ਡਾ. ਮਨਮੋਹਨ ਦੀ ਹਾਲ ਸਥਿਰ, ਡਾਕਟਰਾਂ ਦੀ ਨਿਗਰਾਨੀ ਹੇਠ ਰਹਿਣਗੇ
ਨਵੀਂ ਦਿੱਲੀ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਬੀਤੀ ਦੇਰ ਰਾਤ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਵਿਖੇ ਦਾਖਲ ਕਰਵਾਇਆ ਗਿਆ, ਜਿਥੇ ਉਸ ਦੀ ਸਥਿਤੀ ਸਥਿਰ ਦੱਸੀ ਜਾ ਰਹੀ ਹੈ। ਏਮਜ਼ ਦੇ ਸੂਤਰਾਂ ਨੇ ਸੋਮਵਾਰ ਨੂੰ ਕਿਹਾ ਕਿ ਡਾ. ਸਿੰਘ ਦੀ ਹਾਲਤ ਸਥਿਰ ਹੈ ਅਤੇ ਉਨ੍ਹਾਂ ਨੂੰ ਡਾਕਟਰਾਂ ਦੀ ਟੀਮ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਡਾ. ਸਿੰਘ ਨੂੰ ਬੁਖਾਰ ਵੀ ਹੈ ਅਤੇ ਇਸ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਡਾਕਟਰ ਸਿੰਘ ਦਾ ਇਲਾਜ ਕਰ ਰਹੇ ਡਾਕਟਰਾਂ ਨੇ ਕਿਹਾ, “ਨਵੀਂ ਦਵਾਈ ਦੀ ਵਰਤੋਂ ਕਾਰਨ ਹੋਈ ਰਿÂੈਕਸ਼ਨ ਕਾਰਨ ਉਨ੍ਹਾਂ ਦਾਖਲ ਕਰਵਾਇਆ ਗਿਆ ਸੀ। ਬੁਖਾਰ ਦੇ ਹੋਰ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦਾ ਧਿਆਨ ਰੱਖਿਆ ਜਾ ਰਿਹਾ ਹੈ। ਸਾਬਕਾ ਪ੍ਰਧਾਨਮੰਤਰੀ ਨੂੰ ਐਤਵਾਰ ਦੇਰ ਰਾਤ ਏਮਜ਼ ਦੇ ਕਾਰਡਿਓ ਥੋਰੈਕਿਕ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਸੀ। ਸੱਤਰ ਸਾਲਾਂ ਦੇ ਡਾ. ਸਿੰਘ ਦੀ 2009 ਵਿੱਚ ਬਾਈਪਾਸ ਸਰਜਰੀ ਹੋਈ ਸੀ। ਕਾਂਗਰਸ ਨੇਤਾ ਡਾ. ਸਿੰਘ ਰਾਜ ਸਭਾ ਦੇ ਮੈਂਬਰ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।