ਕੈਪਟਨ ਨੇ ਦੋ ਹਫ਼ਤਿਆਂ ਲਈ ਵਧਾਇਆ ਲਾਕਡਾਊਨ

ਕੈਪਟਨ ਨੇ ਦੋ ਹਫ਼ਤਿਆਂ ਲਈ ਵਧਾਇਆ ਲਾਕਡਾਊਨ

ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਰੋਨਾ ਵਾਇਰਸ ਦੇ ਕਹਿਰ ਨੂੰ ਦੇਖਦਿਆਂ ਸੂਬੇ ਅੰਦਰ 2 ਹਫਤਿਆਂ ਲਈ ਕਰਫਿਊ/ਲਾਕਡਾਊਨ ਵਧਾ ਦਿੱਤਾ ਗਿਆ ਹੈ। ਇਸ ਦਾ ਐਲਾਨ ਕੈਪਟਨ ਵੱਲੋਂ ਬੁੱਧਵਾਰ ਨੂੰ ਕੀਤਾ ਗਿਆ। ਹਾਲਾਂਕਿ ਇਸ ਦੌਰਾਨ ਕੈਪਟਨ ਵੱਲੋਂ ਦੁਕਾਨਦਾਰਾਂ ਸਮੇਤ ਲੋਕਾਂ ਨੂੰ ਵੀ ਕੁਝ ਰਾਹਤ ਦਿੱਤੀ ਗਈ ਹੈ।

ਇਸ ਕਰਫਿਊ ਦੌਰਾਨ ਰੋਜ਼ਾਨਾ ਸਵੇਰੇ 7 ਵਜੇ ਤੋਂ ਲੈ ਕੇ 11 ਵਜੇ ਤੱਕ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ ਅਤੇ ਲੋਕ ਵੀ ਆਪਣੇ ਘਰਾਂ ਤੋਂ ਬਾਹਰ ਜਾ ਸਕਣਗੇ ਪਰ 11 ਵਜੇ ਤੋਂ ਬਾਅਦ ਲੋਕਾਂ ਨੂੰ ਆਪਣੇ ਘਰਾਂ ਅੰਦਰ ਹੀ ਬੰਦ ਰਹਿਣਾ ਪਵੇਗਾ। ਇਸ ਤੋਂ ਇਲਾਵਾ ਕੈਪਟਨ ਵੱਲੋਂ ਉਨ੍ਹਾਂ ਇੰਡਸਟਰੀ ਨੂੰ ਵੀ ਰਾਹਤ ਦੇਣ ਦੀ ਗੱਲ ਕਹੀ ਗਈ ਹੀ, ਜਿਹੜੇ ਆਪਣੇ ਮਜ਼ਦੂਰਾਂ ਨੂੰ ਸੰਭਾਲ ਸਕਣ, ਸਮਾਜਿਕ ਦੂਰੀ ਦਾ ਪਾਲਣ ਕਰ ਸਕਣ ਅਤੇ ਉਨ੍ਹਾਂ ਦੀ ਲੇਬਰ ਉਨ੍ਹਾਂ ਦੇ ਨੇੜੇ-ਤੇੜੇ ਹੀ ਰਹੇ ਤਾਂ ਜੋ ਲੇਬਰ ਦਾ ਵੀ ਗੁਜ਼ਾਰਾ ਚੱਲ ਸਕੇ।

ਕੈਪਟਨ ਨੇ ਇਸ ਦੇ ਨਾਲ ਹੀ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਵਰਗੀ ਭਿਆਨਕ ਬੀਮਾਰੀ ਦਾ ਕੋਈ ਇਲਾਜ ਨਹੀਂ ਹੈ ਅਤੇ ਇਸ ਨੇ ਵੱਡੇ-ਵੱਡੇ ਦੇਸ਼ਾਂ ‘ਚ ਤਬਾਹੀ ਮਚਾਈ ਹੋਈ ਹੈ, ਇਸ ਲਈ ਲੋਕ ਬਾਹਰ ਨਿਕਲਦੇ ਸਮੇਂ ਸਮਾਜਿਕ ਦੂਰੀ ਦਾ ਧਿਆਨ ਰੱਖਣ, ਮਾਸਕ ਪਹਿਨ ਕੇ ਜਾਣ ਅਤੇ ਘਰ ਆਉਣ ਤੋਂ ਬਾਅਦ ਵੀ ਆਪਣਾ ਪੂਰਾ ਪਰਹੇਜ਼ ਰੱਖਣ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਹੋਵੇਗਾ ਤਾਂ ਬੀਮਾਰੀ ਵੱਧ ਸਕਦੀ ਹੈ ਅਤੇ ਪੰਜਾਬ ਦੇ ਹਾਲਾਤ ਖਰਾਬ ਹੋ ਸਕਦੇ ਹਨ।

ਕੈਪਟਨ ਨੇ ਕਿਹਾ ਕਿ ਦੂਜੇ ਸੂਬਿਆਂ ‘ਚ ਫਸੇ ਹੋਏ ਪੰਜਾਬੀਆਂ ਨੂੰ ਸੂਬੇ ਅੰਦਰ ਲਿਆਉਣਾ ਵੀ ਉਨ੍ਹਾਂ ਦੀ ਡਿਊਟੀ ਬਣਦੀ ਹੈ ਅਤੇ ਉਹ ਆਪਣਾ ਫਰਜ਼ ਨਿਭਾ ਰਹੇ ਹਨ। ਕੈਪਟਨ ਨੇ ਇਸ ਦੇ ਨਾਲ ਹੀ ਕਿਹਾ ਕਿ 2 ਹਫਿਤਆਂ ਬਾਅਦ ਜੋ ਹਾਲਾਤ ਹੋਣਗੇ, ਉਸ ਨੂੰ ਮੁੱਖ ਰੱਖਦਿਆਂ ਹੀ ਅੱਗੇ ਬਾਰੇ ਫੈਸਲਾ ਲਿਆ ਜਾਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।