-ਕਾਨੂੰਨੀ ਪ੍ਰਕਿਰਿਆਵਾਂ ‘ਚ ਦੇਰੀ ਕਰਨਾ ਮੰਦਭਾਗਾ : ਜਾਵੇਡਕਰ
-ਰਾਜਨੀਤਿਕ ਬਿਆਨਾਬਾਜ਼ੀ ਤੋਂ ਉੱਪਰ ਉੱਠ ਕੇ ਕਾਨੂੰਨੀ ਪ੍ਰਕਿਰਿਆ ਪੂਰੀ ਕਰੋ : ਸੰਜੈ ਸਿੰਘ
ਨਵੀਂ ਦਿੱਲੀ (ਏਜੰਸੀ)। ਪੂਰੇ ਦੇਸ਼ ਨੂੰ ਹਿਲਾ ਦੇਣ ਵਾਲੇ ਨਿਰਭੈਆ Nirbhaya ਜ਼ਬਰ-ਜਨਾਹ ਤੇ ਕਤਲ ਕਾਂਡ ਦੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਫਾਂਸੀ ਦੇਣ ਦੀ ਮੰਗ ਰਾਜ ਸਭਾ ‘ਚ ਉੱਠੀ। ਕਿਹਾ ਗਿਆ ਕਿ ਉਕਤ ਦੋਸ਼ੀਆਂ ਨੂੰ ਫਾਂਸੀ ਦੇਣ ਲਈ ਰੁਕਾਵਟੀ ਖਾਮੀਆਂ ਨੂੰ ਦੂਰ ਕਰਨ ਦੀ ਮੰਗ ਕਰਦੇ ਹੋਏ ਮੰਗਲਵਾਰ ਨੂੰ ਰਾਜ ਸਭਾ ‘ਚ ਕਿਹਾ ਗਿਆ ਕਿ ਇਸ ‘ਤੇ ਰਾਜਨੀਤਿਕ ਬਿਆਨਬਾਜ਼ੀ ਨਹੀਂ ਹੋਣੀ ਚਾਹੀਦੀ।
ਸਭਾਪਤੀ ਐੱਮ ਵੈਂਕੱਈਆ ਨਾਇਡੂ ਨੇ ਸਦਨ ਦੀਆਂ ਚਿੰਤਾਵਾਂ ਨਾਲ ਸਹਿਮਤੀ ਪ੍ਰਗਟ ਕਰਦਿਆਂ ਕਿਹਾ ਕਿ ਕਾਨੂੰਨੀ ਪ੍ਰਕਿਰਿਆਵਾਂ ‘ਚ ਸਭ ਨੂੰ ਬਰਾਬਰ ਮੌਕੇ ਮਿਲਦੇ ਹਨ ਪਰ ਇਸ ਦਾ ਨਜਾਇਜ਼ ਫਾਇਦਾ ਨਹੀਂ ਲੈਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸਾਰੀਆਂ ਸੰਸਥਾਵਾਂ ਨੂੰ ਆਪਣੀ ਜ਼ਿੰਮੇਵਾਰੀ ਦੀ ਪਾਲਣਾ ਕਰਨੀ ਚਾਹੀਦੀ ਹੈ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸੰਜੈ ਸਿੰਘ ਨੇ ਜ਼ੀਰੋ ਕਾਲ ਦੌਰਾਨ ਇਹ ਮਾਮਲਾ ਚੁੱਕਦੇ ਹੋਏ ਕਿਹਾ ਕਿ ਨਿਰਭੈਆ ਦੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਫਾਂਸੀ ਦਿੱਤੀ ਜਾਣੀ ਚਾਹੀਦੀ ਹੈ, ਇਹ ਪੂਰੇ ਦੇਸ਼ ਦੀ ਇੱਛਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਰਾਜਨੀਤਿਕ ਬਿਆਨਬਾਜ਼ੀ ਕੀਤੀ ਜਾ ਰਹੀ ਹੈ ਜੋ ਮੰਦਭਾਗੀ ਹੈ।
- ਇਸ ‘ਤੇ ਸੂਚਨਾ ਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵੇਡਕਰ ਨੇ ਕਿਹਾ
- ਕਿ ਦੋਸ਼ੀਆਂ ਨੂੰ ਜੁਲਾਈ 2019 ਨੂੰ ਹੀ ਫਾਂਸੀ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ
- ਪਰ ਸੂਬਾ ਸਰਕਾਰ ਦੇ ਅਧੀਨ ਜ਼ੇਲ੍ਹ ਪ੍ਰਸ਼ਾਸਨ ਨੇ ਇਸ ‘ਚ ਪ੍ਰਕਿਰਿਆਵਾਂ ਪੂਰੀਆਂ ਨਹੀਂ ਕੀਤੀਆਂ ਜਿਸ ਕਾਰਨ ਦੇਰੀ ਹੋ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।