ਕੋਰੋਨਾ ਨਾਲ ਜੰਗ : Dera Sacha Sauda ਇਸ ਮੁਸ਼ਿਕਲ ਘੜੀ ‘ਚ ਦੇਸ਼ ਦੀ ਸੇਵਾ ਕਰਨ ਲਈ ਤਿਆਰ

ਚੇਅਰਪਰਸਨ ਵਿਪਾਸਨਾ ਇੰਸਾਂ ਨੇ ਲਿਖਿਆ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀਆਂ ਨੂੰ ਪੱਤਰ

ਸਰਸਾ (ਸੱਚ ਕਹੂੰ)। ਸਾਰਾ ਸੰਸਾਰ ਕੋਰੋਨਾ ਵਾਇਰਸ (Covid- 19) ਮਹਾਮਾਰੀ ਨਾਲ ਜੂਝ ਰਿਹਾ ਹੈ। । ਇਸ ਮੁਸ਼ਕਲ ਸਮੇਂ ਵਿੱਚ, ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint DR. MSG) ਦੀਆਂ ਪਵਿੱਤਰ ਸਿੱਖਿਆਵਾਂ ਦੇ ਚਲਦਿਆਂ ਕੇਂਦਰ ਅਤੇ ਵੱਖ-ਵੱਖ ਰਾਜਾਂ ਦੀਆਂ ਸਰਕਾਰਾਂ ਨੂੰ ਇੱਕ ਪੱਤਰ ਲਿਖ ਕੇ ਹਰ ਸੰਭਵ ਸਹਾਇਤਾ ਦੇਣ ਦਾ ਇੱਛਾ ਜ਼ਾਹਰ ਕੀਤੀ ਹੈ।

ਡੇਰਾ ਸੱਚਾ ਸੌਦਾ ਦੀ ਚੇਅਰਪਰਸਨ ਵਿਪਾਸਨਾ ਇੰਸਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ, ਪੰਜਾਬ, ਰਾਜਸਥਾਨ, ਉੱਤਰ ਪ੍ਰਦੇਸ਼, ਦਿੱਲੀ, ਉਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀਆਂ ਨੂੰ ਪੱਤਰ ਲਿਖ ਕੇ ਮੁਸ਼ਕਿਲ ਦੌਰ ‘ਚ ਲੰਘ ਰਹੀ ਭਾਰਤ ਮਾਤਾ ਦੀ ਸੇਵਾ ਕਰਨ ਦੀ ਇੱਛਾ ਜਤਾਈ ਹੈ।

ਸੇਵਾਦਾਰ ਸਰਕਾਰ ਦੇ ਆਦੇਸ਼ ਦੀ ਪਾਲਣਾ ਕਰਦਿਆਂ ਸੇਵਾ ਕਰਨ ਲਈ ਤਿਆਰ

ਉਨ੍ਹਾਂ ਕਿਹਾ ਕਿ ਸ਼ਾਹ ਸਤਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਨਾਲ ਜੁੜੇ ਹਜ਼ਾਰਾਂ ਮੈਂਬਰ ਦੇਸ਼ ਵਿੱਚ ਕਿਤੇ ਵੀ ਸੈਨੇਟਾਈਜੇਸ਼ਨ ਜਾਂ ਲੋਕਾਂ ਨੂੰ ਜਾਗਰੂਕ ਕਰਨ ਲਈ ਤਿਆਰ ਹਨ। ਪੱਤਰ ਵਿੱਚ ਕਿਹਾ ਗਿਆ ਹੈ ਕਿ ਜੇਕਰ ਸਰਕਾਰ ਜਗ੍ਹਾ ਅਤੇ ਸਮਾਂ (Dera Sacha Sauda) ਨਿਰਧਾਰਤ ਕਰਦੀ ਹੈ ਤਾਂ ਡੇਰਾ ਸੱਚਾ ਸੌਦਾ ਦੇ ਸੇਵਾਦਾਰ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਸੇਵਾ ਕਰਨ ਲਈ ਤਿਆਰ ਹਨ।

ਉਨ੍ਹਾਂ ਕਿਹਾ ਕਿ ਡੇਰਾ ਸੱਚਾ ਸੌਦਾ ਅਤੇ ਦੇਸ਼ ਵਿਚ ਕਿਤੇ ਵੀ ਹਰ ਸੇਵਾਦਾਰ ਇਸ ਮੁਸ਼ਕਲ ਸਮੇਂ ਵਿਚ ਕਿਸੇ ਵੀ ਸੇਵਾ ਲਈ 24 ਘੰਟੇ ਦੇਸ਼ ਦੇ ਨਾਲ ਹੈ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਡੇਰਾ ਸੱਚਾ ਸੌਦਾ ਹਰ ਮੁਸ਼ਕਿਲ ਸਮੇਂ ‘ਚ ਦੇਸ਼ ਦੀ ਸੇਵਾ ਕਰਨ ਲਈ ਹਮੇਸ਼ਾ ਤਿਆਰ ਰਹਿੰਦੇ ਹਨ। ਚਾਹੇ ਅੰਡੇਮਾਨ ਨਿਕੋਬਾਰ ਵਿਚ ਸੁਨਾਮੀ ਸੀ, ਰਾਜਸਥਾਨ ਵਿਚ ਸੋਕਾ ਸੀ ਜਾਂ ਜੰਮੂ-ਕਸ਼ਮੀਰ ਵਿਚ ਜ਼ਮੀਨ ਖਿਸਕਣਾ ਸੀ ਜਾਂ ਕਿਤੇ ਕਿਸੇ ਇਮਾਰਤ ਦਾ ਢਹਿ ਜਾਣਾ ਸੀ, ਹਰ ਮੁਸ਼ਿਕਲ ਸਮੇਂ ‘ਚ ਡੇਰਾ ਸ਼ਰਧਾਲੂ ਅੱਗੇ ਰਹੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।