Sonia Gandhi ਨੇ ਦਿੱਲੀ ਹਿੰਸਾ ਲਈ ਭਾਜਪਾ ਆਗੂਆਂ ਨੂੰ ਠਹਿਰਾਇਆ ਜ਼ਿੰਮੇਵਾਰ
ਨਵੀਂ ਦਿੱਲੀ (ਏਜੰਸੀ)। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ Sonia Gandhi ਨੇ ਦਿੱਲੀ ਹਿੰਸਾ ਨੂੰ ਲੈ ਕੇ ਅੱਜ ਬੁੱਧਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਪੀ. ਚਿਦਾਂਬਰਮ ਸਮੇਤ ਕਈ ਨੇਤਾ ਮੌਜੂਦ ਸਨ। ਇਸ ਦੌਰਾਨ ਸੋਨੀਆ ਨੇ ਕਿਹਾ ਕਿ ਇਹ ਹਿੰਸਾ ਸੋਚੀ ਸਮਝੀ ਸਾਜਿਸ਼ ਹੈ। ਉਨ੍ਹਾਂ ਕਿਹਾ ਕਿ ਇਹ ਹਿੰਸਾ ਭਾਜਪਾ ਨੇ ਭੜਕਾਈ ਹੈ। ਸੋਨੀਆ ਨੇ ਕਿਹਾ ਕਿ ਦਿੱਲੀ ‘ਚ ਐਤਵਾਰ ਤੋਂ ਹਿੰਸਾ ਹੋ ਰਹੀ ਹੈ, ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਕਿੱਥੇ ਸਨ ਅਤੇ ਕੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਦਿੱਲੀ ਦੇ ਹਾਲਾਤ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਜ਼ਿੰਮੇਵਾਰ ਹਨ, ਉਨ੍ਹਾਂ ਨੂੰ ਅਸਤੀਫਾ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਆਗੂਆਂ ਨੇ ਭੜਕਾਊ ਬਿਆਨ ਦਿੱਤੇ, ਜਿਸ ਕਾਰਨ ਨਫ਼ਰਤ ਦਾ ਮਾਹੌਲ ਫੈਲਿਆ।
- ਉਨ੍ਹਾਂ ਨੇ ਕਿਹਾ ਕਿ ਜਾਣ ਬੁੱਝ ਕੇ 72 ਘੰਟੇ ਕਾਰਵਾਈ ਨਹੀਂ ਕੀਤੀ।
- ਭਾਜਪਾ ਨੇਤਾਵਾਂ ਨੇ ਕੋਈ ਕਾਰਵਾਈ ਕਿਉਂ ਨਹੀਂ ਕੀਤੀ।
- ਉਨ੍ਹਾਂ ਨੇ ਕਿਹਾ ਕਿ ਦਿੱਲੀ ਦੀ ਮੌਜ਼ੂਦਾ ਹਾਲਾਤ ਚਿੰਤਾਜਨਕ ਹੈ।
- ਸੋਨੀਆ ਨੇ ਕਿਹਾ ਕਿ ਸਰਕਾਰ ਨੇ ਕੁਝ ਨਹੀਂ ਕੀਤਾ, ਹਿੰਸਾ ਕਾਰਨ 20 ਲੋਕ ਮਾਰੇ ਗਏ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।