਂ ਢੀਂਡਸਿਆ ਨੂੰ ਪਾਰਟੀ ਤੋਂ ਬਾਹਰ ਕਰ ਦਿੱਤਾ ਜਾਵੇ। ਇਸੇ ਮਤੇ ‘ਤੇ ਕੋਰ ਕਮੇਟੀ ਨੇ ਆਪਣੀ ਮੁਹਰ ਲਾਉਂਦਿਆਂ ਇਹ ਫੈਸਲਾ ਲਿਆ ਹੈ।
ਕੋਰ ਕਮੇਟੀ ਦੇ ਇਸ ਫੈਸਲੇ ਤੋਂ ਬਾਅਦ ਹੁਣ ਸੁਖਦੇਵ ਢੀਂਡਸਾ ਅਤੇ ਪਰਮਿੰਦਰ ਢੀਂਡਸਾ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਨਹੀਂ ਰਹੇ। 100 ਸਾਲ ਪੁਰਾਣੀ ਪਾਰਟੀ ਨਾਲ ਸ਼ੁਰੂ ਤੋਂ ਹੀ ਜੁੜੇ ਇਨਾਂ ਢੀਂਡਸਾ ਪਰਿਵਾਰ ਨੂੰ ਹੁਣ ਹੋਰ ਪਾਰਟੀ ਵਲ ਰੁੱਖ ਕਰਨਾ ਪੈਣਾ ਹੈ। ਇਸ ਫੈਸਲੇ ਨੂੰ ਲੈ ਕੇ ਅਜੇ ਤੱਕ ਸੁਖਦੇਵ ਢੀਂਡਸਾ ਅਤੇ ਪਰਮਿੰਦਰ ਢੀਂਡਸਾ ਵਲੋਂ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਹੁਣ ਇਹ ਦੋਹੇ ਢੀਂਡਸਾ ਅਕਾਲੀ ਦਲ ਟਕਸਾਲੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਸਕਦੇ ਹਨ।
ਪਾਰਟੀ ਦੇ ਬੁਲਾਰੇ ਅਤੇ ਸੀਨੀਅਰ ਲੀਡਰ ਡਾ. ਦਲਜੀਤ ਚੀਮਾ ਨੇ ਦੱਸਿਆ ਕਿ ਕੋਰ ਕਮੇਟੀ ਦੇ ਸਾਰੇ ਮੈਂਬਰਾਂ ਨੇ ਇੱਕ ਮਤ ਹੁੰਦੇ ਹੋਏ ਸੁਖਦੇਵ ਢੀਂਡਸਾ ਅਤੇ ਪਰਮਿੰਦਰ ਢੀਂਡਸਾ ਨੂੰ ਪਾਰਟੀ ‘ਚੋਂ ਕੱਢਣ ਦਾ ਫੈਸਲਾ ਲਿਆ ਹੈ। ਇਨਾਂ ਦੋਵਾਂ ਲੀਡਰਾਂ ਵੱਲੋਂ ਆਪਣੀ ਹੀ ਪਾਰਟੀ ਦੇ ਖ਼ਿਲਾਫ਼ ਪ੍ਰਚਾਰ ਕਰਨ ਦਾ ਦੋਸ਼ ਲੱਗਾ ਹੈ ਉਨਾਂ ਕਿਹਾ ਕਿ ਸੰਗਰੂਰ ਵਿੱਚ ਲੱਖਾਂ ਦੀ ਗਿਣਤੀ ਵਿੱਚ ਹੋਏ ਵੱਡੇ ਇਕੱਠ ਨੇ ਹੀ ਇਹ ਫੈਸਲਾ ਕੀਤਾ ਸੀ, ਜਿਸ ਨੂੰ ਸਵੀਕਾਰ ਕੀਤਾ ਗਿਆ ਹੈ।
ਇਥੇ ਜਿਕਰ ਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਹੁਣ ਤੱਕ ਇਹ ਸਭ ਤੋਂ ਵੱਡਾ ਫੈਸਲਾ ਕੀਤਾ ਗਿਆ ਹੈ। ਜਿਸ ਰਾਹੀਂ ਇੱਕ ਰਾਜ ਸਭਾ ਮੈਂਬਰ ਅਤੇ ਮੌਜੂਦਾ ਵਿਧਾਇਕ ਨੂੰ ਪਾਰਟੀ ਤੋਂ ਬਾਹਰ ਕੀਤਾ ਗਿਆ ਹੋਵੇ।
ਜਿਕਰਯੋਗ ਹੈ ਕਿ ਸੁਖਦੇਵ ਸਿੰਘ ਢੀਂਡਸਾ ਕੇਂਦਰ ‘ਚ ਮੰਤਰੀ ਵੀ ਰਹਿ ਚੁੱਕੇ ਹਨ ਤੇ ਕੌਮੀ ਮੁੱਦਿਆਂ ‘ਤੇ ਅਕਾਲੀ ਦਲ ਦੀ ਨੁਮਾਇਦਗੀ ਵੀ ਉਹੀ ਕਰਦੇ ਸਨ ਪਰਮਿੰਦਰ ਸਿੰਘ ਢੀਂਡਸਾ ਹਲਕਾ ਲਹਿਰਾ ਤੋਂ ਵਿਧਾਇਕ ਹਨ ਉਹ ਦੋ ਵਾਰ ਅਕਾਲੀ ਭਾਜਪਾ ਸਰਕਾਰ ‘ਚ ਮੰਤਰੀ ਰਹਿ ਚੁੱਕੇ ਹਨ ਇਕ ਵਾਰ Àਨ੍ਹਾਂ ਨੂੰ ਲੋਕ ਨਿਰਮਾਣ ਵਿਭਾਗ ਤੇ ਵਿੱਤ ਵਿਭਾਗ ਦੀ ਜਿੰਮੇਵਾਰੀ ਸੌਂਪੀ ਸੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।