ਅਯੋਧਿਆ ‘ਚ ਰਾਮ ਮੰਦਰ ਨਿਰਮਾਣ ਲਈ ਟਰੱਸਟ ਬਣਾਇਆ
ਨਵੀਂ ਦਿੱਲੀ (ਏਜੰਸੀ)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੰਸਦ ‘ਚ ਅਯੋਧਿਆ Ayodhya ਸਥਿੱਤ ਰਾਮ ਜਨਮ ਸਥਾਨ ‘ਤੇ ਵਿਸ਼ਾਲ ਮੰਦਰ ਦੇ ਨਿਰਮਾਣ ਲਈ ਇੱਕ ਟਰੱਸਟ ਬਣਾਏ ਜਾਣ ਅਤੇ ਵਿਵਾਦਿਤ ਸਥਾਨ ‘ਤੇ ਕੇਂਦਰ ਦੁਆਰਾ ਐਕਵਾਇਰ 67.703 ਏਕੜ ਜ਼ਮੀਨ ਟਰੱਸਟ ਨੂੰ ਸੌਂਪਣ ਦਾ ਐਲਾਨ ਕੀਤਾ। ਮੋਦੀ ਨੇ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਪ੍ਰਸ਼ਨਕਾਲ ਤੋਂ ਪਹਿਲਾਂ ਇੱਕ ਸੰਖੇਪ ਸੰਬੋਧਨ ‘ਚ ਇਹ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਦੀ ਪ੍ਰਧਾਨਗੀ ‘ਚ ਹੋਈ ਕੇਂਦਰੀ ਮੰਤਰੀ ਮੰਡਲ ਦੀ ਬੈਠਕ ‘ਚ ਇਹ ਮਹੱਤਵਪੂਰਨ ਫ਼ੈਸਲਾ ਲਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਹ ਵੀ ਫੈਸਲਾ ਹਿÂਆ ਹੈ ਕਿ ਸੁੰਨੀ ਵਕਫ਼ ਬੋਰਡ ਨੂੰ ਵੀ ਉਸ ਦੇ ਹਿੱਸੇ ਦੀ ਜ਼ਮੀਨ ਦਿੱਤੀ ਜਾਵੇਗੀ। ਸੂਬਾ ਸਰਕਾਰ ਨੂੰ ਇਸ ਸਬੰਧੀ ਨਿਰਦੇਸ਼ ਭੇਜ ਦਿੱਤੇ ਗਏ ਹਨ ਅਤੇ ਉਸ ਨੇ ਇਸ ਦਾ ਪਾਲਣ ਕਰਨ ਦੀ ਵੀ ਸਹਿਮਤੀ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਮੇਰੀ ਸਰਕਾਰ ਅਯੋਧਿਆ ‘ਚ ਭਗਵਾਨ ਸ੍ਰੀ ਰਾਮ ਦੇ ਵਿਸ਼ਾਲ ਮੰਦਰ ਦੇ ਨਿਰਮਾਣ ਲਈ ਅਤੇ ਇਸ ਨਾਲ ਸਬੰਧਿਤ ਹੋਰ ਵਿਸ਼ਿਆਂ ਲਈ ਹਿੱਕ ਵਧੀਆ ਯੋਜਨਾ ਤਿਆਰ ਕੀਤੀ ਹੈ। ਮਾਣਯੋਗ ਸੁਪਰੀਮ ਕੋਰਟ ਦੇ ਆਦੇਸ਼ ਅਨੁਸਾਰ ਇੱਕ ਸਵਾਇਤ ਟਰੱਸਟ ਸ੍ਰੀਰਾਮ ਜਨਮ ਭੂਮੀ ਤੀਰਥ ਖ਼ੇਤਰ ਦਾ ਗਠਨ ਕਰਨ ਦਾ ਪ੍ਰਸਤਾਵ ਪਾਸ ਕੀਤਾ ਗਿਆ ਹੈ।
- ਇਹ ਵੀ ਫੈਸਲਾ ਹੋਇਆ ਹੈ ਕਿ ਅਯੋਧਿਆ ਕਾਨੂੰਨ ਦੇ ਤਹਿਤ ਐਕਵਾਇਰ ਕੀਤੀ ਗਈ ਜ਼ਮੀਨ ਸੌਂਪ ਦਿੱਤਾ ਜਾਵੇ।
- ਜਿਸ ‘ਚ ਬਾਹਰੀ ਤੇ ਅੰਦਰੂਨੀ ਕੈਂਪਸ ਸ਼ਾਮਲ ਹੈ, ਨਵੇਂ ਬਣੇ ਟਰੱਸਟ ਨੂੰ ਸੌਂਪ ਦਿੱਤਾ ਜਾਵੇ।
- ਸੂਬਾ ਸਰਕਾਰ ਨੇ ਇਸ ਦਾ ਪਾਲਣ ਕਰਨ ਦੀ ਵੀ ਸਹਿਮਤੀ ਪ੍ਰਗਟਾਈ ਹੈ।
- ਕੇਂਦਰੀ ਮੰਤਰੀ ਮੰਡਲ ਦੀ ਬੈਠਕ ‘ਚ ਇਹ ਮਹੱਤਵਪੂਰਨ ਫ਼ੈਸਲਾ ਲਿਆ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।