ਕੋਰੋਨਾ ਵਾਇਰਸ ਨਾਲ ਨਿਪਟਣ ਲਈ ਕੀਤੇ ਗਏ ਹਨ ਪੁਖਤਾ ਪ੍ਰਬੰਧ
ਫ਼ਤਹਿਗੜ੍ਹ ਸਾਹਿਬ, (ਅਨਿਲ ਲੁਟਾਵਾ) ਵਧੀਕ ਡਿਪਟੀ ਕਮਿਸ਼ਨਰ-ਕਮ- ਨੋਡਲ ਅਫਸਰ ਕੋਵਿਡ-19 ਕੰਟਰੋਲ, ਜਸਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਸਬੰਧੀ 61ਸ਼ੱਕੀ ਮਰੀਜ਼ਾਂ ਦੀਆਂ ਰਿਪੋਰਟਾਂ ਨੈਗੇਟਿਵ ਆਈਆਂ ਹਨ ਤੇ 1 ਦੀ ਰਿਪੋਰਟ ਆਉਣੀ ਬਾਕੀ ਹਨ, ਜਦ ਕਿ 2 ਔਰਤਾਂ ਦੀਆਂ ਰਿਪੋਰਟਾਂ ਬੀਤੇ ਦਿਨ ਪਾਜ਼ਟਿਵ ਆਈਆਂ ਸਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਬਾਹਰੋਂ ਆਏ ਸਾਰੇ ਵਿਅਕਤੀਆਂ ਨੂੰ ਟਰੇਸ ਕੀਤਾ ਗਿਆ ਹੈ, ਇਨ੍ਹਾਂ ਵਿਚੋਂ 704 ਆਪਣਾ ਇਕਾਂਤਵਾਸ ਦਾ ਸਮਾਂ ਪੂਰਾ ਕਰ ਚੁੱਕੇ ਹਨ ਤੇ ਰਹਿੰਦੇ 101 ਵਿਅਕਤੀਆਂ ਨੂੰ ਘਰ ਵਿਚ ਹੀ ਇਕਾਂਤਵਾਸ ਕੀਤਾ ਗਿਆ ਹੈ
ਇਸ ਮੌਕੇ ਜਸਪ੍ਰੀਤ ਸਿੰਘ ਨੇ ਕਿਹਾ ਕਿ ਦੁਨੀਆਂ ਭਰ ਵਿੱਚ ਕੋਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਉਨ੍ਹਾਂ ਆਮ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਤਾਂ ਕਿ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ ਉਹਨਾਂ ਦੱਸਿਆ ਕਿ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਇਆ ਜਾਵੇਖੰਘ ਜਾਂ ਛਿੱਕਣ ਸਮੇਂ ਆਪਣਾ ਮੂੰਹ ਅਤੇ ਨੱਕ ਰੁਮਾਲ ਨਾਲ ਢੱਕਿਆ ਜਾਵੇ ਕਿਉਂਕਿ ਇਹ ਬਿਮਾਰੀ ਇੱਕ ਪੀੜਤ ਵਿਅਕਤੀ ਤੋਂ ਤੰਦਰੁਸਤ ਵਿਅਕਤੀ ਨੂੰ ਥੁੱਕ ਕਣਾਂ ਰਾਹੀਂ ਫੈਲਦੀ ਹੈ ਇਸ ਲਈ ਫਲੂ ਵਰਗੇ ਲੱਛਣਾਂ ਵਾਲੇ ਵਿਅਕਤੀ ਤੋਂ ਇੱਕ ਮੀਟਰ ਦੀ ਦੂਰੀ ਬਣਾ ਕੇ ਰੱਖੀ ਜਾਵੇਕਿਸੇ ਵੀ ਵਿਅਕਤੀ ਨਾਲ ਹੱਥ ਨਾ ਮਿਲਾਇਆ ਜਾਵੇ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।