ਤ੍ਰਿਪੁਰਾ ‘ਚ ਬੀਐਸਐਫ ਦੇ 24 ਹੋਰ ਜਵਾਨ ਆਏ ਕੋਰੋਨਾ ਪਾਜ਼ਿਟਿਵ
ਅਗਰਤਲਾ। ਵੀਰਵਾਰ ਨੂੰ ਬਾਰਡਰ ਸਕਿਓਰਿਟੀ ਫੋਰਸ (ਬੀਐਸਐਫ) ਦੀ 86 ਵੀਂ ਬਟਾਲੀਅਨ ਦੇ 24 ਹੋਰ ਜਵਾਨ ਕੋਰੋਨਾ ਵਾਇਰਸ ‘ਕੋਵਿਡ 19’ ਤੋਂ ਸੰਕਰਮਿਤ ਪਾਏ ਜਾਣ ਤੋਂ ਬਾਅਦ ਤ੍ਰਿਪੁਰਾ ਵਿੱਚ ਵਾਇਰਸ ਦੇ ਸਰਗਰਮ ਮਾਮਲਿਆਂ ਦੀ ਗਿਣਤੀ 86 ਹੋ ਗਈ। ਇਹ ਜਾਣਕਾਰੀ ਦਿੰਦਿਆਂ ਰਾਜ ਦੇ ਮੁੱਖ ਮੰਤਰੀ ਵਿਪਲਾਵ ਕੁਮਾਰ ਦੇਵ ਨੇ ਦੱਸਿਆ ਕਿ ਪਿਛਲੇ ਪੰਜ ਦਿਨਾਂ ਦੌਰਾਨ ਰਾਜ ਵਿੱਚ ਕੋਰੋਨਾ ਮਾਮਲੇ ਜ਼ੀਰੋ ਤੋਂ ਵੱਧ ਕੇ 86 ਹੋ ਗਏ ਹਨ ਅਤੇ ਇਹ ਸਾਰੇ ਮਾਮਲੇ ਬੀਐਸਐਫ ਦੀ 138 ਵੀਂ ਅਤੇ 86 ਵੀਂ ਬਟਾਲੀਅਨ ਨਾਲ ਸਬੰਧਤ ਹਨ।
ਉਨ੍ਹਾਂ ਕਿਹਾ ਕਿ ਰਾਜ ਦਾ ਕੋਈ ਵੀ ਨਾਗਰਿਕ ਕੋਰੋਨਾ ਨਾਲ ਸੰਕਰਮਿਤ ਨਹੀਂ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ 22 ਬੀਐਸਐਫ ਦੇ ਜਵਾਨਾਂ ਨੂੰ ਕੋਰੋਨਾ ਨਾਲ ਸੰਕਰਮਿਤ ਹੋਣ ਦੀ ਪੁਸ਼ਟੀ ਕੀਤੀ ਗਈ ਸੀ। ਮੁੱਖ ਮੰਤਰੀ ਨੇ ਹਾਲਾਂਕਿ ਨਾਗਰਿਕਾਂ ਨੂੰ ਨਾ ਘਬਰਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਰਾਜ ਸਰਕਾਰ ਕੋਰੋਨਾ ਨੂੰ ਕੰਟਰੋਲ ਕਰਨ ਲਈ ਸਖਤ ਮਿਹਨਤ ਕਰ ਰਹੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।