ਦੇਸ਼ ‘ਚ ਕੋਰੋਨਾ ਮਾਮਲਿਆਂ ਦਾ ਅੰਕੜਾ 13 ਹਜ਼ਾਰ ਤੋਂ ਪਾਰ
ਨਵੀਂ ਦਿੱਲੀ। ਭਾਰਤ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਕੋਰੋਨਾਵਾਇਰਸ ਮਹਾਮਾਰੀ ਹੁਣ ਭਾਰਤ ‘ਚ ਵੀ ਤੇਜ਼ੀ ਨਾਲ ਪੈਰ ਪਸਾਰ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਦੇਸ਼ ਭਰ ‘ਚ ਕੋਰੋਨਾ ਦੇ 13387 ਇਨਫੈਕਟਡ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 437 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਰਾਹਤ ਭਰੀ ਜਾਣਕਾਰੀ ਵੀ ਸਾਹਮਣੇ ਆਈ ਹੈ ਕਿ ਕੇਰਲ ਨੇ ਹੁਣ ਕੋਰੋਨਾ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ ਹੈ।
ਕੇਰਲ ‘ਚ ਪਿਛਲੇ 24 ਘੰਟਿਆਂ ‘ਚ ਸਿਰਫ ਇਕ ਨਵਾਂ ਮਾਮਲਾ ਸਾਹਮਣੇ ਆਇਆ ਹੈ।ਇਸ ਤੋਂ ਇਲਾਵਾ ਪੁਡੂਚੇਰੀ ਦੇ ਮਾਹੇ ਜ਼ਿਲੇ ‘ਚ ਪਿਛਲੇ 28 ਦਿਨਾਂ ਤੋਂ ਕੋਰੋਨਾ ਇਨਫੈਕਟਡ ਦਾ ਇਕ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ। ਦੱਸਣਯੋਗ ਹੈ ਕਿ ਸਭ ਤੋਂ ਜ਼ਿਆਦਾ ਮਾਮਲੇ ਮਹਾਰਾਸ਼ਟਰ ਤੋਂ ਸਾਹਮਣੇ ਆਏ ਹਨ। ਇੱਥੇ ਲਗਭਗ 3202 ਮਾਮਲਿਆਂ ਦੀ ਪੁਸ਼ਟੀ ਹੋਈ ਹੈ ਜਦਕਿ 194 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੂਜੇ ਪਾਸੇ ਦਿੱਲੀ ‘ਚ ਹੁਣ ਤੱਕ 1640 ਮਾਮਲੇ ਸਾਹਮਣੇ ਆਏ ਹਨ ਜਦਕਿ 38 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦਿੱਲੀ ‘ਚ ਵੀਰਵਾਰ ਨੂੰ ਇਕ ਹੀ ਦਿਨ ‘ਚ 62 ਨਵੇਂ ਮਾਮਲੇ ਸਾਹਮਣੇ ਆਏ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।