ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਨੇ ਸਫ਼ਾਈ ਸੇਵਕਾਂ ਅਤੇ ਦਰਜਾ ਚਾਰ ਕਰਮੀਆਂ ਨੂੰ ਕੀਤਾ ਸਨਮਾਨਿਤ

Shaheed Kartar Singh Sarabha Club ਨੇ ਸਫ਼ਾਈ ਸੇਵਕਾਂ ਅਤੇ ਦਰਜਾ ਚਾਰ ਕਰਮੀਆਂ ਨੂੰ ਕੀਤਾ ਸਨਮਾਨਿਤ

ਗੁਰੂਹਰਸਹਾਏ (ਸਤਪਾਲ ਥਿੰਦ) ਕਰੋਨਾ ਖਿਲਾਫ ਸੱਭ ਤੋਂ ਅੱਗੇ ਫਰੰਟ ਤੇ ਲੜ ਕੇ ਸਫਾਈ ਕਰਨ ਵਾਲੇ ਸੇਵਕਾਂ ਅਤੇ ਦਰਜਾ ਚਾਰ ਕਰਮਚਾਰੀਆਂ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਬਹਾਦਰ ਕੇ ਵੱਲੋਂ ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਦੇ ਯੂਥ ਅਫ਼ਸਰ ਮੈਡਮ ਪਰਮਜੀਤ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਫ਼ਾਈ ਸੇਵਕਾਂ ਅਤੇ ਦਰਜਾ ਕਰਮਚਾਰੀਆਂ ਨੂੰ ਸਨਮਾਨਿਤ ਕਰਨ ਸਮੇਂ ਐਸ ਐਮ ਓ ਬਲਬੀਰ ਕੁਮਾਰ ਨੇ ਕਲੱਬ ਦੇ ਇਸ ਕਾਰਜ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਇਨ੍ਹਾਂ ਨੇ ਸਾਰੀਆਂ ਸਫ਼ਾਈ ਸੇਵਕਾਂ ਨੂੰ ਸਨਮਾਨਿਤ ਕਰਕੇ ਵਧੀਆ ਕੰਮ ਕੀਤਾ ਹੈ।

ਇਸ ਮੌਕੇ ਡਾਕਟਰ ਹੁਸਨ ਪਾਲ ਨੇ ਕਿਹਾ ਕਿ ਜਿੱਥੇ ਸਾਡਾ ਡਾਕਟਰੀ ਅਮਲਾ ਕਰੋਨਾ ਖਿਲਾਫ ਜੰਗ ਲੜ ਰਿਹਾ ਹੈ। ਉੱਥੇ ਇਨ੍ਹਾਂ ਦਾ ਸੱਭ ਤੋਂ ਵੀ ਵੱਡਾ ਯੋਗਦਾਨ ਰਿਹਾ ਹੈ। ਕਿਉਂਕਿ ਇਨ੍ਹਾਂ ਨੇ ਸਫ਼ਾਈ ਅਤੇ ਪੀ ਪੀ ਕਿੱਟਾਂ ਨੂੰ ਸੈਨੇਟਾਈਜ਼ਰ ਕਰਨਾ ਬਹੁਤ ਵੱਡੀ ਚੁਣੌਤੀ ਹੈ। ਇਸ ਮੌਕੇ ਅਮਰਜੀਤ ਸਿੰਘ ਕੰਬੋਜ ਈ ਟੀ ਟੀ ਯੂਨੀਅਨ ਪੰਜਾਬ ਦੇ ਪ੍ਰਧਾਨ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਦੇ ਉਪਰਾਲੇ ਦੀ ਪ੍ਰਸੰਸਾ ਕੀਤੀ।

ਇਸ ਮੌਕੇ ਸਿਰਪਾਓ ਅਤੇ ਸੈਨੇਟਾਈਜ਼ਰ ਕਲੱਬ ਦੇ ਪ੍ਰਧਾਨ ਰਜਿੰਦਰ ਕੁਮਾਰ ਤੇ  ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰ ਦੀਪਕ ਕੰਬੋਜ, ਲਵਪ੍ਰੀਤ ਕੰਬੋਜ, ਅਤੇ ਮੈਂਬਰਾਂ ਨੇ ਅਦਾ ਕੀਤੇ ਤੇ ਫੁੱਲਾਂ ਦੀ ਵਰਖਾ ਵੀ ਕੀਤੀ। ਇਸ ਮੌਕੇ ਵਿਸ਼ਵਦੀਪ ,ਗੁਰਪ੍ਰੀਤ ਜੋਸਨ, ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।