ਕੁਲਗਾਮ ‘ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਦੋ ਅੱਤਵਾਦੀ ਢੇਰ
ਸ੍ਰੀਨਗਰ। ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲੇ ਵਿਚ ਸੋਮਵਾਰ ਨੂੰ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਦੋ ਅੱਤਵਾਦੀ ਮਾਰੇ ਗਏ। ਸਰਕਾਰੀ ਸੂਤਰਾਂ ਅਨੁਸਾਰ ਨੈਸ਼ਨਲ ਰਾਈਫਲਜ਼, ਕੇਂਦਰੀ ਰਿਜ਼ਰਵ ਪੁਲਿਸ ਬਲ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਅਪ੍ਰੇਸ਼ਨ ਸਮੂਹ ਨੇ ਜ਼ਿਲ੍ਹੇ ਦੇ ਖੁਰ ਹਾਜੀਪੋਰਾ ਪਿੰਡ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਜਾਣਕਾਰੀ ਦੇ ਅਧਾਰ ‘ਤੇ ਸਵੇਰੇ ਕਾਰਵਾਈ ਸ਼ੁਰੂ ਕੀਤੀ। ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਫਾਇਰਿੰਗ ਕਰ ਦਿੱਤੀ। ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਵਿਚ ਗੋਲੀਆਂ ਚਲਾਈਆਂ। ਦੋਵਾਂ ਧਿਰਾਂ ਵਿਚਾਲੇ ਹੋਏ ਇਸ ਮੁਕਾਬਲੇ ਵਿਚ ਦੋ ਅੱਤਵਾਦੀ ਮਾਰੇ ਗਏ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਰੋਧ ਪ੍ਰਦਰਸ਼ਨ ਨੂੰ ਰੋਕਣ ਲਈ ਆਸ ਪਾਸ ‘ਚ ਵਾਧੂ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।