ਕੋਰੋਨਾ ਮਰੀਜ਼ਾਂ ਦਾ ਅੰਕੜਾ ਪਹੁੰਚਿਆ 28 ਹਜ਼ਾਰ ਦੇ ਕਰੀਬ

Corona India

ਕੋਰੋਨਾ ਮਰੀਜ਼ਾਂ ਦਾ ਅੰਕੜਾ ਪਹੁੰਚਿਆ 28 ਹਜ਼ਾਰ ਦੇ ਕਰੀਬ

ਨਵੀਂ ਦਿੱਲੀ : ਦੇਸ਼ ‘ਚ ਕੋਰੋਨਾ ਵਾਇਰਸ ਦਾ ਕਹਿਰ ਦਿਨੋ ਦਿਨ ਵਧਦਾ ਹੀ ਜਾ ਰਿਹਾ ਹੈ। ਪਿਛਲੇ 24 ਘੰਟਿਆਂ ‘ਚ 1396 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਕਾਰਨ ਕੋਰੋਨਾ ਮਰੀਜ਼ਾਂ ਦਾ ਅੰਕੜੇ ਵਧ ਕੇ 28 ਹਜ਼ਾਰ ਦੇ ਕਰੀਬ ਪਹੁੰਚ ਗਿਆ ਹੈ। ਦੇਸ਼ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ ਵੀ ਵਧ ਕੇ ਲਗਭਗ 900 ਤੱਕ ਪਹੁੰਚ ਗਿਆ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਸੋਮਵਾਰ ਸਵੇਰੇ 8 ਵਜੇ ਤੱਕ ਦੇਸ਼ ‘ਚ ਕੋਰੋਨਾ ਵਾਇਰਸ ਦੇ ਹੁਣ ਤੱਕ 27,892 ਮਾਮਲੇ ਸਾਹਮਣੇ ਆ ਚੁੱਕੇ ਹਨ। ਉੱਥੇ ਹੀ ਦੇਸ਼ ਵਿਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦਾ ਅੰਕੜਾ ਵੀ ਵਧ ਕੇ 872 ਤੱਕ ਚਲਾ ਗਿਆ ਹੈ।

ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਦੇਸ਼ ਵਿਚ ਆਏ ਕੁੱਲ 27,892 ਮਾਮਲਿਆਂ ‘ਚੋਂ 20,835 ਮਰੀਜ਼ਾਂ ਦਾ ਫਿਲਹਾਲ ਇਲਾਜ ਚੱਲ ਰਿਹਾ ਹੈ। ਉੱਥੇ ਹੀ 6185 ਮਰੀਜ਼ ਠੀਕ ਹੋ ਚੁੱਕੇ ਹਨ। ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਦੇਸ਼ ਵਿਚ ਪਿਛਲੇ 24 ਘੰਟਿਆਂ ‘ਚ 1396 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ ਦੇਸ਼ ਵਿਚ 48 ਲੋਕਾਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋਈ ਹੈ। ਜਿਕਰਯੋਗ ਹੈ ਕਿ ਹੁਣ ਤੱਕ ਆਏ ਕੋਰੋਨਾ ਮਰੀਜ਼ਾਂ ‘ਚੋਂ ਮਹਾਰਾਸ਼ਟਰ ਸਭ ਤੋਂ ਜ਼ਿਆਦਾ ਪ੍ਰਭਾਵਿਤ ਸੂਬਾ ਹੈ। ਇੱਥੇ ਕੋਰੋਨਾ ਦੇ ਹੁਣ ਤੱਕ ਕੁੱਲ 8068 ਮਾਮਲੇ ਸਾਹਮਣੇ ਆ ਚੁੱਕੇ ਹਨ।

ਸੂਬੇ ‘ਚ ਕੋਰੋਨਾ ਵਾਇਰਸ ਨਾਲ ਮੌਤਾਂ ਦਾ ਅੰਕੜਾ 342 ਤਕ ਪਹੁੰਚ ਗਿਆ ਹੈ। ਹਾਲਾਂਕਿ ਇੱਥੇ 1076 ਮਰੀਜ਼ ਠੀਕ ਵੀ ਹੋ ਚੁੱਕੇ ਹਨ। ਇਸ ਤੋਂ ਬਾਅਦ ਕੋਰੋਨਾ ਨਾਲ ਦੂਜਾ ਸਭ ਤੋਂ ਜ਼ਿਆਦਾ ਪ੍ਰਭਾਵਿਤ ਸੂਬਾ ਗੁਜਰਾਤ ਹੈ। ਇੱਥੇ ਕੋਰੋਨਾ ਵਾਇਰਸ ਦੇ ਕੁੱਲ 3301 ਮਾਮਲੇ ਸਾਹਮਣੇ ਆ ਚੁੱਕੇ ਹਨ। ਗੁਜਰਾਤ ‘ਚ 151 ਲੋਕਾਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਚੁੱਕੀ ਹੈ, ਉੱਥੇ ਹੀ 313 ਮਰੀਜ਼ ਇੱਥੇ ਠੀਕ ਹੋ ਚੁੱਕੇ ਹਨ।

ਇਸ ਤੋਂ ਬਾਅਦ ਦਿੱਲੀ ਜੋ ਕਿ ਕੋਰੋਨਾ ਪ੍ਰਭਾਵਿਤ ਸੂਬਿਆਂ ‘ਚ ਤੀਜੇ ਨੰਬਰ ‘ਤੇ ਹੈ, ਇੱਥੇ ਹੁਣ ਤੱਕ ਕੁੱਲ 2918 ਮਾਮਲੇ ਸਾਹਮਣੇ ਆ ਚੁੱਕੇ ਹਨ। ਕੋਰੋਨਾ ਵਾਇਰਸ ਨਾਲ ਮੌਤਾਂ ਦਾ ਅੰਕੜਾ 54 ਹੈ, ਉੱਥੇ ਹੀ 877 ਮਰੀਜ਼ ਹਸਪਤਾਲ ਤੋਂ ਡਿਸਚਾਰਜ ਹੋ ਚੁੱਕੇ ਹਨ। ਇਸ ਤੋਂ ਬਾਅਦ ਰਾਜਸਥਾਨ ‘ਚ ਕੁੱਲ 2185 ਮਾਮਲੇ ਸਾਹਮਣੇ ਆਏ ਹਨ, ਇੱਥੇ ਕੋਰੋਨਾ ਨਾਲ 33 ਲੋਕਾਂ ਦੀ ਮੌਤ ਹੋ ਚੁੱਕੀ ਹੈ, ਉੱਥੇ ਹੀ 518 ਲੋਕ ਹਸਪਤਾਲ ਤੋਂ ਛੁੱਟੀ ਲੈ ਚੁੱਕੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।