ਸਿਹਤ ਮੰਤਰੀ ਵੱਲੋਂ ਅਸਾਮੀਆਂ ਨੂੰ ਜਲਦ ਪੂਰੀਆਂ ਕਰਨ ਦਾ ਭਰੋਸਾ
ਲੋਕਾਂ ਵੱਲੋਂ ਇਸ ਨੂੰ ਪੰਜਾਬ ਸਰਕਾਰ ਦੀ ਡੰਗ ਟਪਾਊ ਨੀਤੀ ਕਰਾਰਿਆ
ੇਰਪੁਰ, (ਰਵੀ ਗੁਰਮਾ) ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਆਮ ਆਦਮੀ ਪਾਰਟੀ ਦੇ ਹਲਕਾ ਮਹਿਲ ਕਲਾਂ ਤੋਂ ਨੌਜਵਾਨ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵੱਲੋਂ ਹਲਕਾ ਮਹਿਲ ਕਲਾਂ ਦੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀਆਂ ਘਾਟਾਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਉਹਨਾਂ ਵਿਧਾਨ ਸਭਾ ਵਿੱਚ ਆਪਣੇ ਸਵਾਲ ਵਿੱਚ ਪੁੱਛਿਆ ਕਿ ਕੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਦੱਸਣਗੇ ਕਿ ਹਲਕਾ ਮਹਿਲ ਕਲਾਂ ਦੇ ਸਰਕਾਰੀ ਹਸਪਤਾਲ ਵਿੱਚ ਐਕਸ.ਰੇ , ਈ. ਸੀ .ਜੀ, ਐੱਮ. ਡੀ ਡਾਕਟਰ ਅਤੇ ਰੇਡੀਓਲੋਜਿਸਟ ਦੀ ਘਾਟ ਹੈ?
ਜੇਕਰ ਅਜਿਹਾ ਹੈ ਤਾਂ ਇਸ ਨੂੰ ਕਦੋਂ ਪੂਰਾ ਕੀਤਾ ਜਾਵੇਗਾ? ਇਸ ਦੇ ਜਵਾਬ ਵਿੱਚ ਪੰਜਾਬ ਸਰਕਾਰ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਕਿਹਾ ਗਿਆ ਹੈ ਕਿ ਮੈਡੀਕਲ ਅਫਸਰ (ਸਪੈਸ਼ਲਿਸਟ) ਦੀ ਘਾਟ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਮਾਹਰ ਡਾਕਟਰਾਂ ਦੀ ਰੀ ਇੰਪਲਾਈਮੈਂਟ ਆਧਾਰ ਤੇ ਭਰਤੀ ਪ੍ਰਕਿਰਿਆ ਜਾਰੀ ਹੈ ਜਿਸ ਤਹਿਤ 27 ਮੈਡੀਕਲ ਅਫਸਰ (ਸਪੈਸ਼ਲਿਸਟ) ਨੂੰ ਰੀ ਐਂਪਲਾਇਮੈਂਟ ਆਧਾਰ ਤੇ ਜਲਦੀ ਹੀ ਨਿਯੁਕਤੀ ਪੱਤਰ ਜਾਰੀ ਕੀਤੇ ਜਾ ਰਹੇ ਹਨ।
ਮਾਹਿਰ ਡਾਕਟਰਾਂ ਦੀਆਂ ਹੋਰ ਖਾਲੀ ਹੋਈਆਂ ਅਸਾਮੀਆਂ ਭਰਨ ਲਈ 32ਵੀਂ ਵਾਕ ਇਨ ਇੰਟਰਵਿਊ ਜਲਦੀ ਹੀ ਕਰਵਾਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਹਲਕਾ ਮਹਿਲ ਕਲਾਂ ਦੇ ਅਧੀਨ ਆਉਂਦੇ ਕਸਬਾ ਸ਼ੇਰਪੁਰ ਦੇ ਹਸਪਤਾਲ ਵਿੱਚ ਡਾਕਟਰਾਂ ਦੀ ਘਾਟ ਨੂੰ ਲੈ ਕੇ ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ ਕਾਫੀ ਸੰਘਰਸ਼ ਕੀਤੇ ਜਾ ਚੁੱਕੇ ਹਨ। ਹੁਣ ਇਹ ਮੁੱਦਾ ਵਿਧਾਨ ਸਭਾ ਵਿੱਚ ਗੂੰਜਣ ਤੋਂ ਮਗਰੋਂ ਹਲਕਾ ਨਿਵਾਸੀਆਂ ਨੂੰ ਡਾਕਟਰਾਂ ਦੀ ਘਾਟ ਪੂਰੀ ਹੋਣ ਦੀ ਆਸ ਬੱਝੀ ਹੈ।
Âਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਤੇ ਸਿੱਖ ਬੁੱਧੀਜੀਵੀ ਮੰਚ ਦੇ ਪ੍ਰਧਾਨ ਮਾਸਟਰ ਹਰਬੰਸ ਸਿੰਘ ਸੇਰਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਸਿਰਫ ਟਾਲ ਮਟੋਲ ਦੀ ਨੀਤੀ ਤੇ ਕੰਮ ਕਰ ਰਹੀ ਹੈ । ਸਿਹਤ ਮੰਤਰੀ ਵੱਲੋਂ ਤੁਰੰਤ ਡਾਕਟਰਾਂ ਦੀ ਭਰਤੀ ਪ੍ਰਕਿਰਿਆ ਪੂਰੀ ਕਰਨੀ ਚਾਹੀਦੀ ਹੈ ਨਾ ਕਿ ਸਿਰਫ ਆਪਣੇ ਬਿਆਨਾਂ ਤੱਕ ਸੀਮਤ ਰਹਿਣਾ ਚਾਹੀਦਾ ਹੈ।
Âਸ ਸਬੰਧੀ ਸੀਨੀਅਰ ਕਾਂਗਰਸੀ ਆਗੂ ਡਾ. ਕੇਸਰ ਸਿੰਘ ਦੀਪ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਸਮੁੱਚੇ ਪੰਜਾਬ ਲਈ ਡਾਕਟਰ ਭਰਤੀ ਕਰਨ ਲਈ ਯਤਨਸ਼ੀਲ ਹਨ ਪਰ ਸੇਰਪੁਰ ਹਸਪਤਾਲ ਦਾ ਮੁੱਦਾ ਉਨ੍ਹਾਂ ਦੇ ਨਿੱਜੀ ਧਿਆਨ ਵਿੱਚ ਹੈ। ਉਹ ਪਹਿਲਾਂ ਦੀ ਤਰ੍ਹਾਂ ਹੀ ਖਾਲੀ ਪਈਆ ਅਸਾਮੀਆਂ ਨੂੰ ਜਲਦੀ ਪੂਰਾ ਕਰਨਗੇ। Âਸ ਸਬੰਧੀ ਲੋਕ ਮੰਚ ਆਗੂ ਕਾਮਰੇਡ ਸੁਖਦੇਵ ਸਿੰਘ ਬੜੀ ਨੇ ਕਿਹਾ ਕਿ ਮੰਤਰੀ ਝੂਠ ਬੋਲ ਕੇ ਗੁਜਾਰਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਨਵੀਂ ਭਰਤੀ ਵਿੱਚ ਕੋਈ ਡਾਕਟਰ ਆਉਣ ਨੂੰ ਤਿਆਰ ਨਹੀਂ ਹੈ । ਜਿਸ ਦਾ ਮੁੱਖ ਕਾਰਨ ਸਰਕਾਰ ਵੱਲੋਂ ਤਨਖਾਹ ਬਿਲਕੁਲ ਨਾ ਮਾਤਰ ਦਿੱਤੀ ਜਾ ਰਹੀ ਹੈ। ਇਹ ਮੰਤਰੀ ਇਸ ਤਰ੍ਹਾਂ ਦੇ ਜਵਾਬ ਦੇ ਕੇ ਡੰਗ ਟਪਾ ਰਿਹਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।