ਜੈਸ਼-ਏ-ਮੁਹੰਮਦ ਮੁਖੀ ਨੂੰ ਅਦਾਲਤ ਵੱਲੋਂ 11 ਸਾਲ ਦੀ ਸਜ਼ਾ

jaish-e-mohammad-chief-sentenced-11-years-court

17 ਜੁਲਾਈ ਨੂੰ ਕੀਤਾ ਗਿਆ ਸੀ ਗ੍ਰਿਫ਼ਤਾਰ

ਇਸਲਾਮਾਬਾਦ। ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ (Jaish-e-Mohammad) ਮੁਖੀ ਤੇ ਮੁੰਬਈ ਅੱਤਵਾਦੀ ਹਮਲੇ ਦੇ ਮਾਸਟਰਮਾਈਂਡ ਨੂੰ ਪਾਕਿਸਤਾਨ ਦੀ ਇਕ ਅਦਾਲਤ ਵੱਲੋਂ 11 ਸਾਲ ਦੀ ਸਜ਼ਾ ਸੁਣਾਈ ਗਈ ਹੈ। ਹਾਫਿਜ਼ ਸਈਦ ਨੂੰ ਅਦਾਲਤ ਵੱਲੋਂ ਟੈਰਰ ਫੰਡਿੰਗ ਦੇ 2 ਮਾਮਲਿਆਂ ਵਿਚ ਸੁਣਾਈ ਗਈ ਹੈ। ਇਸ ਦੇ ਨਾਲ ਹੀ ਉਸ ਨੂੰ ਹਰੇਕ ਮਾਮਲੇ ਵਿਚ 15,000 ਰੁਪਏ ਦੀ ਜੁਰਮਾਨਾ ਵੀ ਲਾਇਆ ਗਿਆ। ਪਾਕਿਸਤਾਨੀ ਸਰਕਾਰ ਦੇ ਅੱਤਵਾਦ ਵਿਰੋਧੀ ਸੈਲ ਨੇ 11 ਦਸੰਬਰ 2019 ਨੂੰ ਉਹਨਾਂ ਦੇ ਖਿਲਾਫ ਅਦਾਲਤ ਵਿਚ ਇਹ ਕੇਸ ਦਰਦ ਕੀਤਾ ਸੀ। ਦੱਸ ਦਈਏ ਕਿ ਸਈਦ ਨੂੰ 17 ਜੁਲਾਈ ਨੂੰ ਉਸ ਵੇਲੇ ਫੜਿਆ ਗਿਆ ਸੀ ਜਦੋਂ ਉਹ ਗੁਜਰਾਂਵਾਲਾ ਤੋਂ ਲਾਹੌਰ ਜਾ ਰਿਹਾ ਸੀ। ਪਾਕਿਸਤਾਨ ਦੇ ਅੱਤਵਾਦ ਵਿਰੋਧੀ ਸੈਲ ਨੇ ਇਹਨਾਂ ਦੇ ਖਿਲਾਫ ਦਸਤਾਵੇਜ਼ੀ ਸਬੂਤ ਇਕੱਠੇ ਕੀਤੇ ਤੇ ਅਦਾਲਤ ਵਿਚ ਪੇਸ਼ ਕੀਤੇ। ਸਰਕਾਰ ਨੇ ਇਹਨਾਂ ਦੀਆਂ ਜਾਇਦਾਦਾਂ ਨੂੰ ਸੀਲ ਕਰ ਦਿੱਤਾ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

Jaish-e-Mohammad