ਖੇਤੀ ਮੰਡੀ ਨਿੱਜੀ ਕੰਪਨੀਆਂ ਦੇ ਹਵਾਲੇ ਕਰਨਾ ਚਾਹੁੰਦੀ ਐ ਮੋਦੀ ਸਰਕਾਰ : ਸਰਵਣ ਸਿੰਘ ਪੰਧੇਰ

ਖੇਤੀ ਮੰਡੀ ਨਿੱਜੀ ਕੰਪਨੀਆਂ ਦੇ ਹਵਾਲੇ ਕਰਨਾ ਚਾਹੁੰਦੀ ਐ ਮੋਦੀ ਸਰਕਾਰ : ਸਰਵਣ ਸਿੰਘ ਪੰਧੇਰ

ਅੰਮ੍ਰਿਤਸਰ ,(ਰਾਜਨ ਮਾਨ) ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਮੋਦੀ ਸਰਕਾਰ ਵੱਲੋਂ ਕਣਕ ਤੇ ਝੋਨੇ ਦੀ ਸਰਕਾਰੀ ਖਰੀਦ ਬੰਦ ਕਰਕੇ ਖੇਤੀ ਮੰਡੀ ਨਿੱਜੀ ਕੰਪਨੀਆਂ ਦੇ ਹਵਾਲੇ ਕਰਨ ਦੀ ਨਿਖੇਧੀ ਕੀਤੀ ਹੈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮਜੀਠਾ ਜ਼ੋਨ ਦੀ ਇੱਕ ਇਕੱਤਰਤਾ ਜੋਨ ਪ੍ਰਧਾਨ ਮੁਖਤਾਰ ਸਿੰਘ ਭੰਗਵਾਂ ਦੀ ਅਗਵਾਈ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਵਿਚਲੀ ਮੋਦੀ ਸਰਕਾਰ ਵੱਲੋਂ ਕਣਕ ਤੇ ਝੋਨੇ ਦੀ ਸਰਕਾਰੀ ਖਰੀਦ ਬੰਦ ਕਰਕੇ ਖੇਤੀ ਮੰਡੀ ਨਿੱਜੀ ਕੰਪਨੀਆਂ ਦੇ ਹਵਾਲੇ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ  ਪੰਜਾਬ ਵਿੱਚ ਕੈਪਟਨ ਸਰਕਾਰ ਵੀ ਆਪਣੇ ਕਰਜ਼ਾ ਮੁਆਫੀ ਦੇ ਵਾਅਦੇ ਤੋਂ ਮੁੱਕਰ ਚੁੱਕੀ ਹੈ ਅਤੇ ਕਿਸਾਨਾਂ ਦੀਆਂ ਕੁਰਕੀਆਂ, ਗ੍ਰਿਫਤਾਰੀਆਂ ਕੀਤੀਆਂ ਜਾ ਰਹੀਆਂ ਹਨ

ਜਥੇਬੰਦੀ ਨੇ ਮੰਗ ਕੀਤੀ ਕਿ ਕਿਸਾਨ ਮਜ਼ਦੂਰਾਂ ਦਾ ਸਾਰਾ ਕਰਜਾ ਮੁਆਫ ਕੀਤਾ ਜਾਵੇ ਇਸ ਦੇ ਨਾਲ ਹੀ ਸੂਬੇ ਵਿੱਚ ਨਿੱਤ ਦਿਨ 3 ਤੋਂ 5 ਨੌਜਵਾਨ ਨਸ਼ੇ ਦੀ ਭੇਂਟ ਚੜ੍ਹ ਰਹੇ ਹਨ, ਨਸ਼ਾ ਮਾਫੀਆ, ਪੁਲਿਸ ਅਤੇ ਸਿਆਸਤਦਾਨਾਂ ਦਾ ਗਠਜੋੜ ਖਤਮ ਕਰਕੇ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾਵੇ ਉਨ੍ਹਾਂ ਕਿਹਾ ਕਿ ਬਿਜਲੀ ਕੰਪਨੀਆਂ ਨਾਲ ਕੀਤੇ ਸਮਝੌਤੇ ਰੱਦ ਕਰਕੇ ਬਿਜਲੀ ਸਸਤੀ ਦਿੱਤੀ ਜਾਵੇ, ਫਸਲਾਂ ਦੇ ਭਾਅ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਦਿੱਤੇ ਜਾਣ, ਮਜ਼ਦੂਰਾਂ ਨੂੰ 5 ਮਰਲੇ ਦੇ ਪਲਾਟ, ਸਸਤਾ ਅਨਾਜ, ਬੁਢਾਪਾ ਪੈਨਸ਼ਨ ਆਦਿ ਦਿੱਤੇ ਜਾਣ ਦੀ ਮੰਗ ਕੀਤੀ

ਉਨ੍ਹਾਂ ਕਿਹਾ ਕਿ ਦੁਨੀਆਂ ਭਰ ਵਿੱਚ ਕੋਰੋਨਾ ਵਾਇਰਸ ਫੈਲਿਆ ਹੋਇਆ ਹੈ ਪਰ ਕੇਂਦਰ ਅਤੇ ਪੰਜਬ ਸਰਕਾਰਾਂ ਲੋਕਾਂ ਦੇ ਧਿਆਨ ਅਸਲ ਮੁੱਦਿਆਂ ਤੋਂ ਹਟਾ ਕੇ ਇਸ ਪਾਸੇ ਵੱਲ ਲਗਾ ਕੇ ਲੋਕਾਂ ਨੂੰ ਡਰਾ ਰਹੀਆਂ ਹਨ ਜਦ ਕਿ ਹਰ ਰੋਜ਼ ਦੇਸ਼ ਵਿੱਚ 8 ਹਜ਼ਾਰ ਲੋਕ ਭੁੱਖਮਰੀ ਨਾਲ ਮਰ ਰਹੇ ਹਨ ਉਨ੍ਹਾ ਕਿਹਾ ਕਿ ਕੋਰੋਨਾ ਵਰਗੀ ਭਿਆਨਕ ਬਿਮਾਰੀ ਤੋਂ ਬਚਾਅ ਕਰਨਾ ਜ਼ਰੂਰੀ ਹੈ ਡਰਾਉਣਾ ਜ਼ਰੂਰੀ ਨਹੀਂ ਇਸ ਮੌਕੇ ਸਤਨਾਮ ਸਿੰਘ ਭੰਗਵਾਂ, ਗੁਰਮੀਤ ਸਿੰਘ ਵੀਰਮ, ਅਮਰਜੀਤ ਸਿੰਘ ਵੀਰਮ ਸੇਵਾ ਸਿੰਘ ਪੰਧੇਰ, ਲਾਲੀ ਪੰਧੇਰ, ਸਵਰਨ ਸਿੰਘ ਕੋਟਲਾ, ਗੁਲਜ਼ਾਰ ਸਿੰਘ ਕੋਟਲਾ, ਗੁਰਪ੍ਰੀਤ ਸਿੰਘ ਬੱਲ, ਕ੍ਰਿਪਾਲ ਸਿੰਘ ਕਲੇਰ, ਸੂਬਾ ਸਿੰਘ ਮਾਂਗਟ, ਸੁਖਦੇਵ ਸਿੰਘ ਬੇਗੇਵਾਲ, ਸਵਿੰਦਰ ਸਿੰਘ, ਮਲੂਕ ਸਿਘ ਮਾਨ, ਸਰਬਜੀਤ ਸਿੰਘ ਨੰਗਲ ਪੰਨੂੰਆ ਆਦਿ ਹਾਜਰ ਸਨ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।