ਫਾਜ਼ਿਲਕਾ ਜ਼ਿਲ੍ਹੇ ਦੀਆਂ 32 ਹੋਰ ਰਿਪੋਰਟਾਂ ਪਾਜ਼ਿਟਿਵ ਆਈਆ

Corona India

ਜ਼ਿਲ੍ਹੇ ਅੰਦਰ ਹੁਣ ਤੱਕ 36 ਪਾਜ਼ਿਟਿਵ ਕੇਸ ਹੋਏ-ਡਿਪਟੀ ਕਮਿਸ਼ਨਰ

ਹੁਣ ਤੱਕ ਕੁੱਲ 1409 ਨਮੂਨੇ ਭੇਜੇ 764 ਦੀ ਰਿਪੋਰਟ ਬਕਾਇਆ-ਸਿਵਲ ਸਰਜਨ

ਫਾਜ਼ਿਲਕਾ, (ਰਜਨੀਸ਼ ਰਵੀ ) ਜਿਲ੍ਹਾ ਫਾਜ਼ਿਲਕਾ ਵਿੱਚ ਕਰੋਨਾ ਵਾਇਰਸ ਦਾ ਕਹਿਰ ਹੋਰ ਵੱਧਦਾ ਜਾ ਰਿਹਾ। ਫਾਜ਼ਿਲਕਾ ਜ਼ਿਲ੍ਹੇ ਤੋਂ ਭੇਜੇ 32 ਹੋਰ ਨਮੂਨਿਆਂ ਦੀ ਰਿਪੋਟ ਪਾਜ਼ਿਟਿਵ ਪ੍ਰਾਪਤ ਹੋਈਆ ਹਨ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦਿੱਤੀ ਹੈ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਘਬਰਾਹਟ ਵਿਚ ਨਾ ਆਉਣ ਕਰਫਿਊ ਦੀ ਸਖ਼ਤੀ ਨਾਲ ਪਾਲਣਾ ਜਾਰੀ ਰੱਖਣ ਤਾਂ ਹੀ ਅਸੀਂ ਇਸ ਬਿਮਾਰੀ ਨੂੰ ਅੱਗੇ ਫੈਲਣ ਤੋਂ ਰੋਕ ਸਕਦੇ ਹਾਂ।

ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰਚੰਦ ਸਿੰਘ ਨੇ ਦੱਸਿਆ ਕਿ 35 ਨਮੂਨਿਆਂ ਦੀ ਰਿਪਰੋਟ ਪ੍ਰਾਪਤ ਹੋਈ ਹੈ ਜਿਸਦੇ ਵਿੱਚੋਂ 32 ਪਾਜ਼ਿਟਿਵ ਅਤੇ 3 ਨਮੂਨਿਆਂ ਦੀ ਰਿਪੋਰਟ ਨੈਗਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਪਾਜ਼ਿਟਿਵ ਆਉਣ ਵਾਲੇ ਸਾਰੇ ਕੇਸ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ। ਉਨ੍ਹਾਂ ਦੱਸਿਆ ਕਿ ਪਾਜ਼ਿਟਿਵ ਕੇਸਾਂ ’ਚ ਸਬ ਡਵੀਜ਼ਨ ਜਲਾਲਾਬਾਦ ਦੇ 7, ਫਾਜ਼ਿਲਕਾ ਦੇ 10, ਅਬੋਹਰ ਦੇ 14ਅਤੇ 1 ਰਾਜਸਥਾਨ ਨਾਲ ਸਬੰਧਤ ਕੇਸ ਹੈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਵਿਖੇ ਨਾਂਦੇੜ ਤੋਂ ਪਰਤੇ ਕੁੱਲ 81 ਸ਼ਰਧਾਲੂ ਆਏ ਸਨ, ਜਿਨ੍ਹਾਂ ਵਿੱਚੋਂ 73 ਦੀ ਰਿਪੋਰਟ ਪ੍ਰਾਪਤ ਹੋ ਚੁੱਕੀ ਹੈ, ਜਿਨ੍ਹਾਂ ਵਿੱਚੋਂ 36 ਪਾਜ਼ਿਟਿਵ ਕੇਸ ਸਾਮ੍ਹਣੇ ਆਏ ਹਨ ਜਦਕਿ 8 ਦੀ ਰਿਪੋਰਟ ਬਕਾਇਆ ਹੈ। ਉਨ੍ਹਾਂ ਦੱਸਿਆ ਕਿ ਪਾਜ਼ਿਟਿਵ ਕੇਸਾਂ ਨੂੰ ਆਈਸੋਲੇਸ਼ਨ ਵਿਖੇ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕੁੱਲ 1409 ਸੈਂਪਲ ਭੇਜੇ ਗਏ ਹਨ, ਜਿਨ੍ਹਾਂ ਵਿੱਚੋਂ 60 ਨਮੂਨੇ ਮਿਤੀ 5 ਮਈ ਨੂੰ ਭੇਜੇ ਗਏ ਹਨ। ਉਨ੍ਹਾਂ ਦੱਸਿਆ ਕਿ 645ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋ ਚੁੱਕੀ ਹੈ ਅਤੇ ਕੁੱਲ 764ਰਿਪੋਰਟਾਂ ਬਕਾਇਆ ਹਨ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।