Kashmir ‘ਚ ਹਿਜਬੁਲ ਦੇ ਤਿੰਨ ਅੱਤਵਾਦੀ ਢੇਰ
ਤਲਾਸ਼ੀ ਅਭਿਆਨ ਦੌਰਾਨ ਹੋਇਆ ਮੁਕਾਬਲਾ
ਸ੍ਰੀਨਗਰ, ਏਜੰਸੀ। ਹਿਜਬੁਲ ਮੁਜਾਹਿਦੀਨ ਦਾ ਇੱਕ ਕਮਾਂਡਰ ਸਮੇਤ ਤਿੰਨ ਅੱਤਵਾਦੀਆਂ ਨੂੰ ਸੁਰੱਖਿਆ ਬਲਾਂ ਨੇ ਬੁੱਧਵਾਰ ਨੂੰ ਦੱਖਣ ਕਸ਼ਮੀਰ ਦੇ ਪੁਲਵਾਮਾ ਜਿਲ੍ਹੇ ‘ਚ ਹੋਏ ਮੁਕਾਬਲੇ ‘ਚ ਮਾਰ ਗਿਰਾਇਆ। ਮਾਰੇ ਗਏ ਅੱਤਵਾਦੀਆਂ ਦੀ ਪਹਿਚਾਣ ਸਥਾਨਕ ਨਿਵਾਸੀ ਜਹਾਂਗਿਰ ਰਫੀਕ ਵਾਨੀ ਅਤੇ ਉਮਰ ਮਕਬੂਕ ਅਤੇ ਬਾਰਾਮੂਲਾ ਦੇ ਨਿਵਾਸੀ ਅਬਦੁਲ ਅਜੀਜ ਵਜੋਂ ਹੋਈ ਹੈ। ਅਧਿਕਾਰੀਆਂ ਨੇ ਕਿਹਾ ਕਿ ਉਹਨਾਂ ਨੂੰ ਖੁਫੀਆ ਸੂਚਨਾ ਮਿਲੀ ਸੀ ਕਿ ਅੱਤਵਾਦੀ ਇਸ ਇਲਾਕੇ ‘ਚ ਲੁਕੇ ਹੋਏ ਹਨ। ਰਾਸ਼ਟਰੀ ਰਾਈਫਲਜ਼ ਦੀ ਟੁਕੜੀ, ਜੰਮੂ ਕਸ਼ਮੀਰ ਪੁਲਿਸ ਦੀ ਵਿਸ਼ੇਸ਼ ਅਭਾਨ ਸਮੂਹ ਅਤੇ ਕੇਂਦਰੀ ਰਿਜਰਵ ਪੁਲਿਸ ਬਲ (ਸੀਆਰਪੀਐਫ) ਦੇ ਜਵਾਨਾਂ ਨੇ ਬੁੱਧਵਾਰ ਸਵੇਰੇ ਪੁਲਵਾਮਾ ਦੇ ਤ੍ਰਾਲ ‘ਚ ਸੰਯੁਕਤ ਤੌਰ ‘ਤੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ। Kashmir
ਜਦੋਂ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਸਮਰਪਨ ਲਈ ਕਿਹਾ ਤਾਂ ਉਹਨਾਂ ਨੇ ਸਵੈਚਾਲਿਤ ਹਥਿਆਰਾਂ ਨਾਲ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੂਤਰਾਂ ਅਨੁਸਾਰ ਜਿਸ ਦੇ ਜਵਾਬ ‘ਚ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਇਸ ਮੁਕਾਬਲੇ ‘ਚ ਤਿੰਨ ਅੱਤਵਾਦੀਆਂ ਨੂੰ ਮਾਰ ਗਿਰਾਇਆ ਅਤੇ ਉਹਨਾਂ ਕੋਲ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ। ਇਸ ਦਰਮਿਆਨ ਆਸਪਾਸ ਦੇ ਇਲਾਕਿਆਂ ‘ਚ ਅਹਿਤੀਆਤ ਦੇ ਤੌਰ ‘ਤੇ ਵਾਧੂ ਸੁਰੱਖਿਆ ਬਲਾਂ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।