ਕੋਰੋਨਾ : ਦੇਸ਼ ‘ਚ 50 ਫੀਸਦੀ ਤੋਂ ਜਿਆਦਾ ਮੌਤਾਂ ਮਹਾਰਾਸ਼ਟਰ ਤੇ ਮੱਧ ਪ੍ਰਦੇਸ਼ ‘ਚ

Corona Active

ਕੋਰੋਨਾ : ਦੇਸ਼ ‘ਚ 50 ਫੀਸਦੀ ਤੋਂ ਜਿਆਦਾ ਮੌਤਾਂ ਮਹਾਰਾਸ਼ਟਰ ਤੇ ਮੱਧ ਪ੍ਰਦੇਸ਼ ‘ਚ

ਨਵੀਂ ਦਿੱਲੀ। ਮਹਾਰਾਸ਼ਟਰ ਤੇ ਮੱਧ ਪ੍ਰਦੇਸ਼ ‘ਚ ਕੋਰੋਨਾ ਵਾਇਰਸ (ਕੋਵਿਡ-19) ਨਾਲ ਮਰਨ ਵਾਲਿਆਂ ਦੇ ਮਾਮਲਿਆਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਇਨ੍ਹਾਂ ਦੋ ਸੂਬਿਆਂ ‘ਚ ਮ੍ਰਿਤਕਾਂ ਦੀ ਕੁਲ ਗਿਣਤੀ 306 ਹੋ ਗਈ ਹੈ ਜੋ ਦੇਸ਼ ‘ਚ ਕੋਰੋਨਾ ਨਾਲ ਹੋਈਆਂ ਮੌਤਾਂ ਦੇ ਕੁਲ ਅੰਕੜਿਆਂ ਦਾ 50 ਫੀਸਦੀ ਤੋਂ ਜਿਆਦਾ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਮੰਗਲਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਮਹਾਰਾਸ਼ਟਰ ‘ਚ ਪਿਛਲੇ 24 ਘੰਟਿਆਂ ਦੌਰਾਨ ਨੌ ਹੋਰ ਲੋਕਾਂ ਦੀ ਮੌਤ ਤੋਂ ਬਾਅਦ ਇਸ ਮਹਾਮਾਰੀ ਤੋਂ ਮਰਨ ਵਾਲਿਆਂ ਦੀ ਗਿਣਤੀ ਵਧ ਕੇ 232 ਅਤੇ ਮੱਧ ਪ੍ਰਦੇਸ਼ ‘ਚ ਇਹ ਗਿਣਤੀ ਚਾਰ ਵਧ ਕੇ 74 ਹੋ ਗਈ ਹੈ। ਦੇਸ਼ ‘ਚ ਪ੍ਰਭਾਵਿਤਾਂ ਦੀ ਗਿਣਤੀ ਵਧ ਕੇ 18601 ਹੋ ਗਈ ਹੈ ਅਤੇ ਇਸ ਮਹਾਮਾਰੀ ਦੇ ਕਾਰਨ ਮਰਨ ਵਾਲਿਆਂ ਦਾ ਅੰਕੜਾ 590 ਤੱਕ ਪਹੁੰਚ ਗਿਆ ਹੈ। ਹੁਣ ਤੱਕ 3252 ਲੋਕਾਂ ਨੂੰ ਸਿਹਤਮੰਦ ਹੋਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦੀ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।