ਹਾਲਾਤ ਸੁਧਾਰਨ ਲਈ ਵੱਡੇ ਐਕਸ਼ਨ ਦੀ ਤਿਆਰੀ
ਨਵੀਂ ਦਿੱਲੀ (ਏਜੰਸੀ)। ਰਾਜਧਾਨੀ ਦੀ ਉੱਤਰ-ਪੂਰਬੀ ਦਿੱਲੀ (Delhi Violence) ਵਿੱਚ ਇਸ ਲਈ ਵੱਡੀ ਕਾਰਵਾਈ ਤਿਆਰ ਕੀਤੀ ਜਾ ਰਹੀ ਹੈ, ਸੁਰੱਖਿਆ ਬਲਾਂ ਦੀਆਂ 60 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਖ਼ੁਦ ਵਿਸ਼ੇਸ਼ ਪੁਲਿਸ ਕਮਿਸ਼ਨਰ ਐਸਐਨ ਸ੍ਰੀਵਾਸਤਵ ਇਸ ਕੇਸ ਦਾ ਚਾਰਜ ਲੈਣ ਲਈ ਦੰਗੇ ਵਾਲੇ ਖੇਤਰ ‘ਚ ਪਹੁੰਚ ਗਏ ਹਨ। ਉੱਤਰ ਪੂਰਬੀ ਦਿੱਲੀ ਦੇ ਕਈ ਇਲਾਕਿਆਂ ਵਿੱਚ ਹੋਈ ਹਿੰਸਾ ਤੋਂ ਬਾਅਦ ਅੱਜ ਕੇਂਦਰ ਸਰਕਾਰ ਨੇ ਕੇਂਦਰੀ ਸੁਰੱਖਿਆ ਬਲਾਂ ਦੀਆਂ 15 ਹੋਰ ਕੰਪਨੀਆਂ ਭੇਜੀਆਂ ਹਨ, ਹੁਣ ਕੁੱਲ 60 ਕੰਪਨੀਆਂ ਉੱਥੇ ਤਾਇਨਾਤ ਕੀਤੀਆਂ ਗਈਆਂ ਹਨ। ਇਨ੍ਹਾਂ ਕੰਪਨੀਆਂ ‘ਚੋਂ 15 ਕੰਪਨੀਆਂ ਨੂੰ ਰਿਜ਼ਰਵ ਰੱਖਿਆ ਗਿਆ ਹੈ ਜਦੋਂਕਿ ਬਾਕੀ 45 ਕੰਪਨੀਆਂ ਉੱਥੇ ਕੰਮ ਜਾਰੀ ਰੱਖਣਗੀਆਂ। ਦਿੱਲੀ ਪੁਲਿਸ ਦੇ ਇੱਕ ਉੱਚ ਅਧਿਕਾਰੀ ਨੇ ਕਿਹਾ ਕਿ ਦੰਗਾ ਪ੍ਰਭਾਵਤ ਖੇਤਰ ‘ਚ ਵੱਡੀ ਕਾਰਵਾਈ ਦੇ ਮਾਮਲੇ ਵਿੱਚ ਇੰਨੀ ਵੱਡੀ ਫੋਰਸ ਤਾਇਨਾਤ ਕੀਤੀ ਗਈ ਹੈ ਕਿਉਂਕਿ ਪਿਛਲੇ ਤਿੰਨ ਦਿਨਾਂ ਤੋਂ ਉੱਥੇ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਸੀ।
ਇਸ ਦੌਰਾਨ ਨਵੀਂ ਨਿਯੁਕਤ ਵਿਸ਼ੇਸ਼ ਕਮਿਸ਼ਨਰ ਐਸਐਸ ਸ਼੍ਰੀਵਾਸਤਵ ਜੋ ਦਿੱਲੀ ਪੁਲਿਸ ‘ਚ ਤਾਇਨਾਤ ਹਨ ਸਵੇਰੇ ਸੀਲਮਪੁਰ ਖੇਤਰ ਪਹੁੰਚੇ। ਜਿੱਥੇ ਉਨ੍ਹਾਂ ਨੇ ਉੱਚ ਅਧਿਕਾਰੀਆਂ ਨਾਲ ਇੱਕ ਮੁਲਾਕਾਤ ਕੀਤੀ ਤੇ ਦੰਗਾ ਪ੍ਰਭਾਵਿਤ ਖੇਤਰਾਂ ਦਾ ਦੌਰਾ ਵੀ ਕੀਤਾ। ਸੂਤਰਾਂ ਨੇ ਦੱਸਿਆ ਕਿ ਸ੍ਰੀਵਾਸਤਵ ਨੇ ਮੀਟਿੰਗ ‘ਚ ਪੁਲਿਸ ਅਧਿਕਾਰੀਆਂ ਨੂੰ ਸਪੱਸ਼ਟ ਤੌਰ ‘ਤੇ ਕਿਹਾ ਕਿ ਦੰਗਾਕਾਰੀਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ ਤੇ ਕਿਸੇ ਨਾਲ ਕੋਈ ਵਿਤਕਰਾ ਨਹੀਂ ਕੀਤਾ ਜਾਣਾ ਚਾਹੀਦਾ। ਦੂਜੇ ਪਾਸੇ, ਸ਼ਾਹੀਨ ਬਾਗ ਮਾਮਲੇ ‘ਚ ਸੁਪਰੀਮ ਕੋਰਟ ਦੇ ਆਦੇਸ਼ ਤੋਂ ਬਾਅਦ ਪੁਲਿਸ ਹੈੱਡਕੁਆਟਰਾਂ ‘ਚ ਇੱਕ ਮੀਟਿੰਗ ਬੁਲਾਈ ਗਈ।
- ਸੁਪਰੀਮ ਕੋਰਟ ‘ਚ ਸੁਣਵਾਈ ਦੌਰਾਨ ਸਾਲਿਸਿਟਰ ਜਨਰਲ ਨੇ ਅਦਾਲਤ ਨੂੰ ਕਿਹਾ ਕਿ ਕਾਰਵਾਈ ਕਰਨ ਦੇ ਹੁਕਮ ਦਿੱਤੇ ਜਾਣ।
- ਜਿਸ ‘ਤੇ ਅਦਾਲਤ ਨੇ ਕਿਹਾ ਕਿ ਉਹ ਕੋਈ ਆਦੇਸ਼ ਨਹੀਂ ਦੇ ਰਹੇ ਤੇ ਨਾ ਹੀ ਕੋਈ ਮਨਾਹੀ ਕਰ ਰਹੇ ਹਨ।
- ਦਿੱਲੀ ਪੁਲਿਸ ਦੇ ਇੱਕ ਉੱਚ ਅਧਿਕਾਰੀ ਨੇ ਕਿਹਾ ਕਿ
- ਅਦਾਲਤ ਦੇ ਹੁਕਮਾਂ ਦੀ ਕਾਨੂੰਨੀ ਤੌਰ ‘ਤੇ ਨਜ਼ਰਸਾਨੀ ਕੀਤੀ ਜਾ ਰਹੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।