ਹੁਣ ਤੱਕ 24386 ਜਣੇ ਹੋਏ ਸਿਹਤਮੰਦ
24 ਘੰਟਿਆਂ ‘ਚ ਆਏ 3525 ਨਵੇਂ ਮਾਮਲੇ
ਨਵੀਂ ਦਿੱਲੀ, ਏਜੰਸੀ। ਦੇਸ਼ ‘ਚ ਵਿਸ਼ਵਕ ਮਹਾਂਮਾਰੀ ਕੋਰੋਨਾ ਵਾਇਰਸ ਦਾ ਸੰਕ੍ਰਮਣ ਤੇਜੀ ਨਾਲ ਫੈਲ ਰਿਹਾ ਹੈ ਅਤੇ ਪਿਛਲੇ 24 ਘੰਟਿਆਂ ‘ਚ ਕੋਰੋਨਾ ਸੰਕ੍ਰਮਣ ਦੇ 3525 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ 74,281 ਹੋ ਗਈ ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਇਸ ਦੌਰਾਨ 1931 ਲੋਕਾਂ ਦੇ ਸੰਕ੍ਰਮਣ ਮੁਕਤ ਹੋਣ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵੀ ਵਧ ਕੇ 24386 ਹੋ ਗਈ। ਪੀੜਤਾਂ ਦੀ ਗਿਣਤੀ 74 ਹਜ਼ਾਰ ਤੋਂ ਪਾਰ ਹੋਣ ਦੇ ਨਾਲ ਹੀ ਭਾਰਤ 50 ਹਜ਼ਾਰ ਤੋਂ ਜ਼ਿਆਦਾ ਸੰਕ੍ਰਮਣ ਦੇ ਅੰਕੜਿਆਂ ਵਾਲੇ ਦੇਸ਼ਾਂ ਦੀ ਸੂਚੀ ਵਿੱਚ 12ਵੇਂ ਸਥਾਨ ‘ਤੇ ਪਹੁੰਚ ਗਿਆ ਹੈ। Corona Infected
ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਬੁੱਧਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ਦੇ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ‘ਚ ਹੁਣ ਤੱਕ 74,281 ਲੋਕ ਕੋਰੋਨਾ ਵਾਇਰਸ ਤੋਂ ਪੀੜਤ ਹੋਏ ਹਨ ਅਤੇ 122 ਲੋਕਾਂ ਦੀ ਮੌਤ ਹੋਣ ਨਾਲ ਮਰਨ ਵਾਲਿਆਂ ਦਾ ਅੰਕੜਾ 2415 ‘ਤੇ ਪਹੁੰਚ ਗਿਆ ਹੈ। ਉਥੇ ਹੁਣ ਤੱਕ 24386 ਲੋਕ ਇਸ ਦੇ ਸੰਕ੍ਰਮਣ ਤੋਂ ਪੂਰੀ ਤਰ੍ਹਾਂ ਠੀਕ ਹੋਏ ਹਨ ਅਤੇ ਉਹਨਾਂ ਨੂੰ ਵੱਖ-ਵੱਖ ਹਸਪਤਾਲਾਂ ‘ਚੋਂ ਛੁੱਟੀ ਦੇ ਦਿੱਤੀ ਗਈ ਹੈ।
ਦੇਸ਼ ‘ਚ ਕੋਰੋਨਾ ਤੋਂ ਸਭ ਤੋਂ ਜ਼ਿਆਦਾ ਮਹਾਂਰਾਸ਼ਟਰ ਪ੍ਰਭਾਵਿਤ ਹੋਇਆ ਹੈ ਅਤੇ ਇਸ ਕਾਰਨ ਰਾਜ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ। ਮਹਾਂਰਾਸ਼ਟਰ ‘ਚ 24427 ਲੋਕ ਇਸ ਦੀ ਲਪੇਟ ‘ਚ ਆ ਚੁੱਕੇ ਹਨ ਅਤੇ 921 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਥੇ ਰਾਜ ‘ਚ 5125 ਲੋਕ ਇਸ ਦੇ ਸੰਕ੍ਰਮਣ ਤੋਂ ਠੀਕ ਵੀ ਹੋਏ ਹਨ।
ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਹੋਣ ਦੇ ਮਾਮਲੇ ਵਿੱਚ ਦੇਸ਼ ਦਾ ਪੱਛਮੀ ਰਾਜ ਗੁਜਰਾਤ ਦੂਜੇ ਨੰਬਰ ‘ਤੇ ਹੈ। ਗੁਜਰਾਤ ‘ਚ ਹੁਣ ਤੱਕ 8903 ਲੋਕ ਇਸ ਤੋਂ ਪੀੜਤ ਹੋਏ ਹਨ ਅਤੇ 537 ਲੋਕਾਂ ਦੀ ਮੌਤ ਹੋਈ ਹੈ। ਉਥੇ 3246 ਲੋਕਾਂ ਨੂੰ ਇਲਾਜ ਤੋਂ ਬਾਅਦ ਵੱਖ-ਵੱਖ ਹਸਪਤਾਲਾਂ ‘ਚੋਂ ਛੁੱਟੀ ਮਿਲ ਚੁੱਕੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।