ਰਾਸ਼ਟਰੀ ਪੱਧਰ ‘ਤੇ NRC ਲਾਗੂ ਕਰਨ ਦਾ ਫੈਸਲਾ ਨਹੀਂ: ਸ਼ਾਹ
ਗ੍ਰਹਿ ਮੰਤਰੀ ਨੇ ਇੱਕ ਸਵਾਲ ਦੇ ਲਿਖਤੀ ਜਵਾਬ ‘ਚ ਕਹੀ ਗੱਲ
ਨਵੀਂ ਦਿੱਲੀ, ਏਜੰਸੀ। ਸਰਕਾਰ ਨੇ ਮੰਗਲਵਾਰ ਨੂੰ ਸਪੱਸ਼ਟ ਕੀਤਾ ਕਿ ਪੂਰੇ ਦੇਸ਼ ‘ਚ ਰਾਸ਼ਟਰੀ ਨਾਗਰਿਕਤਾ ਰਜਿਸਟਰ (ਐਨਆਰਸੀ) ਲਾਗੂ ਕਰਨ ਬਾਰੇ ਅਜੇ ਕੋਈ ਫੈਸਲਾ ਨਹੀਂ ਕੀਤਾ ਗਿਆ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇੱਕ ਸਵਾਲ ਦੇ ਲਿਖਤੀ ਜਵਾਬ ‘ਚ ਇਹ ਗੱਲ ਕਹੀ। ਉਹਨਾਂ ਕਿਹਾ ਕਿ ਅਜੇ ਤੱਕ ਸਰਕਾਰ ਨੇ ਐਨਆਰਸੀ ਨੂੰ ਰਾਸ਼ਟਰੀ ਪੱਧਰ ‘ਤੇ ਤਿਆਰ ਕਰਨ ਦਾ ਕੋਈ ਫੈਸਲਾ ਨਹੀਂ ਕੀਤਾ ਹੈ। ਜਿਕਰਯੋਗ ਹੈ ਕਿ ਸੁਪਰੀਮ ਕੋਰਟ ਦੇ ਨਿਰਦੇਸ਼ ‘ਤੇ ਅਸਮ ‘ਚ ਐਨਆਰਸੀ ਲਾਗੂ ਕਰ ਦਿੱਤਾ ਗਿਆ ਹੈ। ਖੁਦ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਦੇ ਕਈ ਸੀਨੀਅਰ ਨੇਤਾ ਸਦਨ ਤੋਂ ਬਾਹਰ ਇਹ ਕਹਿ ਚੁੱਕੇ ਹਨ ਕਿ ਐਨਆਰਸੀ ਨੂੰ ਪੂਰੇ ਦੇਸ਼ ‘ਚ ਲਾਗੂ ਕੀਤਾ ਜਾਵੇਗਾ। ਦੇਸ਼ ਦੇ ਕਈ ਹਿੱਸਿਆਂ ‘ਚ ਇਸ ਦਾ ਵਿਰੋਧ ਸ਼ੁਰੂ ਹੋ ਗਿਆ ਸੀ। NRC
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।