ਕੋਰੋਨਾਵਾਇਰਸ : ਹਸਪਤਾਲਾਂ ਨੂੰ ਫੰਡ ਜਾਰੀ ਕਰਨ ਲਈ ਬਾਦਲ ਸਾਂਸਦ ਜੋੜੇ ਵੱਲੋਂ ਪਹਿਲਕਦਮੀ

ਫਿਰੋਜ਼ਪੁਰ ਤੇ ਬਠਿੰਡਾ ਦੇ ਹਸਪਤਾਲਾਂ ਨੂੰ ਜਾਰੀ ਕਰਨਗੇ ਫੰਡ

ਬਠਿੰਡਾ,(ਸੁਖਜੀਤ ਮਾਨ) ਕੋਰੋਨਾਵਾਇਰਸ ਵਿਰੁੱਧ ਲੜਾਈ ਦੌਰਾਨ ਸੂਬੇ ਦੇ ਸਰਕਾਰੀ ਹਪਸਤਾਲਾਂ ‘ਚ ਮੈਡੀਕਲ ਸਾਜੋ ਸਮਾਨਾਂ ਅਤੇ ਟੈਸਟ ਕਿੱਟਾਂ ਦੀ ਕਮੀਂ ਦੀਆਂ ਖ਼ਬਰਾਂ ਸਾਹਮਣੇ ਆਉਣ ਮਗਰੋਂ ਹਸਪਤਾਲਾਂ ਨੂੰ ਇਹ ਲੋੜੀਂਦਾ ਸਮਾਨ ਖ੍ਰੀਦਣ ਲਈ ਫੰਡ ਜ਼ਾਰੀ ਕਰਨ ਦੀ ਪਹਿਲ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਹੈ ਇਸ ਸਾਂਸਦ ਜੋੜੇ ਵੱਲੋਂ ਜਾਰੀ ਕੀਤੇ ਸਾਂਝੇ ਬਿਆਨ ਰਾਹੀਂ ਕਿਹਾ ਗਿਆ ਹੈ ਕਿ ਉਹਨਾਂ ਦੇ ਹਲਕਿਆਂ ਫਿਰੋਜ਼ਪੁਰ ਅਤੇ ਬਠਿੰਡਾ ਵਿਚ ਪੈਂਦੇ ਸਾਰੇ ਹਸਪਤਾਲ ਇਸ ਮੰਤਵ ਲਈ ਫੰਡ ਹਾਸਿਲ ਕਰ ਸਕਣਗੇ ਉਨ੍ਹਾਂ ਬਾਕੀ ਸਾਰੇ ਸਾਂਸਦਾਂ ਨੂੰ ਵੀ ਆਪਣੇ ਅਖ਼ਤਿਆਰੀ ਫੰਡਾਂ ਵਿੱਚੋਂ ਕਰੋਨਵਾਇਰਸ ਦੇ ਇਲਾਜ ਲਈ ਲੋੜੀਂਦਾ ਮੈਡੀਕਲ ਸਾਜ਼ੋ-ਸਮਾਨ ਖਰੀਦਣ ਵਾਸਤੇ ਹਸਪਤਾਲਾਂ ਨੂੰ ਫੰਡ ਜਾਰੀ ਕਰਨ ਦੀ ਅਪੀਲ ਕੀਤੀ ਹੈ

ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਮੈਡੀਕਲ ਸਾਜ਼ੋ-ਸਮਾਨ ਅਤੇ ਟੈਸਟਿੰਗ ਕਿੱਟਾਂ ਦੀ ਭਾਰੀ ਕਮੀ ਦੀਆਂ ਰਿਪੋਰਟਾਂ ਆ ਰਹੀਆਂ ਹਨ ਉਹਨਾਂ ਕਿਹਾ ਕਿ ਇਸ ਸੰਬੰਧੀ ਜ਼ਿਲ੍ਹਾ ਪ੍ਰਸਾਸ਼ਨ ਹਸਪਤਾਲਾਂ ਨਾਲ ਸੰਪਰਕ ਕਰ ਸਕਦਾ ਹੈ ਅਤੇ ਵਿਸ਼ੇਸ਼ ਮੈਡੀਕਲ ਸਾਜ਼ੋਸਮਾਨ ਲਈ ਲੋੜੀਂਦੇ ਫੰਡ ਉਹਨਾਂ ਦੇ ਅਖ਼ਤਿਆਰੀ ਫੰਡਾਂ ਵਿਚੋਂ ਜਾਰੀ ਕੀਤੇ ਜਾਣਗੇ ਦੋਵੇਂ ਸਾਂਸਦਾਂ ਨੇ ਪੰਜਾਬ ਅਤੇ ਦੇਸ਼ ਦੇ ਬਾਕੀ ਸਾਂਸਦਾਂ ਨੂੰ ਵੀ ਅਪੀਲ ਕੀਤੀ ਕਿ ਉਹ ਜਲਦੀ ਤੋਂ ਜਲਦੀ ਸਰਕਾਰੀ ਹਸਪਤਾਲਾਂ ਲਈ ਫੰਡ ਜਾਰੀ ਕਰਕੇ ਇਸ ਮਹਾਮਾਰੀ ਖ਼ਿਲਾਫ ਲੜਾਈ ਵਿਚ ਆਪਣਾ ਯੋਗਦਾਨ ਪਾਉਣ ਉਨ੍ਹਾਂ ਕਿਹਾ ਕਿ ਬਾਕੀ ਸਾਰੇ ਚੁਣੇ ਹੋਏ ਨੁੰਮਾਇਦਿਆਂ ਅਤੇ ਜਨਤਾ ਵੀ ਨੂੰ ਇਸ ਕਾਰਜ ਵਿਚ ਸਹਾਇਤਾ ਕਰਨੀ ਚਾਹੀਦੀ ਹੈ ਤੇ ਇਹ ਰਾਹਤ ਕਾਰਜ ਤੁਰੰਤ ਸ਼ੁਰੂ ਕਰਨਾ ਚਾਹੀਦਾ ਹੈ

ਉਨ੍ਹਾਂ ਐਸਜੀਪੀਸੀ ਨੂੰ ਵੀ ਅਪੀਲ ਕੀਤੀ ਕਿ ਉਹ ਮਾਸਕ ਅਤੇ ਸੈਨੇਟਾਈਜ਼ਰ ਵੰਡ ਕੇ ਇਸ ਕਾਰਜ ਵਿਚ ਆਪਣਾ ਯੋਗਦਾਨ ਪਾਉਣ ਸ੍ਰੋਮਣੀ ਅਕਾਲੀ ਦਲ ਪ੍ਰਧਾਨ ਨੇ ਪ੍ਰਭਾਵਿਤ ਦੇਸ਼ਾਂ ‘ਚ ਅਕਾਲੀ ਦਲ ਦੀਆਂ ਇਕਾਈਆਂ ਨੂੰ ਇਸ ਕਾਰਜ ਵਿਚ ਮੱਦਦ ਕਰਨ ਦੀ ਅਪੀਲ ਕੀਤੀ ਹੈ ਕਿ ਜਿਹੜੇ ਭਾਰਤੀ ਇਟਲੀ, ਸਪੇਨ, ਬਰਤਾਨੀਆ, ਜਰਮਨੀ, ਕੈਨੇਡਾ ਅਤੇ ਅਮਰੀਕਾ ਵਰਗੇ ਮੁਲਕਾਂ ਅੰਦਰ ਰੁਜ਼ਗਾਰ ਗੁਆ ਬੈਠੇ ਹਨ ਅਤੇ ਲੋੜਵੰਦ ਹਨ, ਉਨ੍ਹਾਂ ਦੀ ਪੰਜਾਬੀ ਭਰਾਵਾਂ ਵੱਲੋਂ ਮੱਦਦ ਕੀਤੀ ਜਾਣੀ ਚਾਹੀਦੀ ਹੈ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।