ਮਹਿੰਗੇ ਭਾਅ ‘ਤੇ ਸੈਨੇਟਾਈਜ਼ਰ ਤੇ ਮਾਸਕ ਵੇਚਣ ਵਾਲਾ ਕੈਮਿਸਟ ਕਾਬੂ
ਮੋਹਾਲੀ, (ਕੁਲਵੰਤ ਕੋਟਲੀ) ਵਿਸ਼ਵ ਭਰ ਵਿੱਚ ਫੈਲੀ ਮਹਾਂਮਾਰੀ ਨੇ ਲੋਕਾਂ ਨੂੰ ਚਿੰਤਾ ਵਿੱਚ ਪਾਇਆ ਹੋਇਆ ਹੈ ਇਸ ਦੇ ਚਲਦਿਆਂ ਪੰਜਾਬ ਭਰ ਵਿੱਚ ਜਿੱਥੇ ਇਕ ਦੂਜੇ ਦੀ ਸਮੱਸਿਆ ਨੂੰ ਆਪਣੀ ਸਮਝਦੇ ਹੋਏ ਮੋਢੇ ਨਾਲ ਮੋਢਾ ਜੋੜਕੇ ਸੇਵਾ ਭਾਵਨਾ ਨਾਲ ਮਦਦ ਲਈ ਅੱਗੇ ਆ ਰਹੇ ਹਨ, ਉਥੇ ਕੁਝ ਲੋਕ ਆਪਣੇ ਨਿੱਜੀ ਫਾਇਦੇ ਲਈ ਸਾਰੇ ਕਾਨੂੰਨ, ਨਿਯਮਾਂ ਨੂੰ ਛਿੱਕੇ ਟੰਗਕੇ ਲੋਕਾਂ ਦੀ ਆਰਥਿਕ ਲੁੱਟ ਕਰ ਰਹੇ ਹਨ
ਅਜਿਹਾ ਹੀ ਮਾਮਲਾ ਮੋਹਾਲੀ ਵਿੱਚ ਸਾਹਮਣੇ ਆਇਆ ਹੈ ਜਿੱਥੇ ਇੱਕ ਕੈਮਿਸਟ ਲੋਕਾਂ ਨੂੰ ਸੈਨੇਟਾਈਜ਼ਰ ਅਤੇ ਮਾਸਕ ਮਹਿੰਗੇ ਭਾਅ ‘ਤੇ ਵੇਚਦਾ ਫੜਿਆ ਗਿਆ ਅੱਜ ਵਿਜੀਲੈਂਸ ਦੇ ਉਡਨ ਦਸਤੇ ਨੇ ਮਿਲੀਆਂ ਸ਼ਿਕਾਇਤਾਂ ‘ਤੇ ਐਸ ਏ ਐਸ ਨਗਰ ਫੇਜ 3ਬੀ2 ਵਿੱਚ ਇੰਡਸ ਫਾਰਮੇਸੀ ‘ਤੇ ਛਾਪਾ ਮਾਰਕੇ ਮਾਲਕ ਦਿਨੇਸ਼ ਕੁਮਾਰ ਨੂੰ ਕਾਬੂ ਕੀਤਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਮਿਲੀਆਂ ਸ਼ਿਕਾਇਤਾਂ ਦੇ ਅਧਾਰ ਉਤੇ ਵਿਜੀਲੈਂਸ ਦੇ ਉੱਡਣ ਦਸਤੇ ਦੇ ਏ ਆਈ ਜੀ ਅਸ਼ੀਸ਼ ਕਪੂਰ ਦੀ ਨਿਗਰਾਨੀ ਅਧੀਨ ਟੀਮ ਨੇ ਉਕਤ ਦਵਾਈਆਂ ਦੀ ਦੁਕਾਨ ਉਤੇ ਛਾਪਾ ਮਾਰਿਆ ਅਤੇ ਪਾਇਆ ਗਿਆ ਕਿ ਉਥੇ ਸੈਨੇਟਾਈਜ਼ਰ ਅਤੇ ਮਾਸਕ ਆਮ ਰੇਟ ਤੋਂ ਬਹੁਤ ਵੱਧ ਰੇਟਾਂ ਉਤੇ ਵੇਚੇ ਜਾ ਰਹੇ ਸਨ ਵਿਜੀਲੈਂਸ ਟੀਮ ਨੇ ਉਸ ਦਵਾ ਵਿਕਰੇਤਾ ਨੂੰ ਵੱਧ ਰੇਟ ‘ਤੇ ਮਾਸਕ ਅਤੇ ਸੈਨੇਟਾਈਜ਼ਰ ਵੇਚਣ ਕਾਰਨ ਕਾਬੂ ਕਰ ਲਿਆ ਜਿਸ ਵਿਰੁੱਧ ਐਸ.ਏ.ਐਸ. ਨਗਰ ਦੇ ਥਾਣਾ ਮਟੌਰ ਵਿਖੇ ਆਈ.ਪੀ.ਸੀ ਦੀ ਧਾਰਾ 188 ਤਹਿਤ ਮੁਕੱਦਮਾ ਨੰਬਰ 64 ਦਰਜ ਕੀਤਾ ਗਿਆ ਹੈ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।