‘ਆਪ’ ਦੀ ਪੰਜਾਬ ਦੀ ਰਾਜਧਾਨੀ ਸੰਗਰੂਰ ‘ਚ ਦਿੱਲੀ ਜਿੱਤ ਨੂੰ ਲੈ ਕੇ ਮਾਹੌਲ ‘ਚ ਉਲਾਰ

AAP

ਜ਼ਿਲ੍ਹੇ ‘ਚ ਅਕਾਲੀਆਂ ਤੇ ਕਾਂਗਰਸੀਆਂ ਨੂੰ ਪਈ ਭਾਜੜ, ਕਹਿਣ ਲੱਗੇ ਹੁਣ ਪੰਜਾਬ ਕੁਝ ਨਹੀਂ ‘ਆਪ’ ਦਾ

ਸੰਗਰੂਰ, (ਗੁਰਪ੍ਰੀਤ ਸਿੰਘ) ਆਮ ਆਦਮੀ ਪਾਰਟੀ (AAP) ਦੀ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਹੋਈ ਸ਼ਾਨਦਾਰ ਜਿੱਤ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਇਸ ਨੂੰ ਲੈ ਕੇ ਜ਼ਬਰਦਸਤ ਉਛਾਲ ਆ ਚੁੱਕਿਆ ਹੈ ਬੀਤੇ ਦਿਨੀਂ ਆਏ ਨਤੀਜਿਆਂ ਤੋਂ ਬਾਅਦ ਪੰਜਾਬ ਦੇ ਮਾਝਾ, ਦੁਆਬਾ ਅਤੇ ਮਾਲਵਾ ਖੇਤਰਾਂ ਵਿੱਚ ਆਪ ਦੇ ਸਮਰਥਕਾਂ ਨੇ ਆਪਣੇ ਆਗੂਆਂ ਨੇ ਲੈ ਕੇ ਖੁਸ਼ੀ ਵਿੱਚ ਪ੍ਰਦਰਸ਼ਨ ਕੀਤੇ ਅਤੇ ਲੱਡੂ ਵੰਡੇ ਦੂਜੇ ਪਾਸੇ ਸਮਰਥਕਾਂ ਦੇ ਚੜ੍ਹੇ ਜੋਸ਼ ਨੇ ਅਕਾਲੀਆਂ ਤੇ ਸੱਤਾਧਾਰੀ ਕਾਂਗਰਸੀਆਂ ਨੂੰ ਬੇਚੈਨ ਜ਼ਰੂਰ ਕਰ ਦਿੱਤਾ ਹੈ ਆਮ ਆਦਮੀ ਪਾਰਟੀ ਦੀ ਪੰਜਾਬ ਦੀ ਰਾਜਧਾਨੀ ਮੰਨੇ ਜਾਣ ਵਾਲੇ ਜ਼ਿਲ੍ਹਾ ਸੰਗਰੂਰ ਤੇ ਬਰਨਾਲਾ ਵਿੱਚ ਆਪ ਸਮੱਰਥਕਾਂ ਵਿੱਚ ਜ਼ਬਰਦਸਤ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਜਦੋਂ ਕਿ ਅਕਾਲੀ ਤੇ ਕਾਂਗਰਸੀ ਇਸ ਤੋਂ ਥੋੜ੍ਹੀ ਘਬਰਾਹਟ ਮੰਨਣ ਲੱਗੇ ਹਨ

ਆਮ ਆਦਮੀ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਕਰਕੇ ਪਾਰਟੀ ਦੀ ਰਾਜਧਾਨੀ ਮੰਨੇ ਜਾ ਰਹੇ ਜ਼ਿਲ੍ਹਾ ਸੰਗਰੂਰ  ਵਿੱਚ ਆਮ ਆਦਮੀ ਪਾਰਟੀ ਦੇ ਸਮਰਥਕਾਂ ਨੇ ਕੱਲ੍ਹ ਤੋਂ ਜ਼ੋਰਦਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਸੰਗਰੂਰ ਤੋਂ ਦਿਨੇਸ਼ ਬਾਂਸਲ, ਧੂਰੀ ਤੋਂ ਰਾਜਵੰਤ ਘੁੱਲੀ, ਸੁਨਾਮ ਤੋਂ ਅਮਨ ਅਰੋੜਾ, ਲਹਿਰਾਗਾਗਾ ਤੋਂ ਜਸਵੀਰ ਕੁਦਨੀ, ਦਿੜ੍ਹ੍ਹ੍ਹਬਾ, ਲੌਂਗੋਵਾਲ, ਚੀਮਾ ਮੰਡੀ, ਮਾਲੇਰਕੋਟਲਾ ਤੋਂ ਆਪ ਆਗੂਆਂ ਨੇ ਦਿੱਲੀ ਦੀ ਜਿੱਤ ਦੇ ਜਸ਼ਨ ਮਨਾਏ ਅਮਨ ਅਰੋੜਾ ਨੇ ਕਿਹਾ ਕਿ ਦਿੱਲੀ ਵਿੱਚ ਜਿਹੜੀ ਜਿੱਤ ਹੋਈ ਹੈ, ਉਹ ਵਿਕਾਸ ਕੰਮਾਂ ਦੀ ਹੈ

ਦੂਜੇ ਪਾਸੇ ਲਹਿਰਾ ਤੋਂ ਜਸਵੀਰ ਸਿੰਘ ਕੁਦਨੀ ਨੇ ਕਿਹਾ ਕਿ ਦਿੱਲੀ ਵਿੱਚ ਆਮ ਆਦਮੀ ਦੀ ਜਿੱਤ ਨੇ ਸਾਬਤ ਕਰ ਦਿੱਤਾ ਹੈ ਕਿ ਹੁਣ ਦੇਸ਼ ਦੀ ਰਾਜਨੀਤੀ ਵਿੱਚ ਫਿਰਕੂ ਗੱਲਾਂ ਦਾ ਕੋਈ ਆਧਾਰ ਨਹੀਂ ਰਿਹਾ ਜਿਸ ਕਾਰਨ ਆਉਣ ਵਾਲੇ ਸਮੇਂ ਵਿੱਚ ਵੀ ਲੋਕ ਸਿਰਫ਼ ਕੰਮਾਂ ਨੂੰ ਆਧਾਰ ਬਣਾ ਕੇ ਵੋਟਾਂ ਪਾਇਆ ਕਰਨਗੇ ਸੰਗਰੂਰ ਤੋਂ ਦਿਨੇਸ਼ ਬਾਂਸਲ ਆਪ ਆਗੂ ਨੇ ਕਿਹਾ ਕਿ ਹੁਣ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਅਤੇ ਦਿੱਲੀ ਚੋਣਾਂ ਦਾ ਪੰਜਾਬ ਦੇ ਲੋਕਾਂ ‘ਤੇ ਸਿੱਧਾ ਅਸਰ ਹੋਵੇਗਾ

ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦਾ ਇਹ ਮੰਨਣਾ ਹੈ ਕਿ ਦਿੱਲੀ ਵਿੱਚ ਭਾਵੇਂ ਆਮ ਆਦਮੀ ਪਾਰਟੀ ਨੇ ਜਿੱਤ ਹਾਸਲ ਕਰ ਲਈ ਪਰ ਪੰਜਾਬ ਵਿੱਚ ਉਹ ਹਾਲਾਤ ਕਦੇ ਵੀ ਨਹੀਂ ਬਣਨਗੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਹੁਣ ਪੰਜਾਬ ਵਿੱਚ ਕੋਈ ਵਜ਼ੂਦ ਨਹੀਂ ਰਿਹਾ ਗੋਲਡੀ ਨੇ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਮੌਕਾ ਦਿੱਤਾ ਸੀ ਪਰ ਇਨ੍ਹਾਂ ਦੀ ਸਮੁੱਚੀ ਲੀਡਰਸ਼ਿਪ ਹੀ ਆਪ ਹੁਦਰੀਆਂ ਕਾਰਨ ਅਲੱਗ ਥਲੱਗ ਹੋ ਗਈ

ਹੁਣ ਪੰਜਾਬ ਵਿੱਚ ਇਨ੍ਹਾਂ ਦਾ ਕੋਈ ਆਧਾਰ ਨਹੀਂ ਰਿਹਾ, ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਵੀ ਇਨ੍ਹਾਂ ਸਾਰੇ ਉਮੀਦਵਾਰਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਪੰਜਾਬ ਦੇ ਲੋਕ ਹੁਣ ਇਨ੍ਹਾਂ ਬਾਰੇ ਚੰਗੀ ਤਰ੍ਹਾਂ ਜਾਣ ਚੁੱਕੇ ਹਨ

ਕਾਂਗਰਸ ਪਾਰਟੀ ਦੇ ਯੂਥ ਕਾਂਗਰਸ ਦੇ ਸੰਗਰੂਰ ਦੇ ਪ੍ਰਧਾਨ ਸਾਜਨ ਕਾਂਗੜਾ ਨੇ ਕਿਹਾ ਕਿ ਕਾਂਗਰਸ ਲੋਕਾਂ ਦੀ ਹਿਤੈਸ਼ੀ ਪਾਰਟੀ ਹੈ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਲਈ ਬਹੁਤ ਕੁਝ ਕੀਤਾ ਹੈ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਿੱਲੀ ਦੇ ਲੋਕਾਂ ਨੂੰ ਇੱਕ ਵਾਰ ਫਿਰ ਗੱਲਾਂ ਵਿੱਚ ਲਾ ਕੇ ਸਰਕਾਰ ਬਣਾਉਣ ਵਿੱਚ ਕਾਮਯਾਬ ਹੋ ਗਈ ਪਰ ਇਨ੍ਹਾਂ ਗੱਲਾਂ ਦਾ ਪੰਜਾਬ ਦੇ ਲੋਕਾਂ ਤੇ ਕੋਈ ਅਸਰ ਨਹੀਂ ਹੋਵੇਗੀ ਹੁਣ ਆਮ ਆਦਮੀ ਪਾਰਟੀ ਦਾ ਪੰਜਾਬ ਵਿੱਚ ਕੋਈ ਆਧਾਰ ਨਹੀਂ ਰਿਹਾ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।