ਬਜ਼ੁਰਗ ਔਰਤ ਤੇ ਬਜ਼ੁਰਗ ਵਿਅਕਤੀ ਨੇ ਕੀਤੀ ਨਹਿਰ ‘ਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ

ਬਜ਼ੁਰਗ ਔਰਤ ਤੇ ਬਜ਼ੁਰਗ ਵਿਅਕਤੀ ਨੇ ਕੀਤੀ ਨਹਿਰ ‘ਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ

ਸ੍ਰੀ ਮੁਕਤਸਰ ਸਾਹਿਬ, (ਭਜਨ ਸਿੰਘ ਸਮਾਘ) ਪਿੰਡ ਚੱਕ ਦੂਹੇ ਵਾਲਾ ਕੋਲੋਂ ਗੁਜ਼ਰਦੀ ਸਰਹੰਦ ਫੀਡਰ ਨਹਿਰ ਵਿੱਚ ਛਾਲ ਮਾਰ ਕੇ ਇੱਕ ਵਿਅਕਤੀ ਵੱਲੋਂ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਦੀ ਪਹਿਚਾਣ ਜਸਵਿੰਦਰ ਸਿੰਘ ਪੁੱਤਰ ਅਜੀਤ ਸਿੰਘ (60) ਵਾਸੀ ਨੇੜੇ ਅਜੀਤ ਸਿਨੇਮਾ ਸ੍ਰੀ ਮੁਕਤਸਰ ਸਾਹਿਬ ਦੇ ਤੌਰ ‘ਤੇ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੱਕ ਦੂਹੇ ਵਾਲਾ ਦੇ ਚੌਂਕੀ ਇੰਚਾਰਜ਼ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਉਕਤ ਜਸਵਿੰਦਰ ਸਿੰਘ ਦੀ ਲਾਸ਼ ਕਰੀਬ 12:30 ਵਜੇ ਮਹਿਰਾਜ ਵਾਲਾ ਦੇ ਨਜ਼ਦੀਕ ਨਹਿਰ ਵਿਚੋਂ ਮਿਲ ਚੁੱਕੀ ਹੈ, ਜਿਸ ਨੂੰ ਪੋਸਟਮਾਟਮ ਦੇ ਲਈ ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਹਸਪਤਾਲ ਵਿਖੇ ਰਖਵਾਅ ਦਿੱਤਾ ਹੈ।

ਜਸਵਿੰਦਰ ਸਿੰਘ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਹ ਲੰਮੇ ਸਮੇਂ ਤੋਂ ਦਿਮਾਗੀ ਤੌਰ ‘ਤੇ ਪਰੇਸ਼ਾਨ ਰਹਿੰਦਾ ਸੀ, ਇਸੇ ਪਰੇਸ਼ਾਨੀ ਕਾਰਨ ਉਸ ਨੇ ਬੀਤੇ ਦਿਨੀਂ ਕਰੀਬ 4:30 ਵਜੇ ਨਹਿਰ ‘ਚ ਛਲਾਂਘ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਉਧਰ ਪਿੰਡ ਦੂਹੇ ਵਾਲਾ ਦੀ ਔਰਤ ਨੇ ਇਸੇ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ, ਪਿੰਡ ਵਾਸੀਆਂ ਵੱਲੋਂ ਉਕਤ ਔਰਤ ਦੀ ਲਾਸ਼ ਦੀ ਭਾਲ ਕੀਤੀ ਜਾ ਰਹੀ ਹੈ। ਮੌਕੇ ‘ਤੇ ਮੌਜ਼ੂਦ ਪਿੰਡ ਵਾਸੀਆਂ ਨੇ ਦੱਸਿਆ ਕਿ ਅਮਰਜੀਤ ਕੌਰ ਪਤਨੀ ਹਰਚੰਦ ਸਿੰਘ (45) ਜੋ ਕਿ ਦਿਮਾਗੀ ਤੌਰ ‘ਤੇ ਪਰੇਸ਼ਾਨ ਸੀ, ਇਸੇ ਪਰੇਸ਼ਾਨੀ ਕਾਰਨ ਅੱਜ ਸਵੇਰੇ ਕਰੀਬ 9 ਵਜੇ ਨਹਿਰ ਵਿੱਚ ਛਾਲ ਮਾਰ ਦਿੱਤੀ। ਇਸ ਮੌਕੇ ਚੌਂਕੀ ਇੰਚਾਰਜ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਫਿਲਹਾਲ ਨਹਿਰ ਦਾ ਪਾਣੀ ਘੱਟ ਕਰ ਦਿੱਤਾ ਗਿਆ ਤੇ ਜ਼ਲਦੀ ਹੀ ਲਾਸ਼ ਦੀ ਭਾਲ ਕਰ ਲਈ ਜਾਵੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।