ਹਾਦਸੇ ‘ਚ 20 ਤੋਂ ਜ਼ਿਆਦਾ ਹੋਏ ਜ਼ਖਮੀ
ਕੇਰਲ ਦੇ ਮੁੱਖ ਮੰਤਰੀ ਨੇ ਜ਼ਖਮੀਆਂ ਦਾ ਮੁਫ਼ਤ ਇਲਾਜ ਕਰਵਾਉਣ ਦੀ ਗੱਲ ਕਹੀ
ਚੇਨੱਈ, ਏਜੰਸੀ। ਤਮਿਲਨਾਡੂ ਦੇ ਤਿਰੂਪੁਰ ਜ਼ਿਲ੍ਹੇ ਦੇ ਅਵਿਨਾਸ਼ੀ ਕੋਲ ਰਾਸ਼ਟਰੀ ਰਾਜਮਾਰਗ ‘ਤੇ ਵੀਰਵਾਰ ਸਵੇਰੇ ਇੱਕ ਲਾਰੀ ਦੇ ਕੇਰਲ ਰਾਜ ਪਥ ਆਵਾਜਾਈ ਨਿਗਮ (ਕੇਐਸਆਰਟੀਸੀ) ਦੀ ਬੱਸ ਨਾਲ ਹੋਈ ਭਿਆਨਕ ਟੱਕਰ ‘ਚ ਘੱਟੋ ਘੱਟ 19 ਵਿਅਕਤੀਆਂ ਦੀ ਮੌਤ ਹੋ ਗਈ ਜਦੋਂ ਕਿ 20 ਤੋਂ ਜ਼ਿਆਦਾ ਵਿਅਕਤੀ ਜ਼ਖਮੀ ਹੋ ਗਏ। ਪੁਲਿਸ ਅਨੁਸਾਰ ਮ੍ਰਿਤਕਾਂ ‘ਚ ਪੰਜ ਮਹਿਲਾਵਾਂ ਵੀ ਸ਼ਾਮਲ ਹਨ। ਜ਼ਖਮੀਆਂ ‘ਚ ਕਈ ਦੀ ਹਾਲਤ ਗੰਭੀਰ ਹੈ ਜਿਹਨਾਂ ਨੂੰ ਸਰਕਾਰੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ ਜਿਥੇ ਉਹਨਾਂ ਦਾ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ‘ਚ ਕੁੱਲ 48 ਵਿਅਕਤੀ ਸਵਾਰ ਸਨ। ਹਾਦਸੇ ਦਾ ਸ਼ਿਕਾਰ ਹੋਈਆਂ ਬੱਸ ‘ਚ ਸਵਾਰ ਜ਼ਿਆਦਾਤਰ ਸਵਾਰੀਆਂ ਕੇਰਲ ਦੀਆਂ ਹੀ ਸਨ। ਕੇਰਲ ਦੇ ਮੁੱਖ ਮੰਤਰੀ ਪਿਨਰਈ ਵਿਜਯਨ ਨੇ ਜ਼ਖਮੀਆਂ ਦਾ ਮੁਫ਼ਤ ਇਲਾਜ ਕਰਵਾਉਣ ਦੀ ਗੱਲ ਕਹੀ ਹੈ। ਉਹਨਾਂ ਦੇ ਦਫ਼ਤਰ ਵੱਲੋਂ ਕਿਹਾ ਗਾ ਹੈ ਕਿ ਜ਼ਖਮੀਆਂ ਦੀ ਹਰ ਸੰਭਵ ਮਦਦ ਲਈ ਅਸੀਂ ਤਮਿਲਨਾਡੂ ਸਰਕਾਰ ਅਤੇ ਤਿਰੂਪੁਰ ਕਲੈਕਟਰ ਦੇ ਸੰਪਰਕ ‘ਚ ਹਾਂ। Tamil Nadu
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।