ਸਾਡੇ ਨਾਲ ਸ਼ਾਮਲ

Follow us

7.8 C
Chandigarh
Saturday, January 24, 2026
More
    Home ਦੇਸ਼ ਭਿਆਨਕ ਸੜਕ ਹਾਦ...

    ਭਿਆਨਕ ਸੜਕ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀ ਗੰਭੀਰ ਜ਼ਖ਼ਮੀ

    Road accident

    ਭਿਆਨਕ ਸੜਕ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀ ਗੰਭੀਰ ਜ਼ਖ਼ਮੀ

    ਪਾਤੜਾਂ (ਭੂਸਨ ਸਿੰਗਲਾ) ਲੰਘੀ ਰਾਤ ਸਥਾਨਕ ਸ਼ਹਿਰ ਦੇ ਭਗਤ ਸਿੰਘ ਚੌਕ ਵਿੱਚ ਹੋਏ ਦਰਦਨਾਕ ਸੜਕ ਹਾਦਸੇ (Road accident) ਵਿੱਚ ਦੋ ਨੌਜਵਾਨਾਂ ਦੀ ਮੌਕੇ ਉੱਪਰ ਹੀ ਮੌਤ ਹੋ ਗਈ ਤੇ ਦੋ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ  ਗਏ  ਜਾਣਕਾਰੀ ਅਨੁਸਾਰ ਦਿੱਲੀ ਨਿਵਾਸੀ ਸਈਦ ਖਾਨ ਉਮਰ 35 ਸਾਲ ਰਜਿਤ ਉਮਰ 34 ਸਾਲ ਅਮਿੱਤ ਪਾਰਵਰ ਤੇ ਰੋਹਿਲ ਵਰਮਾ ਸਕੌਡਾ ਗੱਡੀ ਵਿੱਚ ਸਵਾਰ ਹੋ ਕੇ ਦਿੱਲੀ ਤੋਂ ਹੁਸ਼ਿਆਰਪੁਰ ਜਾ ਰਹੇ ਸੀ ਜਦੋਂ ਇਹ ਅੱਧੀ ਰਾਤ ਦੇ ਕਰੀਬ ਪਾਤੜਾ ਦੇ ਭਗਤ ਸਿੰਘ ਚੌਕ ਵਿਖੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੇ ਕੰਟੇਨਰ ਨਾਲ ਗੱਡੀ ਦੀ ਸਿੱਧੀ ਟੱਕਰ ਹੋ ਗਈ ਜਿਸ ਕਾਰਨ ਸ਼ਾਇਦ ਖਾਨ ਅਤੇ ਰੰਜਤ  ਨਾਮਕ ਨੋਜਵਾਨਾ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਇਨ੍ਹਾਂ ਦੇ ਦੂਸਰੇ ਸਾਥੀ ਅਮਿੱਤ ਪਰਵਾਰ ਤੇ ਰੋਹਿਲ ਵਰਮਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ

    ਜਿਨ੍ਹਾਂ ਨੂੰ ਇਲਾਜ ਲਈ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖਲ ਕਰਵਾਇਆ ਗਿਆ ਸੀ ਕੰਟੇਨਰ ਦਾ ਡਰਾਈਵਰ ਅਤੇ ਕੰਡਕਟਰ ਹਨੇਰੇ ਦਾ ਫਾਇਦਾ ਉਠਾਉਂਦੇ ਹੋਏ ਫਰਾਰ ਹੋ ਗਏ ਟੱਕਰ ਏਨੀ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਪੁਲਸ ਵੱਲੋਂ ਮ੍ਰਿਤਕ ਨੌਜਵਾਨਾਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਵਾਰਸਾਂ ਨੂੰ ਸੌਂਪ ਦਿੱਤੀਆਂ ਪਾਤੜਾਂ ਪੁਲਿਸ ਵੱਲੋਂ ਅਣਪਛਾਤੇ ਡਰਾਈਵਰ ਖਿਲਾਫ ਮਾਮਲਾ ਦਰਜ ਕਰਕੇ ਕੰਟੇਨਰ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here