ਟਰੰਪ ਦੀ ਕੋਰੋਨਾ ਵਾਇਰਸ ਦੀ ਜਾਂਚ ਨੈਗੇਟਿਵ
ਵਾਈਟ ਹਾਊਸ ਨੇ ਜਾਰੀ ਕੀਤਾ ਬਿਆਨ
ਵਾਸ਼ਿੰਗਟਨ, ਏਜੰਸੀ। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਕੋਰੋਨਾ ਵਾਇਰਸ (Corona Virus) ਦੀ ਜਾਂਚ ਰਿਪੋਰਟ ਨੈਗੇਟਿਵ ਆਈ ਹੈ। ਵਾਈਟ ਹਾਊਸ ਦੁਆਰਾ ਸ਼ਨਿੱਚਰਵਾਰ ਦੀ ਰਾਤ ਜਾਰੀ ਬਿਆਨ ‘ਚ ਰਾਸ਼ਟਰਪਤੀ ਦੇ ਨਿੱਜੀ ਡਾਕਟਰ ਸੀਨ ਕੋਨਲੀ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਸ੍ਰੀ ਟਰੰਪ ਕੋਰੋਨਾ ਵਾਇਰਸ ਤੋਂ ਪੀੜਤ ਨਹੀਂ ਹੈ ਅਤੇ ਉਹਨਾਂ ਦੀ ਜਾਂਚ ਰਿਪੋਰਟ ਨੈਗੇਟਿਵ ਆਈ ਹੈ। ਸੀਐਨਬੀਸੀ ਦੀ ਰਿਪੋਰਟ ਅਨੁਸਾਰ ਰਾਸ਼ਟਰਪਤੀ ਟਰੰਪ ਦੇ ਬ੍ਰਾਜੀਲ ਦੇ ਪ੍ਰਤੀਨਿਧੀਮੰਡਲ ਨਾਲ ਡਿਨਰ ਕਰਨ ਦੇ ਇੱਕ ਹਫਤੇ ਬਾਅਦ ਡੂੰਘੀ ਚਰਚਾ ਤੋਂ ਬਾਅਦ ਸ਼ੁੱਕਰਵਾਰ ਨੂੰ ਰਾਸ਼ਟਰਪਤੀ ਦੀ ਕੋਰੋਨਾ ਵਾਇਰਸ ਦੀ ਜਾਂਚ ਕਰਨ ਦਾ ਫੈਸਲਾ ਕੀਤਾ ਹੈ। ਸ੍ਰੀ ਕੋਨਲੀ ਨੇ ਕਿਹਾ ਕਿ ਪਿਛਲੀ ਰਾਤ ਨੂੰ ਰਾਸ਼ਟਰਪਤੀ ਟਰੰਪ ਦੀ ਕੋਰੋਨਾ ਜਾਂਚ ‘ਤੇ ਲੰਬੀ ਚਰਚਾ ਹੋਈ, ਇਸ ਤੋਂ ਬਾਅਦ ਜਾਂਚ ਦੀ ਪ੍ਰਕਿਰਿਆ ਅੱਗੇ ਵਧਾਈ ਗਈ, ਮੈਨੂੰ ਜਾਣਕਾਰੀ ਮਿਲੀ ਹੈ ਕਿ ਉਹਨਾਂ ਦੀ ਜਾਂਚ ਰਿਪੋਰਟ ਨੈਗੇਟਿਵ ਆਈ ਹੈ। ਅਸੀਂ ਲਗਾਤਾਰ ਉਹਨਾਂ ਦੇ ਸੰਪਰਕ ‘ਚ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।