ਕਰੋਨਾ ਵਾਇਰਸ ਦੇ ਕਹਿਰ ਨਾਲ ਨਜਿੱਠਣ ਲਈ ਸਿਆਸੀ ਆਗੂ ਆਏ ਅੱਗੇ

ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਕੋਸ਼ ਲਈ ਦਿੱਤੀ

ਫਰੀਦਕੋਟ/ਸਰਦੂਲਗੜ੍ਹ (ਸੱਚ ਕਹੂੰ ਨਿਊਜ਼/ਗੁਰਜੀਤ ਸ਼ੀਂਹ) ਕਰੋਨਾ ਵਾਇਰਸ ਦੇ ਕਹਿਰ ਨਾਲ ਨਜਿੱਠਣ ਲਈ ਸਿਆਸੀ ਆਗੂ ਵੀ ਅੱਗੇ ਆਉਣ ਲੱਗੇ ਹਨ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਤੇ ਵਿਧਾਇਕ ਫਰੀਦਕੋਟ ਕੁਸ਼ਲਦੀਪ ਸਿੰਘ ਢਿੱਲੋਂ ਤੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੇ ਰਾਹਤ ਫੰਡ ‘ਚ ਸਹਿਯੋਗ ਦੇਣ ਦਾ ਐਲਾਨ ਕੀਤਾ ਹੈ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਤੇ ਵਿਧਾਇਕ ਫਰੀਦਕੋਟ ਕੁਸ਼ਲਦੀਪ ਸਿੰਘ ਢਿੱਲੋਂ ਨੇ ਮੁੱਖ ਮੰਤਰੀ ਪੰਜਾਬ ਦੇ ਯਤਨਾਂ ‘ਤੇ ਪਹਿਲਕਦਮੀ ਕਰਦਿਆਂ ਪੰਜਾਬ ਵਿੱਚ ਕਰੋਨਾ ਮਹਾਂਮਾਰੀ ਦੇ ਵਧੇ ਕਰੋਪ ਦੇ ਚਲਦਿਆਂ ਅੱਗੇ ਸਥਿਤੀ ਨਾਲ ਨਜਿੱਠਣ ਅਤੇ ਲੋੜਵੰਦ ਦੀ ਮੱਦਦ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਕੋਸ਼ ਨੂੰ ਦੇਣ ਦਾ ਐਲਾਨ ਕੀਤਾ।

ਕੁਸ਼ਲਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਆਪਣੇ ਹਲਕੇ ਦੇ ਸਮੂਹ ਸਰਪੰਚਾਂ, ਮੈਂਬਰ ਨਗਰ ਕੌਂਸਲਾਂ, ਨੰਬਰਦਾਰਾਂ ਆਦਿ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਆਪਣੇ ਪਿੰਡ ਜਾਂ ਵਾਰਡਾਂ ਵਿੱਚ ਕਰੋਨਾ ਨਾਲ ਨਜਿੱਠਣ ਲਈ ਕੰਮ ਕਰਨ ਅਤ ਜੇਕਰ ਉਨ੍ਹਾਂ ਦੇ ਪਿੰਡ ਜਾਂ ਵਾਰਡਾਂ ਵਿੱਚ ਕੋਈ ਅਜਿਹਾ ਗਰੀਬ ਜਾਂ ਲੋੜਵੰਦ ਜਿਸ ਨੂੰ ਰਾਸ਼ਣ ਜਾਂ ਦਵਾਈਆਂ ਦੀ ਲੋੜ ਹੋਵੇ ਉਸ ਦੀ ਪੂਰਤੀ ਲਈ ਕੰਮ ਕਰਨ ਅਤੇ ਲੋੜ ਪੈਣ ਤੇ ਮੇਰੇ ਨਾਲ ਵੀ ਸੰਪਰਕ ਕਰਨ।

ਇਸੇ ਤਰ੍ਹਾਂ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੇ ਆਪਣੇ ਐੱਮ ਪੀ ਲੈਂਡ ਕੋਟੇ ‘ਚੋਂ 50 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਇਹ ਰਾਸ਼ੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਜ਼ਿਲੇ ਅਧੀਨ ਪੈਂਦੇ ਹਸਪਤਾਲਾਂ ਅਤੇ ਕਰੋਨਾ ਵਾਇਰਸ ਦੀ ਰੋਕਥਾਮ ਆਦਿ ਲੋੜਵੰਦਾਂ ਦੀ ਮੱਦਦ ਲਈ ਦਿੱਤੇ ਗਏ ਹਨ ਉਨ੍ਹਾਂ ਕਿਹਾ ਕਿ ਜਦੋਂ ਵੀ ਕੋਈ ਕਿਸੇ ਕਿਸਮ ਦੀ ਜ਼ਰੂਰਤ ਹੁੰਦੀ ਹੈ ਉਹ ਉੱਥੇ ਆਪਣਾ ਸਹਿਯੋਗ ਕਰਨ ਦੀ ਹਰ ਸੰਭਵ ਕੋਸ਼ਿਸ਼ ਕਰਦੇ ਹਨ ਉਨ੍ਹਾਂ ਕਿਹਾ ਕਿ ਪਹਿਲਾਂ ਉਨ੍ਹਾਂ ਸਿੱਖਿਆ ਦੇ ਸੁਧਾਰ ਲਈ 3 ਤਿੰਨ ਕਰੋੜ ਰੁਪਏ ਵੀ ਆਪਣੇ ਫੰਡ ‘ਚੋਂ ਜ਼ਿਲ੍ਹੇ ਦੇ ਸਕੂਲਾਂ ਲਈ ਦਿੱਤੇ ਗਏ ਹਨ

ਜਿਸ ਨਾਲ ਸਕੂਲਾਂ ਦੀਆਂ ਲੋੜਾਂ ਪੂਰੀਆਂ ਹੋਈਆਂ ਹਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੁਆਰਾ ਕੀਤੇ ਐਲਾਨ ਮੁਤਾਬਿਕ ਪਾਰਟੀ ਦੇ ਸਾਰੇ ਐੱਮ ਪੀ ,ਐੱਮ ਐੱਲ ਏ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਕਰੋਨਾ ਰਾਹਤ ਕੋਸ਼ ਵਿੱਚ ਦੇਣਗੇ ਜਿਸ ਵਿੱਚ ਉਹ ਖੁਦ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਅਤੇ ਉਨ੍ਹਾਂ ਦੇ ਬੇਟੇ ਵਿਧਾਇਕ ਦਿਲਰਾਜ ਸਿੰਘ ਭੂੰਦੜ ਆਪਣੀ ਤਨਖ਼ਾਹ ਮੁੱਖ ਮੰਤਰੀ ਰਾਹਤ ਕੋਸ਼ ਵਿੱਚ ਦੇਣਗੇ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।